Nestle To Hike Price : ਲਗਾਤਾਰ ਵੱਧ ਰਹੀ ਮਹਿੰਗਾਈ ਆਮ ਲੋਕਾਂ ਨੂੰ ਝਟਕਾ ਦੇ ਰਹੀ ਹੈ। ਘਰਾਂ ਦੀਆਂ ਕੀਮਤਾਂ ਵਧਣ ਦੇ ਨਾਲ ਨਾਲ ਪੈਟਰੋਲ-ਡੀਜ਼ਲ ਦੀਆਂ ਕੀਮਤਾਂ (Petrol-diesel price) ਲੋਕਾਂ ਦੀਆਂ ਜੇਬਾਂ ਢਿੱਲੀਆਂ ਕਰ ਰਹੀਆਂ ਹਨ। ਖਾਣ-ਪੀਣ ਦੀਆਂ ਵਸਤੂਆਂ ਵੀ ਹੁਣ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ। ਪ੍ਰਚੂਨ ਮਹਿੰਗਾਈ (Retail Inflation) ਆਰਬੀਆਈ (RBI) ਵੱਲੋਂ ਨਿਰਧਾਰਤ 6 ਫੀਸਦੀ ਦੇ ਉਪਰਲੇ ਟੀਚੇ ਨੂੰ ਪਾਰ ਕਰ ਗਈ ਹੈ।
ਦੱਸ ਦੇਈਏ ਕਿ ਆਉਣ ਵਾਲੇ ਸਮੇਂ ਵਿੱਚ ਮਹਿੰਗਾਈ ਹੋਰ ਵੀ ਵਧਣ ਵਾਲੀ ਹੈ। ਜਾਣਕਾਰੀ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਮੈਗੀ, ਚਾਕਲੇਟ (Chocolate) ਅਤੇ ਕੌਫੀ ਵਰਗੇ ਰੋਜ਼ਾਨਾ ਜ਼ਿੰਦਗੀ ਵਿੱਚ ਵਰਤੇ ਜਾਣ ਵਾਲੇ ਖਾਣ ਪਦਾਰਥ ਹੋਰ ਮਹਿੰਗੇ ਹੋਣ ਦੀ ਸੰਭਾਵਨਾ ਹੈ। ਮਹਿੰਗੇ ਹੋਣ ਉਪਰੰਤ ਇਹ ਖਾਣ ਪਦਾਰਥ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਣਗੇ। ਇਸਦੇ ਨਾਲ ਹੀ ਚਾਕਲੇਟ ਤੇ ਕੌਫੀ ਤਾਂ ਪਹਿਲਾਂ ਹੀ ਮਹਿੰਗੇ ਹੋਣ ਕਾਰਨ ਹਰ ਕੋਈ ਨਹੀਂ ਖਰੀਦ ਸਕਦਾ।
ਨੇਸਲੇ (Nestle) ਨੇ ਚਿਤਾਵਨੀ ਦਿੱਤੀ ਹੈ ਕਿ ਉਹ ਆਪਣੇ ਉਤਪਾਦਾਂ ਦੀਆਂ ਕੀਮਤਾਂ ਵਧਾਏਗੀ। ਨੇਸਲੇ ਇੰਡੀਆ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਸੁਰੇਸ਼ ਨਾਰਾਇਣਨ ਦਾ ਕਹਿਣਾ ਹੈ ਕਿ ਭੋਜਨ ਅਤੇ ਵਸਤੂਆਂ ਦੀ ਮਹਿੰਗਾਈ ਵਧਣਾ ਚਿੰਤਾ ਦਾ ਵਿਸ਼ਾ ਹੈ। ਕੰਪਨੀ ਹੁਣ ਆਪਣੀ ਲਾਗਤ ਵਧਣ ਕਾਰਨ ਉਨ੍ਹਾਂ ਨੂੰ ਕੀਮਤਾਂ ਵਿੱਚ ਵਾਧਾ ਕਰਨਾ ਪੈਣਾ ਹੈ।
ਕੀਮਤਾਂ ਵਿੱਚ ਹੋ ਸਕਦਾ ਹੈ ਕਿੰਨਾ ਵਾਧਾ
ਨੇਸਲੇ ਨੇ ਕਿਹਾ ਕਿ ਉਹ ਵਧਦੀ ਸੰਚਾਲਨ ਲਾਗਤਾਂ ਨੂੰ ਪੂਰਾ ਕਰਨ ਲਈ ਆਪਣੇ ਵਿੱਤੀ ਨਤੀਜਿਆਂ ਤੋਂ ਪਹਿਲਾਂ ਹੀ ਕੀਮਤਾਂ ਵਿੱਚ 3.1 ਫੀਸਦੀ ਵਾਧਾ ਕਰ ਸਕਦੀ ਹੈ। 2021 ਦੇ ਮੁਕਾਬਲੇ 2022 ਵਿੱਚ ਇਨਪੁਟ ਲਾਗਤ ਹੋਰ ਵਧੇਗੀ। ਅਜਿਹੇ 'ਚ ਉਨ੍ਹਾਂ ਕੋਲ ਕੀਮਤ ਵਧਾਉਣ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੈ। ਖਪਤਕਾਰ ਵਸਤੂਆਂ ਦੀਆਂ ਕੰਪਨੀਆਂ ਨੇ ਕੱਚੇ ਮਾਲ, ਊਰਜਾ ਅਤੇ ਲੇਬਰ ਦੀ ਲਾਗਤ ਵਧਣ ਕਾਰਨ ਉਤਪਾਦਾਂ ਦੀਆਂ ਕੀਮਤਾਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ ਹੈ।
ਰਿਕਾਰਡ ਤੋੜ ਮਹਿੰਗਾਈ
ਅਮਰੀਕਾ 'ਚ ਮਹਿੰਗਾਈ 40 ਸਾਲ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ। ਅਮਰੀਕੀ ਫੈਡਰਲ ਰਿਜ਼ਰਵ ਵੀ ਵਿਆਜ ਦਰਾਂ ਵਧਾਉਣ ਜਾ ਰਿਹਾ ਹੈ। ਇਸੇ ਤਰ੍ਹਾਂ, ਯੂਕੇ ਵਿੱਚ ਪ੍ਰਚੂਨ ਮਹਿੰਗਾਈ ਜਨਵਰੀ ਵਿੱਚ 5.5 ਪ੍ਰਤੀਸ਼ਤ ਤੱਕ ਪਹੁੰਚ ਗਈ, ਜੋ ਕਿ 30 ਸਾਲਾਂ ਦੇ ਉੱਚੇ ਪੱਧਰ 'ਤੇ ਹੈ। ਬੈਂਕ ਆਫ ਇੰਗਲੈਂਡ ਦਾ ਅਨੁਮਾਨ ਹੈ ਕਿ ਆਉਣ ਵਾਲੇ ਸਮੇਂ 'ਚ ਮਹਿੰਗਾਈ 2 ਫੀਸਦੀ ਵਧ ਸਕਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।