ਨਵੀਂ ਦਿੱਲੀ: ਦੂਰਸੰਚਾਰ ਵਿਭਾਗ (DoT) ਵੱਲੋਂ ਬੁੱਧਵਾਰ ਨੂੰ ਇੱਕ ਨਵਾਂ ਨਿਯਮ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਜ਼ਿਆਦਾ ਸਿਮ ਰੱਖਣ ਦੀ ਛੋਟ ਨੂੰ ਖਤਮ ਕਰ ਦਿੱਤਾ ਗਿਆ ਹੈ। ਦੂਰਸੰਚਾਰ ਵਿਭਾਗ (Telecom Department) ਦੇ ਨਵੇਂ ਨਿਯਮਾਂ ਅਨੁਸਾਰ ਹੁਣ 9 ਤੋਂ ਵੱਧ ਸਿਮ (Sim Card) ਰੱਖਣ ਵਾਲੇ ਉਪਭੋਗਤਾਵਾਂ ਲਈ ਸਿਮ ਕਾਰਡ ਦੀ ਪੁਸ਼ਟੀ ਕਰਨਾ ਲਾਜ਼ਮੀ ਹੋ ਗਿਆ ਹੈ।
ਜੇਕਰ ਇਨ੍ਹਾਂ ਸਿਮ ਕਾਰਡਾਂ ਦੀ ਪੁਸ਼ਟੀ ਨਹੀਂ ਹੁੰਦੀ ਹੈ, ਤਾਂ ਇਨ੍ਹਾਂ ਨੂੰ ਅਯੋਗ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ ਜੰਮੂ-ਕਸ਼ਮੀਰ (J&K) ਅਤੇ ਉੱਤਰ-ਪੂਰਬ ਦੇ ਰਾਜਾਂ ਲਈ ਇਹ ਗਿਣਤੀ ਸਿਰਫ਼ 6 ਹੈ। ਦੂਰਸੰਚਾਰ ਵਿਭਾਗ ਨੇ ਟੈਲੀਕਾਮ ਕੰਪਨੀਆਂ ਨੂੰ ਉਨ੍ਹਾਂ ਸਾਰੇ ਮੋਬਾਈਲ ਨੰਬਰਾਂ ਨੂੰ ਡੇਟਾਬੇਸ ਤੋਂ ਹਟਾਉਣ ਲਈ ਕਿਹਾ ਹੈ ਜੋ ਨਿਯਮਾਂ ਅਨੁਸਾਰ ਵਰਤੋਂ ਵਿੱਚ ਨਹੀਂ ਹਨ।
ਜਾਣੋ DoT ਆਰਡਰ ਕੀ ਹੈ?
ਦੂਰਸੰਚਾਰ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਗਾਹਕਾਂ ਦੇ ਕੋਲ ਮਨਜ਼ੂਰੀ ਤੋਂ ਵੱਧ ਸਿਮ ਕਾਰਡ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਆਪਣੀ ਪਸੰਦ ਦਾ ਸਿਮ ਰੱਖਣ ਅਤੇ ਬਾਕੀ ਨੂੰ ਬੰਦ ਕਰਨ ਦਾ ਵਿਕਲਪ ਦਿੱਤਾ ਜਾਵੇਗਾ, ਪਰ ਇਸ ਦੀ ਸੀਮਾ 9 ਤੋਂ ਵੱਧ ਨਹੀਂ ਹੋਵੇਗੀ।
ਦੂਰਸੰਚਾਰ ਵਿਭਾਗ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੇ ਸਰਵੇਖਣ ਦੌਰਾਨ ਜੇਕਰ ਕਿਸੇ ਵੀ ਗਾਹਕ ਕੋਲ ਸਾਰੀਆਂ ਟੈਲੀਕਾਮ ਕੰਪਨੀਆਂ ਦੇ ਸਿਮ ਕਾਰਡਾਂ ਦੀ ਨਿਰਧਾਰਤ ਸੀਮਾ ਤੋਂ ਵੱਧ ਪਾਈ ਜਾਂਦੀ ਹੈ ਤਾਂ ਉਸ ਦੇ ਸਾਰੇ ਸਿਮ ਦੀ ਮੁੜ ਪੜਤਾਲ ਕੀਤੀ ਜਾਵੇਗੀ। ਟੈਲੀਕਾਮ ਵਿਭਾਗ ਨੇ ਵਿੱਤੀ ਅਪਰਾਧਾਂ, ਇਤਰਾਜ਼ਯੋਗ ਕਾਲਾਂ, ਆਟੋਮੇਟਿਡ ਕਾਲਾਂ ਅਤੇ ਧੋਖਾਧੜੀ ਦੀਆਂ ਘਟਨਾਵਾਂ ਦੀ ਜਾਂਚ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਹੈ।
ਸਿਮ ਨੂੰ 30 ਦਿਨਾਂ ਵਿੱਚ ਬੰਦ ਕਰਨ ਦਾ ਆਦੇਸ਼
DoT ਨੇ ਸਾਰੇ ਟੈਲੀਕਾਮ ਆਪਰੇਟਰਾਂ ਨੂੰ 9 ਤੋਂ ਵੱਧ ਸਿਮ ਕਾਰਡ ਰੱਖਣ ਵਾਲੇ ਉਪਭੋਗਤਾਵਾਂ ਨੂੰ ਸੂਚਨਾਵਾਂ ਭੇਜਣ ਦਾ ਹੁਕਮ ਦਿੱਤਾ ਹੈ। ਅਜਿਹੇ ਸਿਮ ਕਾਰਡਾਂ 'ਤੇ ਆਉਣ ਵਾਲੀਆਂ ਸਾਰੀਆਂ ਕਾਲਾਂ ਨੂੰ 30 ਦਿਨਾਂ ਦੇ ਅੰਦਰ ਬੰਦ ਕਰ ਦੇਣਾ ਚਾਹੀਦਾ ਹੈ। ਜਦੋਂਕਿ ਇਨਕਮਿੰਗ ਕਾਲਾਂ ਨੂੰ 45 ਦਿਨਾਂ ਦੇ ਅੰਦਰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਹਾਲਾਂਕਿ, ਮੋਬਾਈਲ ਸਿਮ ਉਪਭੋਗਤਾਵਾਂ ਕੋਲ ਵਾਧੂ ਸਿਮ ਸਮਰਪਣ ਕਰਨ ਦਾ ਵਿਕਲਪ ਵੀ ਹੋਵੇਗਾ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।