Home /News /lifestyle /

Health Tips: ਊਰਜਾ ਦਾ ਭੰਡਾਰ ਹੈ ਗੁੜ, ਚੀਨੀ ਦੀ ਥਾਂ ਗੁੜ ਖਾਣ ਦੇ ਹੁੰਦੇ ਹਨ ਕਈ ਫਾਇਦੇ

ਗੁੜ ਅਤੇ ਚੀਨੀ ਦੋਵੇਂ ਗੰਨੇ ਦੇ ਰਸ ਤੋਂ ਬਣਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਜਦੋਂ ਚੀਨੀ ਬਣਾਈ ਜਾਂਦੀ ਹੈ ਤਾਂ ਆਇਰਨ, ਪੋਟਾਸ਼ੀਅਮ, ਸਲਫਰ, ਫਾਸਫੋਰਸ ਅਤੇ ਕੈਲਸ਼ੀਅਮ ਵਰਗੇ ਤੱਤ ਨਸ਼ਟ ਹੋ ਜਾਂਦੇ ਹਨ ਪਰ ਗੁੜ ਵਿੱਚ ਇਹ ਤੱਤ ਪੂਰੀ ਮਾਤਰਾ ਵਿੱਚ ਮੌਜੂਦ ਹੁੰਦੇ ਹਨ। ਗੁੜ ਵਿਟਾਮਿਨ ਏ ਅਤੇ ਵਿਟਾਮਿਨ ਬੀ ਦਾ ਵਧੀਆ ਸਰੋਤ ਹੈ। ਗੁੜ ਦੇ ਅਜਿਹੇ ਕਈ ਫਾਇਦੇ ਹਨ, ਜਿਸ ਨੂੰ ਜਾਣ ਕੇ ਤੁਹਾਡੀ ਵੀ ਗੁੜ ਖਾਣ ਦੀ ਇੱਛਾ ਵਧ ਜਾਵੇਗੀ।

ਹੋਰ ਪੜ੍ਹੋ ...
  • Share this:

ਸਦੀਆਂ ਤੋਂ ਮਿੱਠੇ ਪਕਵਾਨਾਂ ਦਾ ਸਵਾਦ ਵਧਾਉਣ ਵਾਲਾ ਗੁੜ ਹੁਣ ਸੁਪਰਫੂਡ ਦੀ ਸ਼੍ਰੇਣੀ ਵਿੱਚ ਆ ਗਿਆ ਹੈ। ਗੁੜ ਦੀ ਵਰਤੋਂ ਨਾ ਸਿਰਫ਼ ਮਿੱਠੇ ਦੀ ਲਾਲਸਾ ਨੂੰ ਸ਼ਾਂਤ ਕਰਨ ਲਈ ਕੀਤੀ ਜਾਂਦੀ ਹੈ, ਸਗੋਂ ਇਸ ਦੇ ਕਈ ਸਿਹਤ ਲਾਭ ਵੀ ਹੁੰਦੇ ਹਨ। ਗੁੜ ਇੱਕ ਸ਼ਾਨਦਾਰ ਊਰਜਾ ਬੂਸਟਰ ਹੈ, ਜੋ ਮਾਸਪੇਸ਼ੀਆਂ ਵਿੱਚ ਤਾਕਤ ਭਰਨ ਦਾ ਕੰਮ ਕਰ ਸਕਦਾ ਹੈ। ਆਓ ਜਾਣਦੇ ਹਾਂ ਇਸ ਸੂਪਰ ਫੂਡ ਦੇ ਹੋਰ ਫਾਇਦਿਆਂ ਬਾਰੇ :

ਅਨੀਮੀਆ ਤੋਂ ਮਿਲਦਾ ਹੈ ਛੁਟਕਾਰਾ : ਗੁੜ ਨੂੰ ਆਇਰਨ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ, ਜੋ ਅਨੀਮੀਆ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦਾ ਹੈ। 100 ਗ੍ਰਾਮ ਗੁੜ ਵਿੱਚ 11 ਮਿਲੀਗ੍ਰਾਮ ਆਇਰਨ ਹੁੰਦਾ ਹੈ। ਆਇਰਨ ਦੀ ਕਮੀ ਹੋਣ 'ਤੇ ਗੁੜ ਦਾ ਸੇਵਨ ਕਰਨਾ ਫਾਇਦੇਮੰਦ ਹੁੰਦਾ ਹੈ। ਗੁੜ ਵਿੱਚ ਪੋਟਾਸ਼ੀਅਮ ਅਤੇ ਸੋਡੀਅਮ ਹੁੰਦਾ ਹੈ, ਜੋ ਸਰੀਰ ਵਿੱਚ ਆਮ ਐਸਿਡ ਦੇ ਪੱਧਰ ਨੂੰ ਬਣਾਏ ਰੱਖਣ ਵਿੱਚ ਮਦਦ ਕਰਦਾ ਹੈ। ਐਸਿਡ ਬਣਨਾ ਪੇਟ ਅਤੇ ਛਾਤੀ ਵਿੱਚ ਜਲਣ ਦਾ ਕਾਰਨ ਬਣ ਸਕਦਾ ਹੈ। ਗੁੜ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਵੀ ਨਾਰਮਲ ਰਹਿੰਦਾ ਹੈ।

ਪਾਚਨ ਕਿਰਿਆ ਠੀਕ ਰਹਿੰਦੀ ਹੈ : ਭੋਜਨ ਤੋਂ ਬਾਅਦ ਗੁੜ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਵਿਚ ਮਦਦ ਮਿਲਦੀ ਹੈ। ਗੁੜ ਵਿੱਚ ਸੁਕਰੋਜ਼ ਹੁੰਦਾ ਹੈ, ਜੋ ਭੋਜਨ ਨੂੰ ਹਜ਼ਮ ਕਰਨ ਅਤੇ ਕਬਜ਼ ਨੂੰ ਦੂਰ ਕਰਨ ਦਾ ਕੰਮ ਕਰਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਪਾਚਨ ਤੰਤਰ ਨੂੰ ਵੀ ਸੁਧਾਰਿਆ ਜਾ ਸਕਦਾ ਹੈ।

ਵਧੀਆ ਊਰਜਾ ਦਾ ਸਰੋਤ : ਚੀਨੀ ਦੀ ਬਜਾਏ ਗੁੜ ਦਾ ਸੇਵਨ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਤੁਸੀਂ ਦੇਖਿਆ ਹੋਵੇਗਾ ਕਿ ਆਪਣੀ ਸਿਹਤ ਠੀਕ ਰੱੜਣ ਲਈ ਕਈ ਲੋਕ ਗੁੜ ਛੋਲਿਆਂ ਦਾ ਸੇਵਨ ਕਰਦੇ ਹਨ। ਦਰਅਸਲ ਗੁੜ ਵਿੱਚ ਐਨਰਜੀ ਬੂਸਟਰ ਕੰਪਾਊਂਡ ਹੁੰਦੇ ਹਨ, ਜੋ ਮਾਸਪੇਸ਼ੀਆਂ ਦੀ ਥਕਾਵਟ ਨੂੰ ਘਟਾਉਂਦੇ ਹਨ ਅਤੇ ਉਨ੍ਹਾਂ ਨੂੰ ਊਰਜਾਵਾਨ ਬਣਾਉਂਦੇ ਹਨ।

Published by:Drishti Gupta
First published:

Tags: Health care, Health tips, Healthy, Healthy Food