CNG Price Hike: ਅੱਜ ਚੋਣ ਨਤੀਜੇ ਆਉਣ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਭਾਵੇਂ ਪਿਛਲੇ 5 ਮਹੀਨਿਆਂ ਤੋਂ ਦੇਸ਼ ਭਰ 'ਚ ਪੈਟਰੋਲ-ਡੀਜ਼ਲ (petrol-diesel prices) ਦੀਆਂ ਕੀਮਤਾਂ 'ਚ ਬਰੇਕ ਲੱਗੀ ਹੋਈ ਹੈ ਪਰ ਸੀਐੱਨਜੀ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੀਐਨਜੀ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਹੋਇਆ ਹੈ।
ਮਹਾਰਾਸ਼ਟਰ (Maharashtra) ਦੇ ਨਾਗਪੁਰ ਵਿੱਚ ਸੀਐਨਜੀ ਦੀ ਕੀਮਤ ਪੂਰੇ ਦੇਸ਼ ਵਿੱਚ ਚਰਚਾ ਦਾ ਕਾਰਨ ਬਣ ਗਈ ਹੈ। ਕਾਰਨ ਇਹ ਹੈ ਕਿ ਇੱਥੇ ਸੀਐਨਜੀ ਦੀ ਕੀਮਤ ਪੈਟਰੋਲ ਅਤੇ ਡੀਜ਼ਲ ਦੇ ਰੇਟ ਤੋਂ ਵੱਧ ਗਈ ਹੈ। ਨਾਗਪੁਰ ਵਿੱਚ ਸੀਐਨਜੀ 120 ਰੁਪਏ ਪ੍ਰਤੀ ਕਿਲੋ ਵਿੱਚ ਵੇਚੀ ਜਾ ਰਹੀ ਹੈ। ਦੱਸ ਦੇਈਏ ਕਿ ਨਾਗਪੁਰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦਾ ਜੱਦੀ ਸ਼ਹਿਰ ਹੈ।
ਦੇਸ਼ ਭਰ ਦੇ ਹੋਰ ਸ਼ਹਿਰਾਂ ਦੇ ਮੁਕਾਬਲੇ ਨਾਗਪੁਰ ਵਿੱਚ ਸੀਐਨਜੀ ਦੀਆਂ ਕੀਮਤਾਂ ਸਭ ਤੋਂ ਵੱਧ ਹਨ। ਇੰਨਾ ਹੀ ਨਹੀਂ ਇਸ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਵੀ ਕਾਫੀ ਮਹਿੰਗਾ ਹੈ। ਨਾਗਪੁਰ 'ਚ 5 ਮਾਰਚ ਨੂੰ ਸੀਐਨਜੀ ਦੀ ਕੀਮਤ 100 ਰੁਪਏ ਪ੍ਰਤੀ ਕਿਲੋਗ੍ਰਾਮ ਸੀ ਪਰ ਹੁਣ ਇਸ ਦੀ ਕੀਮਤ 20 ਫੀਸਦੀ ਵਧ ਕੇ 120 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।
ਮਹਾਰਾਸ਼ਟਰ ਦੇ ਇਸ ਖੂਬਸੂਰਤ ਸ਼ਹਿਰ 'ਚ 7 ਮਾਰਚ ਨੂੰ ਪੈਟਰੋਲ ਦੀ ਕੀਮਤ 109.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.51 ਰੁਪਏ ਪ੍ਰਤੀ ਲੀਟਰ ਹੈ। ਨਾਗਪੁਰ ਵਿੱਚ, ਐਲਐਨਜੀ ਗੁਜਰਾਤ ਤੋਂ ਦਰਾਮਦ ਕੀਤੀ ਜਾਂਦੀ ਹੈ ਅਤੇ ਫਿਰ ਇਸਨੂੰ ਪ੍ਰੋਸੈਸ ਕਰਕੇ ਸੀਐਨਜੀ ਵਿੱਚ ਬਦਲਿਆ ਜਾਂਦਾ ਹੈ। ਇਹੀ ਕਾਰਨ ਹੈ ਕਿ ਇੱਥੇ ਸੀਐਨਜੀ ਦੀ ਕੀਮਤ ਦੇਸ਼ ਵਿੱਚ ਸਭ ਤੋਂ ਵੱਧ ਹੈ। ਇੰਨਾ ਹੀ ਨਹੀਂ ਨਾਗਪੁਰ ਵਿੱਚ ਸਿਰਫ਼ 3 ਸੀਐਨਜੀ ਪੰਪ ਹਨ ਜੋ ਇੱਕ ਪ੍ਰਾਈਵੇਟ ਕੰਪਨੀ ਦੁਆਰਾ ਚਲਾਏ ਜਾ ਰਹੇ ਹਨ।
ਇਸੇ ਕੰਪਨੀ ਦਾ ਨਾਗਪੁਰ ਵਿੱਚ ਸੀਐਨਜੀ ਬਾਲਣ ਉੱਤੇ ਏਕਾਧਿਕਾਰ ਹੈ। ਹਾਲਾਂਕਿ ਉਕਤ ਕੰਪਨੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਗਪੁਰ ਤੱਕ ਗੈਸ ਪਾਈਪ ਲਾਈਨ ਵਿਛਾਉਣ ਦਾ ਕੰਮ ਚੱਲ ਰਿਹਾ ਹੈ। ਇਸ ਕੰਮ ਦੇ ਪੂਰਾ ਹੋਣ ਤੋਂ ਬਾਅਦ ਸੀਐਨਜੀ ਦੀਆਂ ਕੀਮਤਾਂ ਵਿੱਚ ਕਮੀ ਆ ਸਕਦੀ ਹੈ।
ਦਿੱਲੀ-ਐਨਸੀਆਰ ਵਿੱਚ ਸੀਐਨਜੀ ਹੋਈ ਮਹਿੰਗੀ : ਦੱਸ ਦੇਈਏ ਕਿ ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। IGL ਕੰਪਨੀ ਨੇ ਮੰਗਲਵਾਰ ਨੂੰ ਦਿੱਲੀ ਅਤੇ ਨੇੜਲੇ ਸ਼ਹਿਰਾਂ ਵਿੱਚ CNG ਦੀ ਕੀਮਤ ਵਿੱਚ 0.50 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਹੈ। ਅਜਿਹਾ ਅੰਤਰਰਾਸ਼ਟਰੀ ਪੱਧਰ 'ਤੇ ਗੈਸ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਕੀਤਾ ਗਿਆ ਹੈ। ਇਸ ਸਾਲ ਹੁਣ ਤੱਕ ਸੀਐਨਜੀ ਦੀਆਂ ਕੀਮਤਾਂ ਵਿੱਚ ਕਰੀਬ 4 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: CNG, CNG Price Hike, Crude oil, Inflation, Petrol and diesel, Petrol Price