ਨਵੀਂ ਦਿੱਲੀ: ਆਮ ਆਦਮੀ ਨੂੰ ਅੱਜ ਫਿਰ ਵੱਡਾ ਝਟਕਾ ਲੱਗਾ ਹੈ। ਸਰਕਾਰ ਨੇ ਇੱਕ ਵਾਰ ਫਿਰ ਐਲਪੀਜੀ ਗੈਸ (LPG GAS) ਸਿਲੰਡਰ (Cylinder) ਦੀ ਕੀਮਤ ਵਧਾ ਦਿੱਤੀ ਹੈ। ਤੇਲ ਕੰਪਨੀਆਂ (Oil Company) ਨੇ ਬਿਨਾਂ ਸਬਸਿਡੀ ਦੇ 14.2 ਕਿੱਲੋ ਸਿਲੰਡਰ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 884.50 ਰੁਪਏ ਤੋਂ ਵਧ ਕੇ 899.50 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਜਦੋਂ ਕਿ ਪਟਨਾ ਵਿੱਚ ਹੁਣ ਤੁਹਾਨੂੰ ਐਲਪੀਜੀ ਸਿਲੰਡਰ ਲਈ 1000 ਵਿੱਚੋਂ ਸਿਰਫ 2 ਰੁਪਏ ਘੱਟ ਅਦਾ ਕਰਨੇ ਪੈਣਗੇ।
ਦੱਸ ਦੇਈਏ ਕਿ ਮਹੀਨੇ ਦੇ ਪਹਿਲੇ ਦਿਨ ਸਰਕਾਰ ਨੇ 19 ਕਿੱਲੋ ਵਪਾਰਕ ਸਿਲੰਡਰ ਦੇ ਰੇਟ ਵਿੱਚ 43 ਰੁਪਏ ਦਾ ਵਾਧਾ ਕੀਤਾ ਸੀ, ਜਿਸ ਤੋਂ ਬਾਅਦ 1 ਅਕਤੂਬਰ ਤੋਂ ਦਿੱਲੀ ਵਿੱਚ 19 ਕਿੱਲੋ ਵਪਾਰਕ ਰਸੋਈ ਗੈਸ ਸਿਲੰਡਰ ਦੀ ਕੀਮਤ 1693 ਰੁਪਏ ਤੋਂ ਵਧਾ ਕੇ 1736.50 ਰੁਪਏ ਕਰ ਦਿੱਤੀ ਗਈ।
ਆਪਣੇ ਸ਼ਹਿਰ ਵਿੱਚ ਐਲਪੀਜੀ ਦੀ ਕੀਮਤ ਜਾਣੋ
ਦਿੱਲੀ ਵਿੱਚ ਬਿਨਾਂ ਸਬਸਿਡੀ ਦੇ 14.2 ਕਿੱਲੋ ਸਿਲੰਡਰ ਦੀ ਕੀਮਤ ਵਧ ਕੇ 899.50 ਰੁਪਏ
ਕੋਲਕਾਤਾ ਐਲਪੀਜੀ ਸਿਲੰਡਰ ਦੀ ਕੀਮਤ 911 ਰੁਪਏ ਤੋਂ ਵਧ ਕੇ 926 ਰੁਪਏ
ਮੁੰਬਈ 844.50 ਰੁਪਏ ਤੋਂ 899.50 ਰੁਪਏ
ਚੇਨਈ 900.50 ਰੁਪਏ ਤੋਂ ਵਧ ਕੇ 915.50 ਰੁਪਏ
1 ਸਤੰਬਰ ਨੂੰ ਸਿਲੰਡਰ ਦੀਆਂ ਦਰਾਂ ਵਿੱਚ 25 ਰੁਪਏ ਦਾ ਵਾਧਾ ਹੋਇਆ
ਤੁਹਾਨੂੰ ਦੱਸ ਦੇਈਏ ਕਿ ਸਤੰਬਰ ਦੀ ਸ਼ੁਰੂਆਤ ਵਿੱਚ ਸਰਕਾਰੀ ਤੇਲ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿੱਚ ਫਿਰ ਵਾਧਾ ਕੀਤਾ ਸੀ। ਬਿਨਾਂ ਸਬਸਿਡੀ ਵਾਲੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 1 ਸਤੰਬਰ ਨੂੰ 25 ਰੁਪਏ ਦਾ ਵਾਧਾ ਕੀਤਾ ਗਿਆ ਸੀ। ਦਿੱਲੀ ਵਿੱਚ 14.2 ਕਿਲੋ ਦੇ ਰਸੋਈ ਗੈਸ ਸਿਲੰਡਰ ਦੀ ਕੀਮਤ ਵਧ ਕੇ 884.50 ਰੁਪਏ ਹੋ ਗਈ ਹੈ। ਪਿਛਲੇ 15 ਦਿਨਾਂ ਵਿੱਚ ਬਿਨਾਂ ਸਬਸਿਡੀ ਵਾਲਾ ਐਲਪੀਜੀ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ।
1000 ਰੁਪਏ ਹੋ ਸਕਦੀ ਹੈ ਸਿਲੰਡਰ ਦੀ ਕੀਮਤ
ਮੀਡੀਆ ਰਿਪੋਰਟਾਂ ਦੇ ਅਨੁਸਾਰ, ਸਰਕਾਰ ਦਾ ਅੰਦਰੂਨੀ ਮੁਲਾਂਕਣ (Internal Assessment) ਦੱਸਦਾ ਹੈ ਕਿ ਗਾਹਕਾਂ ਨੂੰ ਐਲਪੀਜੀ ਸਿਲੰਡਰ ਦੇ ਲਈ ਪ੍ਰਤੀ ਸਿਲੰਡਰ 1000 ਰੁਪਏ ਦੇਣੇ ਪੈ ਸਕਦੇ ਹਨ। ਹਾਲਾਂਕਿ, ਇਹ ਪੂਰੀ ਤਰ੍ਹਾਂ ਸਪਸ਼ਟ ਨਹੀਂ ਹੈ ਕਿ ਸਰਕਾਰ ਦਾ ਇਸ ਬਾਰੇ ਕੀ ਨਜ਼ਰੀਆ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।