• Home
  • »
  • News
  • »
  • lifestyle
  • »
  • GOVT JOBS GOLDEN OPPORTUNITY FOR PUBLIC SERVICE COMMISSION JOB LEARN DETAILS GH RUP AS

Govt Jobs TSPSC 2022: ਪਬਲਿਕ ਸਰਵਿਸ ਕਮਿਸ਼ਨ 'ਚ ਨੌਕਰੀ ਲਈ ਸੁਨਹਿਰੀ ਮੌਕਾ, ਜਾਣੋ ਡਿਟੇਲ

Govt Jobs TSPSC 2022: ਸਰਕਾਰੀ ਨੌਕਰੀ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਖੁਸ਼ਖ਼ਬਰੀ ਹੈ। ਪਬਲਿਕ ਸਰਵਿਸ ਕਮਿਸ਼ਨ ਵਿੱਚ ਨੌਜਵਾਨਾਂ ਲਈ ਨੌਕਰੀ ਕਰਨ ਦਾ ਇੱਕ ਸੁਨਹਿਰੀ ਮੌਕਾ ਹੈ। ਤੁਹਾਨੂੰ ਦੱਸ ਦੇਈਏ ਕਿ ਤੇਲੰਗਾਨਾ ਰਾਜ ਲੋਕ ਸੇਵਾ ਕਮਿਸ਼ਨ (TSPSC) ਨੇ ਗਰੁੱਪ 1 ਸਰਵਿਸਿਜ਼ ਭਰਤੀ 2022 ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਭਰਤੀ ਦੇ ਸੰਬੰਧ ਵਿੱਚ TSPSC ਨੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਇਸ ਭਰਤੀ ਵਿੱਚ ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ 31 ਮਈ ਤੱਕ ਅਪਲਾਈ ਕਰ ਸਕਦੇ ਹਨ।

Govt Jobs TSPSC: ਪਬਲਿਕ ਸਰਵਿਸ ਕਮਿਸ਼ਨ ਨੌਕਰੀ ਲਈ ਸੁਨਹਿਰੀ ਮੌਕਾ, ਜਾਣੋ ਡਿਟੇਲ

  • Share this:
Govt Jobs TSPSC 2022: ਸਰਕਾਰੀ ਨੌਕਰੀ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਖੁਸ਼ਖ਼ਬਰੀ ਹੈ। ਪਬਲਿਕ ਸਰਵਿਸ ਕਮਿਸ਼ਨ ਵਿੱਚ ਨੌਜਵਾਨਾਂ ਲਈ ਨੌਕਰੀ ਕਰਨ ਦਾ ਇੱਕ ਸੁਨਹਿਰੀ ਮੌਕਾ ਹੈ। ਤੁਹਾਨੂੰ ਦੱਸ ਦੇਈਏ ਕਿ ਤੇਲੰਗਾਨਾ ਰਾਜ ਲੋਕ ਸੇਵਾ ਕਮਿਸ਼ਨ (TSPSC) ਨੇ ਗਰੁੱਪ 1 ਸਰਵਿਸਿਜ਼ ਭਰਤੀ 2022 ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਭਰਤੀ ਦੇ ਸੰਬੰਧ ਵਿੱਚ TSPSC ਨੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਇਸ ਭਰਤੀ ਵਿੱਚ ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ 31 ਮਈ ਤੱਕ ਅਪਲਾਈ ਕਰ ਸਕਦੇ ਹਨ।

ਜਿਹੜੇ ਉਮੀਦਵਾਰ ਇਹਨਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, TSPSC ਦੀ ਅਧਿਕਾਰਤ ਵੈੱਬਸਾਈਟ tpssc.gov.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ TSPSC ਭਰਤੀ 2022 ਦੀਆਂ ਅਸਾਮੀਆਂ ਲਈ ਅਰਜ਼ੀਆਂ 2 ਮਈ ਤੋਂ ਅਪਲਾਈ ਹੋਣੀਆਂ ਸ਼ੁਰੂ ਹੋ ਗਈਆਂ ਹਨ। ਇਸਦੇ ਨਾਲ ਹੀ ਤੇਲੰਗਾਨਾ ਰਾਜ ਲੋਕ ਸੇਵਾ ਕਮਿਸ਼ਨ (TSPSC) ਦੀ ਅਧਿਕਾਰਤ ਵੈਬਸਾਈਟ ਤੋਂ ਇਸ ਭਰਤੀ ਸੰਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਚਾਹਵਾਨ ਉਮੀਦਵਾਰ ਇਸ ਲਿੰਕ https://www.tspsc.gov.in/website 'ਤੇ ਕਲਿੱਕ ਕਰਕੇ TPSSC ਭਰਤੀ 2022 ਦੇ ਲਈ ਸਿੱਧੇ ਤੌਰ 'ਤੇ ਅਪਲਾਈ ਕਰ ਸਕਦੇ ਹਨ। ਇਸਦੇ ਨਾਲ ਹੀ ਤੁਸੀਂ ਇਸ ਲਿੰਕ https://www.tspsc.gov.in/images/GROUP-1-NOTIFICATION-WEBSITE.pdf ਦੁਆਰਾ ਇਸ ਭਰਤੀ ਸੰਬੰਧੀ ਅਧਿਕਾਰਤ ਨੋਟੀਫਿਕੇਸ਼ਨ ਵੀ ਦੇਖ ਸਕਦੇ ਹੋ।

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਇਸ ਭਰਤੀ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 31 ਮਈ ਹੈ ਅਤੇ ਇਸ ਭਰਤੀ ਸੰਬੰਧੀ 2 ਮਈ ਤੋਂ ਅਰਜ਼ੀਆਂ ਅਪਲਾਈ ਹੋਣਈਆਂ ਸ਼ੁਰੂ ਹੋ ਗਈਆਂ ਹਨ। ਇਸ ਭਰਤੀ ਪ੍ਰਕਿਰਿਆ ਤਹਿਤ ਕੁੱਲ 503 ਅਸਾਮੀਆਂ ਭਰੀਆਂ ਜਾਣਗੀਆਂ।

ਇਸਦੇ ਨਾਲ ਹੀ ਜ਼ਿਰਕਯੋਗ ਹੈ ਕਿ ਇਸ ਭਰਤੀ ਸੰਬੰਧੀ ਤੇਲੰਗਾਨਾ ਰਾਜ ਲੋਕ ਸੇਵਾ ਕਮਿਸ਼ਨ ਦੁਆਰਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਭਰਤੀ ਵਿੱਚ ਰੁਚੀ ਲੈਣ ਵਾਲਿਆ ਨੂੰ ਇਸ ਨੋਟੀਫ਼ਿਕੇਸ਼ਨ ਦੀ ਜਾਣਕਾਰੀ ਹੋਣਾ ਬਹੁਤ ਅਹਿਮ ਹੈ। ਇਸ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਕੋਲ ਇਸ ਨੋਟੀਫ਼ਿਕੇਸ਼ਨ ਵਿੱਚ ਮੰਗੀਆਂ ਗਈਆਂ ਸਾਰੀਆਂ ਯੋਗਤਾਵਾਂ ਹੋਣੀਆਂ ਚਾਹੀਦੀਆਂ ਹਨ।
ਇਸ ਤੋਂ ਇਲਾਵਾ ਇਸ ਭਰਤੀ ਲਈ ਅਰਜ਼ੀਆਂ ਅਪਲਾਈ ਕਰਨ ਲਈ ਉਮਦਵਾਰਾਂ ਨੂੰ ਅਰਜ਼ੀ ਦੀ ਫੀਸ ਦੇ ਤੌਰ ਉੱਤੇ 120 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ।
Published by:rupinderkaursab
First published: