ਕੋਰੋਨਾ ਮਹਾਮਾਰੀ ਤੋਂ ਲੈ ਕੇ ਹੁਣ ਤੱਕ ਅਰਥਵਿਵਸਥਾ ਦੇ ਮਾਮਲੇ ਵਿੱਚ ਭਾਰਤ ਨੇ ਕਈ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ ਤੇ ਅਜੇ ਵੀ ਕਰ ਰਿਹਾ ਹੈ। ਹੁਣ ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਆਲਮੀ ਅਰਥਵਿਵਸਥਾ ਪ੍ਰਭਾਵਿਤ ਹੋ ਰਹੀ ਹੈ, ਜਦਕਿ ਭਾਰਤ ਦੀ ਕੁੱਲ ਘਰੇਲੂ ਪੈਦਾਵਾਰ (ਜੀ.ਡੀ.ਪੀ.) 'ਚ ਵੀ 2022 ਤੱਕ ਵਾਧਾ ਦਰ ਪਿਛਲੇ ਸਾਲ ਦੇ 8.8 ਫੀਸਦੀ ਤੋਂ ਘੱਟ ਕੇ 6.4 ਪ੍ਰਤੀਸ਼ਤ ਰਹਿਣ ਦਾ ਅਨੁਮਾਨ ਹੈ।
ਇਸ ਦੇ ਬਾਵਜੂਦ, ਭਾਰਤ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਪ੍ਰਮੁੱਖ ਅਰਥਵਿਵਸਥਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਉੱਚ ਮਹਿੰਗਾਈ ਦਬਾਅ ਅਤੇ ਵਰਕਰ ਬਾਜ਼ਾਰ ਵਿੱਚ ਰਿਕਵਰੀ ਇੱਕ ਸਮਾਨ ਨਾ ਹੋਣ ਕਾਰਨ ਨਿੱਜੀ ਖਪਤ ਅਤੇ ਨਿਵੇਸ਼ ਨੂੰ ਪ੍ਰਭਾਵਿਤ ਕਰ ਰਹੀ ਹੈ।
ਸੰਯੁਕਤ ਰਾਸ਼ਟਰ ਦੇ ਆਰਥਿਕ ਅਤੇ ਸਮਾਜਿਕ ਮਾਮਲਿਆਂ ਦੇ ਵਿਭਾਗ ਨੇ ਬੁੱਧਵਾਰ ਨੂੰ 'ਵਰਲਡ ਇਕਨਾਮਿਕ ਸਿਚੂਏਸ਼ਨ ਐਂਡ ਪ੍ਰੋਸਪੈਕਟਸ (WESP)' ਰਿਪੋਰਟ ਜਾਰੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ 2022 'ਚ ਗਲੋਬਲ ਅਰਥਵਿਵਸਥਾ ਦੇ 3.1 ਫੀਸਦੀ ਦੀ ਦਰ ਨਾਲ ਵਧਣ ਦਾ ਅਨੁਮਾਨ ਹੈ, ਜੋ ਜਨਵਰੀ 2022 'ਚ ਜਾਰੀ ਕੀਤੇ ਗਏ 4.0 ਫੀਸਦੀ ਵਿਕਾਸ ਦੇ ਅਨੁਮਾਨ ਤੋਂ ਘੱਟ ਹੈ।
ਗਲੋਬਲ ਮੁਦਰਾਸਫੀਤੀ ਵੀ 2022 ਵਿੱਚ 6.7 ਪ੍ਰਤੀਸ਼ਤ ਦੇ ਵਾਧੇ ਦਾ ਅਨੁਮਾਨ ਹੈ, ਜੋ ਕਿ 2010 ਤੋਂ 2020 ਦੀ ਔਸਤ 2.9 ਪ੍ਰਤੀਸ਼ਤ ਨਾਲੋਂ ਦੁੱਗਣੀ ਹੈ। ਖਾਣ-ਪੀਣ ਦੀਆਂ ਵਸਤੂਆਂ ਅਤੇ ਊਰਜਾ ਦੀਆਂ ਕੀਮਤਾਂ ਵੀ ਵੱਧ ਰਹੀਆਂ ਹਨ। ਵਿੱਤੀ ਸਾਲ 2023 ਲਈ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ 6 ਫੀਸਦੀ ਹੈ। ਇਸ 'ਚ ਕਿਹਾ ਗਿਆ ਹੈ, ''ਭਾਰਤ ਦੀ ਅਰਥਵਿਵਸਥਾ 2022 'ਚ 6.4 ਫੀਸਦੀ ਦੀ ਦਰ ਨਾਲ ਵਧਣ ਦਾ ਅਨੁਮਾਨ ਹੈ, ਜੋ ਕਿ 2021 'ਚ 8.8 ਫੀਸਦੀ ਦੀ ਵਿਕਾਸ ਦਰ ਤੋਂ ਘੱਟ ਹੈ।'' ਵਿੱਤੀ ਸਾਲ 2023 ਲਈ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ 6 ਫੀਸਦੀ ਹੈ।
ਦੁਨੀਆ ਦੇ ਲਗਭਗ ਸਾਰੇ ਖੇਤਰ ਉੱਚ ਮਹਿੰਗਾਈ ਤੋਂ ਪ੍ਰਭਾਵਿਤ
ਸੰਯੁਕਤ ਰਾਸ਼ਟਰ ਦੇ ਆਰਥਿਕ ਅਤੇ ਸਮਾਜਿਕ ਮਾਮਲਿਆਂ ਦੇ ਵਿਭਾਗ ਵਿੱਚ ਆਰਥਿਕ ਵਿਸ਼ਲੇਸ਼ਣ ਅਤੇ ਨੀਤੀ ਦੇ ਵਿਭਾਗ ਵਿੱਚ ਗਲੋਬਲ ਆਰਥਿਕ ਨਿਗਰਾਨੀ ਸ਼ਾਖਾ ਦੇ ਮੁਖੀ ਹਾਮਿਦ ਰਾਸ਼ਿਦ ਨੇ ਕਿਹਾ ਕਿ ਪੂਰਬੀ ਏਸ਼ੀਆ ਅਤੇ ਦੱਖਣ ਏਸ਼ੀਆ ਨੂੰ ਛੱਡ ਕੇ ਦੁਨੀਆ ਦੇ ਲਗਭਗ ਸਾਰੇ ਖੇਤਰ ਉੱਚ ਮਹਿੰਗਾਈ ਤੋਂ ਪ੍ਰਭਾਵਿਤ ਹਨ। ਰਾਸ਼ਿਦ ਨੇ ਕਿਹਾ ਕਿ ਭਾਰਤ ਇਸ ਮਾਮਲੇ 'ਚ ਬਿਹਤਰ ਸਥਿਤੀ 'ਚ ਹੈ। “ਭਾਰਤ ਦੀ ਆਰਥਿਕ ਇਕਨੋਮਿਕ ਰਿਵਾਇਵਲ ਨੇੜਲੇ ਭਵਿੱਖ ਵਿੱਚ, ਭਾਵ ਅਗਲੇ ਸਾਲ ਮਜ਼ਬੂਤ ਹੋਣ ਦੀ ਉਮੀਦ ਹੈ। ਹਾਲਾਂਕਿ, ਜੋਖਮ ਅਜੇ ਖਤਮ ਨਹੀਂ ਹੋਇਆ ਹੈ।
ਖੇਤੀ ਸੈਕਟਰ ਪ੍ਰਭਾਵਿਤ ਹੋਣ ਦੀ ਸੰਭਾਵਨਾ
ਇਸ ਤੋਂ ਇਲਾਵਾ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉੱਚ ਕੀਮਤਾਂ ਅਤੇ ਖਾਦਾਂ ਸਮੇਤ ਖੇਤੀ ਉਤਪਾਦਾਂ ਦੀ ਕਮੀ ਕਾਰਨ ਬੰਗਲਾਦੇਸ਼, ਭਾਰਤ, ਪਾਕਿਸਤਾਨ ਅਤੇ ਸ੍ਰੀਲੰਕਾ ਵਿੱਚ ਖੇਤੀ ਸੈਕਟਰ ਪ੍ਰਭਾਵਿਤ ਹੋਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।