Home /News /lifestyle /

Mango Benefits: ਗਰਮੀਆਂ 'ਚ ਜ਼ਰੂਰ ਖਾਓ ਅੰਬ, ਦਿਲ ਦੇ ਰੋਗ ਤੋਂ ਲੈ ਕੇ ਭਾਰ ਘਟਾਉਣ ਤੱਕ ਹੈ ਫ਼ਾਇਦੇਮੰਦ

Health Benefits Of Mango: ਗਰਮੀ ਆਪਣੇ ਸਿਖਰ 'ਤੇ ਹੈ ਅਤੇ ਅੰਬ ਮੰਡੀਆਂ 'ਚ ਆਉਣ ਲੱਗ ਪਏ ਹਨ। ਅੰਬ ਨਾ ਸਿਰਫ਼ ਸਵਾਦ ਵਿਚ ਹੀ ਸ਼ਾਨਦਾਰ ਹੁੰਦਾ ਹੈ, ਇਹ ਸਾਡੀ ਸਿਹਤ ਨੂੰ ਬਣਾਈ ਰੱਖਣ ਵਿਚ ਵੀ ਮਦਦ ਕਰਦਾ ਹੈ। ਵੈਬਐਮਡੀ ਦੇ ਅਨੁਸਾਰ, ਅੰਬ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ, ਜੋ ਸਾਡੇ ਸਰੀਰ ਨੂੰ ਸਿਹਤਮੰਦ ਰੱਖਣ ਲਈ ਜ਼ਰੂਰੀ ਤੱਤ ਹਨ। ਅੰਬ ਬਲੱਡ ਕਲੋਟਿੰਗ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਅਤੇ ਅਨੀਮੀਆ ਦੀ ਸਮੱਸਿਆ ਤੋਂ ਬਚਾਉਂਦਾ ਹੈ।

ਹੋਰ ਪੜ੍ਹੋ ...
 • Share this:

  ਇੰਨਾ ਹੀ ਨਹੀਂ ਇਹ ਸਾਡੇ ਸਰੀਰ ਦੀਆਂ ਹੱਡੀਆਂ ਨੂੰ ਮਜ਼ਬੂਤ ​​ਬਣਾਉਣ 'ਚ ਵੀ ਮਦਦ ਕਰਦਾ ਹੈ। ਅੰਬ ਵਿੱਚ ਮੌਜੂਦ ਵਿਟਾਮਿਨ ਸੀ ਧਮਣੀਆਂ ਅਤੇ ਕੋਲੇਜਨ ਦੇ ਉਤਪਾਦਨ ਵਿੱਚ ਸੁਧਾਰ ਕਰਦਾ ਹੈ, ਜਿਸ ਨਾਲ ਸਰੀਰ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਜਲਦੀ ਤੋਂ ਜਲਦੀ ਠੀਕ ਕਰਨਾ ਆਸਾਨ ਹੋ ਜਾਂਦਾ ਹੈ। ਤਾਂ ਆਓ ਜਾਣਦੇ ਹਾਂ ਗਰਮੀਆਂ ਦੇ ਮੌਸਮ 'ਚ ਅੰਬ ਖਾਣ ਨਾਲ ਸਾਨੂੰ ਹੋਰ ਕਿਹੜੇ-ਕਿਹੜੇ ਫਾਇਦੇ ਮਿਲ ਸਕਦੇ ਹਨ।

  ਗਰਮੀਆਂ ਵਿੱਚ ਅੰਬ ਖਾਣ ਦੇ ਫਾਇਦੇ

  ਡਾਇਬਟੀਜ਼ ਨੂੰ ਕਰਦਾ ਹੈ ਦੂਰ

  ਅੰਬ ਘੱਟ ਜੀਆਈ (GI) ਸਕੋਰ ਵਾਲਾ ਫਲ ਹੈ, ਜਿਸ ਕਾਰਨ ਇਸ ਨੂੰ ਡਾਇਬਟੀਜ਼ ਰੋਗੀਆਂ ਲਈ ਨੁਕਸਾਨਦੇਹ ਨਹੀਂ ਮੰਨਿਆ ਜਾਂਦਾ ਹੈ। ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਪ੍ਰਭਾਵਿਤ ਨਹੀਂ ਕਰਦਾ ਅਤੇ ਸਰੀਰ ਨੂੰ ਊਰਜਾ ਦਿੰਦਾ ਹੈ।

  ਥਾਇਰਾਇਡ ਦੀ ਹਾਲਤ ਵਿੱਚ ਸੁਧਾਰ

  ਅੰਬ ਵਿੱਚ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ ਸੀ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਸੁਧਾਰਨ ਵਿੱਚ ਮਦਦ ਕਰਦੇ ਹਨ। ਅੰਬ 'ਚ ਮੌਜੂਦ ਮੈਗਨੀਸ਼ੀਅਮ ਥਾਇਰਾਇਡ ਨਾਲ ਜੁੜੀਆਂ ਸਮੱਸਿਆਵਾਂ 'ਚ ਵੀ ਫਾਇਦੇਮੰਦ ਹੁੰਦਾ ਹੈ।

  ਸਕਿਨ ਦੀ ਸਮੱਸਿਆ ਵਿੱਚ ਫ਼ਾਇਦੇਮੰਦ

  ਅੰਬ 'ਚ ਮੌਜੂਦ ਵਿਟਾਮਿਨ ਏ ਸਕਿਨ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਜੋ ਕਿ ਐਂਟੀ-ਐਕਨੇ ਅਤੇ ਐਂਟੀ-ਏਜਿੰਗ ਗੁਣਾਂ ਨਾਲ ਭਰਪੂਰ ਹੁੰਦਾ ਹੈ। ਵਿਟਾਮਿਨ ਸੀ ਕੋਲੇਜਨ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਇਹ ਸਕਿਨ ਦੇ ਨਾਲ-ਨਾਲ ਵਾਲਾਂ ਨੂੰ ਸਿਹਤਮੰਦ ਰੱਖਦਾ ਹੈ।

  ਦਿਲ ਦੀਆਂ ਸਮੱਸਿਆਵਾਂ ਵਿੱਚ ਕਾਰਗਰ

  ਅੰਬ ਦੇ ਸੇਵਨ ਨਾਲ ਕਾਰਡੀਓਵੈਸਕੁਲਰ ਸਿਸਟਮ ਵਧੀਆ ਕੰਮ ਕਰਦਾ ਹੈ। ਇਸ 'ਚ ਮੌਜੂਦ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਠੀਕ ਕਰਦਾ ਹੈ ਅਤੇ ਪੁਲਸ ਰੇਟ ਨੂੰ ਨਾਰਮਲ ਰੱਖਣ 'ਚ ਮਦਦ ਕਰਦਾ ਹੈ, ਜਿਸ ਨਾਲ ਦਿਲ ਦੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।

  ਡਾਇਜੇਸ਼ਨ ਨੂੰ ਰੱਖਦਾ ਹੈ ਠੀਕ

  ਅੰਬ 'ਚ ਭਰਪੂਰ ਮਾਤਰਾ 'ਚ ਡਾਇਟਰੀ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਤੰਤਰ ਨੂੰ ਠੀਕ ਰੱਖਦਾ ਹੈ ਅਤੇ ਅੰਤੜੀਆਂ ਨੂੰ ਸਾਫ ਕਰਨ 'ਚ ਮਦਦ ਕਰਦਾ ਹੈ। ਜਿਸ ਨਾਲ ਕਬਜ਼ ਦੀ ਸਮੱਸਿਆ ਦੂਰ ਰਹਿੰਦੀ ਹੈ ਅਤੇ ਪਾਚਨ ਤੰਤਰ ਠੀਕ ਰਹਿੰਦਾ ਹੈ।

  ਭਾਰ ਘਟਾਉਣ ਵਿੱਚ ਮਦਦ ਕਰਦਾ ਹੈ

  ਅੰਬ ਨੂੰ ਭਾਰ ਘਟਾਉਣ ਲਈ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ ਕਿਉਂਕਿ ਇਸ ਦੇ ਸੇਵਨ ਨਾਲ ਫੈਟ ਨਹੀਂ ਬਣਦੀ ਅਤੇ ਇਹ ਕੋਲੈਸਟ੍ਰੋਲ ਮੁਕਤ ਹੁੰਦਾ ਹੈ। ਇਹ ਘੁਲਣਸ਼ੀਲ ਫਾਈਬਰ ਨਾਲ ਭਰਿਆ ਹੁੰਦਾ ਹੈ ਜੋ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ ਤਾਂ ਜੋ ਤੁਸੀਂ ਘੱਟ ਖਾਓ।

  Published by:Rupinder Kaur Sabherwal
  First published:

  Tags: Health, Health care tips, Lifestyle, Mango