• Home
  • »
  • News
  • »
  • lifestyle
  • »
  • KEJRIWAL GOVERNMENT ANNOUNCED THAT FREE TRAVEL OF COMMUTERS IN DTC ELECTRIC BUSES FROM MAY 24 GH AP AS

ਦਿੱਲੀ ਵਾਸੀਆਂ ਨੂੰ AAP ਸਰਕਾਰ ਦਾ ਨਵਾਂ ਤੋਹਫ਼ਾ, ਈ-ਬੱਸਾਂ 'ਚ ਮੁਫ਼ਤ ਯਾਤਰਾ ਦੀ ਸਹੂਲਤ

ਦਿੱਲੀ ਟਰਾਂਸਪੋਰਟ ਵਿਭਾਗ ਦੇ ਡਿਪਟੀ ਕਮਿਸ਼ਨਰ (ਡੀਟੀਸੀ ਸਕੱਤਰੇਤ) ਵਿਨੀਤ ਕੁਮਾਰ ਨੇ ਜਾਰੀ ਕੀਤਾ ਹੈ। ਇਸ ਹੁਕਮ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ 24 ਤੋਂ 26 ਮਈ ਤੱਕ ਤਿੰਨ ਦਿਨ ਯਾਤਰੀ ਇਲੈਕਟ੍ਰਿਕ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੇ।

  • Share this:
ਦਿੱਲੀ ਵਿਚ ਮੌਜੂਦਾ ਸਮੇਂ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਹੈ। ਇਹ ਸਰਕਾਰ ਰਾਜਧਾਨੀ ਦੇ ਲੋਕਾਂ ਨੂੰ ਇੱਕ ਤੋਂ ਬਾਅਦ ਇੱਕ ਤੋਹਫ਼ੇ ਦੇ ਰਹੀ ਹੈ। ਬੱਸ ਸਫ਼ਰ ਦੇ ਕਿਰਾਏ ਨੂੰ ਲੈ ਕੇ ਦਿੱਲੀ ਸਰਕਾਰ ਨੇ ਨਵਾਂ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਨੇ ਹੁਣ ਸਾਰੇ ਯਾਤਰੀਆਂ ਨੂੰ ਮੁਫਤ ਸਫਰ ਦਾ ਤੋਹਫ਼ਾ ਦੇ ਰਹੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਵੱਲੋਂ ਔਰਤਾਂ ਨੂੰ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਦਿੱਤੀ ਜਾ ਚੁੱਕੀ ਹੈ।

ਇਸ ਦੇ ਨਾਲ ਹੀ ਯਾਤਰੀ ਹੁਣ ਦਿੱਲੀ ਦੀਆਂ ਇਲੈਕਟ੍ਰਿਕ ਬੱਸਾਂ ਵਿੱਚ ਮੁਫਤ ਸਫਰ ਕਰ ਸਕਣਗੇ। ਇਹਨਾਂ ਬੱਸਾਂ ਦੇ ਡੀਟੀਸੀ ਦੁਆਰਾ ਇੱਕ ਆਦੇਸ਼ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਸਾਰੇ ਯਾਤਰੀ ਤਿੰਨ ਦਿਨਾਂ ਲਈ ਮੁਫਤ ਯਾਤਰਾ ਕਰ ਸਕਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਇਹ ਹੁਕਮ ਸੋਮਵਾਰ ਨੂੰ ਦਿੱਲੀ ਟਰਾਂਸਪੋਰਟ ਵਿਭਾਗ ਦੇ ਡਿਪਟੀ ਕਮਿਸ਼ਨਰ (ਡੀਟੀਸੀ ਸਕੱਤਰੇਤ) ਵਿਨੀਤ ਕੁਮਾਰ ਨੇ ਜਾਰੀ ਕੀਤਾ ਹੈ। ਇਸ ਹੁਕਮ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ 24 ਤੋਂ 26 ਮਈ ਤੱਕ ਤਿੰਨ ਦਿਨ ਯਾਤਰੀ ਇਲੈਕਟ੍ਰਿਕ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੇ।

ਇੰਨਾ ਹੀ ਨਹੀਂ, ਸਪੱਸ਼ਟ ਆਦੇਸ਼ ਵੀ ਦਿੱਤੇ ਗਏ ਹਨ ਕਿ ਇਹ ਫੈਸਲਾ ਸਮਰੱਥ ਅਧਿਕਾਰੀ ਵੱਲੋਂ ਲਿਆ ਗਿਆ ਹੈ। ਇਸ ਫੈਸਲੇ ਅਨੁਸਾਰ ਕੋਈ ਵੀ ਅਧਿਕਾਰੀ ਅਤੇ ਬੱਸ ਅਪਰੇਟਰ ਇਨ੍ਹਾਂ ਇਲੈਕਟ੍ਰਿਕ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਟਿਕਟਾਂ ਲੈਣ ਲਈ ਨਹੀਂ ਕਹੇਗਾ।

ਦੱਸ ਦੇਈਏ ਕਿ ਹਾਲ ਹੀ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਵੱਲੋਂ ਮਜ਼ਦੂਰ ਵਰਗ ਲਈ ਵੀ ਡੀਟੀਸੀ ਬੱਸਾਂ (DTC Buses) ਵਿੱਚ ਰਿਆਇਤੀ ਬੱਸ ਪਾਸ ਦੀ ਸਹੂਲਤ ਦਾ ਐਲਾਨ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਔਰਤਾਂ ਨੂੰ ਪਹਿਲਾਂ ਹੀ ਡੀਟੀਸੀ ਬੱਸਾਂ (DTC Buses) ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਅਜਿਹੇ 'ਚ ਹੁਣ ਇਲੈਕਟ੍ਰਿਕ ਬੱਸਾਂ 'ਚ ਸਾਰੇ ਯਾਤਰੀਆਂ ਲਈ ਮੁਫਤ ਸਫਰ ਦਾ ਐਲਾਨ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਵੱਲ ਉਤਸ਼ਾਹਿਤ ਕਰਨ ਲਈ ਇਕ ਵੱਡਾ ਕਦਮ ਹੋ ਸਕਦਾ ਹੈ।

ਜ਼ਿਕਰਯੋਗ ਹੈ ਕਿ ਇਸ ਸਮੇਂ ਦਿੱਲੀ ਦੀਆਂ ਸੜਕਾਂ 'ਤੇ ਸਿਰਫ਼ ਦੋ ਹੀ ਇਲੈਕਟ੍ਰਿਕ ਬੱਸਾਂ ਚੱਲ ਰਹੀਆਂ ਹਨ ਪਰ ਦਿੱਲੀ ਸਰਕਾਰ ਵੱਲੋਂ ਜਲਦੀ ਤੋਂ ਜਲਦੀ 300 ਨਵੀਆਂ ਈ-ਬੱਸਾਂ ਦੀ ਖਰੀਦ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸਦੇ ਨਾਲ ਸਰਕਾਰ ਭਲਕੇ ਸੜਕਾਂ 'ਤੇ 150 ਨਵੀਆਂ ਈ-ਬੱਸਾਂ ਲਾਂਚ ਕਰਨ ਜਾ ਰਹੀ ਹੈ। ਇਨ੍ਹਾਂ ਬੱਸਾਂ ਨੂੰ ਕੱਲ੍ਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।
Published by:Amelia Punjabi
First published: