Home /News /lifestyle /

Gold-Silver Price Today: ਸੋਨਾ ਹੋਇਆ ਸਸਤਾ, ਚਾਂਦੀ ‘ਚ ਆਈ ਤੇਜ਼ੀ, ਜਾਣੋ ਪੰਜਾਬ ‘ਚ ਨਵੇਂ ਰੇਟ

Gold-Silver Price Today: ਸੋਨੇ 'ਤੇ ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਉਤਾਰ- ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸੋਨੇ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ਼ ਕੀਤੀ ਗਈ ਹੈ। ਉਥੇ ਹੀ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 46,690 ਹੈ। ਜਦੋਂ ਕਿ ਕੱਲ੍ਹ ਇਸਦੀ ਕੀਮਤ 46,700 ਰੁਪਏ ਸੀ। ਦੂਜੀ ਤਰਫ ਦੇਸ਼ 'ਚ ਚਾਂਦੀ ਦੀ ਕੀਮਤ 58,400 ਪ੍ਰਤੀ 1 ਕਿਲੋਗ੍ਰਾਮ ਹੈ। ਜੋ ਕੱਲ੍ਹ 58,100 ਰੁਪਏ ਸੀ।

ਹੋਰ ਪੜ੍ਹੋ ...
  • Share this:

22 ਕੈਰੇਟ ਸੋਨੇ ਦੀ ਕੀਮਤ

ਚੰਡੀਗੜ੍ਹ 'ਚ ਵੀ ਸੋਨੇ ਦੀ ਕੀਮਤ 'ਚ ਗਿਰਾਵਟ ਆਈ ਹੈ। ਅੱਜ 1 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 4,684 ਰੁਪਏ 'ਤੇ ਚੱਲ ਰਿਹਾ ਹੈ। ਕੱਲ੍ਹ 4,685 ਰੁਪਏ ਸੀ। 8 ਗ੍ਰਾਮ ਸੋਨੇ ਦੀ ਕੀਮਤ 37,472 ਰੁਪਏ ਹੈ। ਜੋ ਕੱਲ  37,480 ਰੁਪਏ ਸੀ।

24 ਕੈਰੇਟ ਸੋਨੇ ਦੀ ਕੀਮਤ

ਅੱਜ 1 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 5,109 ਰੁਪਏ 'ਤੇ ਚੱਲ ਰਹੀ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 5,110 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 40,872 ਰੁਪਏ ਹੈ। ਜੋ ਕੀ ਕੱਲ 40,880 ਰੁਪਏ ਸੀ।

ਚਾਂਦੀ ਦੇ ਰੇਟ

ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ 'ਚ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਆਈ ਹੈ। ਭਾਰਤੀ ਬਾਜ਼ਾਰ 'ਚ 1 ਗ੍ਰਾਮ ਚਾਂਦੀ ਦੀ ਕੀਮਤ 58.40 ਰੁਪਏ ਹੈ। ਜੋ ਕਿ ਕੱਲ੍ਹ 58.10 ਰੁਪਏ ਹੀ ਸੀ। ਇਸਦੇ ਨਾਲ ਹੀ 10 ਗ੍ਰਾਮ ਚਾਂਦੀ ਦੀ ਕੀਮਤ 584 ਰੁਪਏ 'ਤੇ ਚੱਲ ਰਹੀ ਹੈ।

ਇੰਝ ਕਰੋ ਸੋਨੇ ਦੀ ਸ਼ੁੱਧਤਾ ਦੀ ਜਾਂਚ

ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਸਟੈਂਡਰਡਾਈਜ਼ੇਸ਼ਨ ਦੁਆਰਾ ਹਾਲਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਅਤੇ 18 ਕੈਰੇਟ 'ਤੇ 750 ਰੁਪਏ। ਜ਼ਿਆਦਾਤਰ ਸੋਨਾ 22 ਕੈਰੇਟ 'ਚ ਵਿਕਦਾ ਹੈ, ਜਦਕਿ ਕੁਝ ਲੋਕ 18 ਕੈਰੇਟ ਦਾ ਵੀ ਇਸਤੇਮਾਲ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ, ਅਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

Published by:Drishti Gupta
First published:

Tags: Business, Gold, Gold price, Gold price rises, Gold price today, Lifestyle, Silver, Silver Price