ਸਿਹਤ ਨੂੰ ਬਰਕਰਾਰ ਰੱਖਣ ਲਈ, ਸਿਹਤਮੰਦ ਭੋਜਨ ਲੈਣਾ ਅਤੇ ਤੰਦਰੁਸਤੀ ਬਣਾਈ ਰੱਖਣਾ ਜ਼ਰੂਰੀ ਹੈ। ਕੁਝ ਆਦਤਾਂ ਨੂੰ ਸੁਧਾਰਨਾ ਵੀ ਓਨਾ ਹੀ ਜ਼ਰੂਰੀ ਹੈ। ਦਰਅਸਲ, ਅਸੀਂ ਰੋਜ਼ਾਨਾ ਜ਼ਿੰਦਗੀ ਵਿਚ ਅਜਿਹੀਆਂ ਕੁਝ ਗਲਤੀਆਂ ਕਰਦੇ ਰਹਿੰਦੇ ਹਾਂ ਜੋ ਕਿ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦੀਆਂ ਹਨ। ਪਰ ਉਨ੍ਹਾਂ ਬਾਰੇ ਸਾਡੀ ਜਾਣਕਾਰੀ ਦੀ ਘਾਟ ਕਾਰਨ ਅਸੀਂ ਹਰ ਰੋਜ਼ ਅਣਜਾਣੇ ਵਿੱਚ ਉਨ੍ਹਾਂ ਨੂੰ ਦੁਹਰਾਉਂਦੇ ਰਹਿੰਦੇ ਹਾਂ।
ਜਿਸ ਦਾ ਸਿੱਧਾ ਅਸਰ ਸਾਡੀ ਸਿਹਤ 'ਤੇ ਪੈਂਦਾ ਹੈ। ਇਸ ਲਈ, ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡੀ ਸਿਹਤ ਤੰਦਰੁਸਤ ਰਹੇ, ਤਾਂ ਤੁਹਾਨੂੰ ਕੁਝ ਗਲਤੀਆਂ ਕਰਨ ਤੋਂ ਬਚਣਾ ਚਾਹੀਦਾ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਹੜੀਆਂ ਗਲਤੀਆਂ ਹਨ ਜੋ ਤੁਸੀਂ ਰੋਜ਼ਾਨਾ ਜਾਂ ਅਕਸਰ ਅਣਜਾਣੇ ਵਿੱਚ ਕਰਦੇ ਰਹਿੰਦੇ ਹੋ। ਜੋ ਤੁਹਾਨੂੰ ਸਿਹਤ ਨੂੰ ਬਣਾਈ ਰੱਖਣ ਲਈ ਕਰਨ ਤੋਂ ਬਚਣਾ ਚਾਹੀਦਾ ਹੈ।
ਭੋਜਨ ਦੇ ਬਾਅਦ ਕਸਰਤ : ਵਰਕਆਊਟ ਕਰਨਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਪਰ ਖਾਣਾ ਖਾਣ ਤੋਂ ਤੁਰੰਤ ਬਾਅਦ ਜਿਮ ਜਾਂ ਵਰਕਆਊਟ ਕਰਨ ਤੋਂ ਬਚਣਾ ਚਾਹੀਦਾ ਹੈ। ਅਜਿਹਾ ਇਸ ਲਈ ਹੈ ਕਿਉਂਕਿ ਅਜਿਹਾ ਕਰਨ ਨਾਲ ਬੇਚੈਨੀ, ਘਬਰਾਹਟ ਅਤੇ ਪੇਟ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਭੋਜਨ ਖਾਣ ਤੋਂ ਤੁਰੰਤ ਬਾਅਦ ਫਲ ਖਾਣਾ : ਕਈ ਲੋਕ ਖਾਣਾ ਖਾਣ ਤੋਂ ਤੁਰੰਤ ਬਾਅਦ ਫਲ ਖਾ ਲੈਂਦੇ ਹਨ। ਜਦੋਂ ਕਿ ਤੁਹਾਨੂੰ ਖਾਣਾ ਖਾਣ ਦੇ ਤੁਰੰਤ ਬਾਅਦ ਫਲ ਖਾਣ ਦੀ ਗਲਤੀ ਨਹੀਂ ਕਰਨੀ ਚਾਹੀਦੀ। ਅਜਿਹਾ ਕਰਨ ਨਾਲ ਪਾਚਨ ਕਿਰਿਆ ਹੌਲੀ ਹੋ ਜਾਂਦੀ ਹੈ। ਜਿਸ ਕਾਰਨ ਪਾਚਨ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਹੋਣ ਦਾ ਖਤਰਾ ਰਹਿੰਦਾ ਹੈ। ਹਾਲਾਂਕਿ ਫਲ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਪਰ ਖਾਣਾ ਖਾਣ ਤੋਂ ਤੁਰੰਤ ਬਾਅਦ ਫਲ ਨਹੀਂ ਖਾਣਾ ਚਾਹੀਦਾ। ਜੇਕਰ ਤੁਸੀਂ ਫਲ ਖਾਣਾ ਚਾਹੁੰਦੇ ਹੋ ਤਾਂ ਖਾਣਾ ਖਾਣ ਦੇ ਇਕ ਘੰਟੇ ਬਾਅਦ ਹੀ ਫਲ ਖਾਓ।
ਭੋਜਨ ਤੋਂ ਤੁਰੰਤ ਬਾਅਦ ਸੌਣਾ : ਕਈ ਲੋਕ ਖਾਣਾ ਖਾਣ ਤੋਂ ਬਾਅਦ ਸੁਸਤੀ ਮਹਿਸੂਸ ਕਰਨ ਲੱਗਦੇ ਹਨ। ਜਿਸ ਕਾਰਨ ਉਹ ਖਾਣਾ ਖਾਣ ਤੋਂ ਤੁਰੰਤ ਬਾਅਦ ਸੌਣਾ ਪਸੰਦ ਕਰਦੇ ਹਨ। ਜਦੋਂ ਕਿ ਤੁਹਾਨੂੰ ਇਹ ਗਲਤੀ ਕਰਨ ਤੋਂ ਬਚਣਾ ਚਾਹੀਦਾ ਹੈ। ਤੁਹਾਡੀ ਇਹ ਆਦਤ ਤੁਹਾਡੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦੀ ਹੈ।
ਸਿਗਰਟਨੋਸ਼ੀ ਅਤੇ ਭੋਜਨ ਤੋਂ ਬਾਅਦ ਤੰਬਾਕੂ ਦੀ ਵਰਤੋਂ : ਵੈਸੇ ਤਾਂ ਸਿਗਰਟਨੋਸ਼ੀ ਅਤੇ ਤੰਬਾਕੂ ਹਮੇਸ਼ਾ ਹੀ ਸਿਹਤ ਲਈ ਹਾਨੀਕਾਰਕ ਹੁੰਦੇ ਹਨ। ਪਰ ਖਾਣਾ ਖਾਣ ਤੋਂ ਤੁਰੰਤ ਬਾਅਦ ਇਨ੍ਹਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਅਜਿਹਾ ਕਰਨ ਨਾਲ, ਤੰਬਾਕੂ ਵਿੱਚ ਮੌਜੂਦ ਨਿਕੋਟੀਨ ਆਕਸੀਜਨ ਨਾਲ ਪ੍ਰਤੀਕਿਰਿਆ ਕਰ ਸਕਦਾ ਹੈ ਅਤੇ ਕਈ ਸਮੱਸਿਆਵਾਂ ਨੂੰ ਵਧਾ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dinner, Exercise, Fitness, Food, Health, Health news, Health tips, Lifestyle