ਕੀਵੀ ਵਿੱਚ ਗੁਣਾਂ ਦਾ ਭੰਡਾਰ ਹੈ। ਵਿਟਾਮਿਨ ਬੀ, ਸੀ, ਐਂਟੀਆਕਸੀਡੈਂਟਸ, ਫਾਸਫੋਰਸ, ਪੋਟਾਸ਼ੀਅਮ ਤੇ ਕੈਲਸ਼ੀਅਮ ਨਾਲ ਭਰਪੂਰ, ਕੀਵੀ ਨੂੰ ਪੌਸ਼ਟਿਕ ਤੱਤਾਂ ਦਾ ਪਾਵਰਹਾਊਸ ਵੀ ਕਿਹਾ ਜਾਂਦਾ ਹੈ। ਸਿਹਤ ਲਈ ਇਸ ਦੇ ਅਦਭੁਤ ਲਾਭਾਂ ਦੇ ਮੱਦੇਨਜ਼ਰ, ਸਿਹਤ ਮਾਹਰ ਹਰ ਕਿਸੇ ਨੂੰ ਕੀਵੀ ਖਾਣ ਦੀ ਸਲਾਹ ਦਿੰਦੇ ਹਨ। ਆਓ ਜਾਣਦੇ ਹਾਂ ਕੀਵੀ ਖਾਣ ਨਾਲ ਸਰੀਰ ਨੂੰ ਕਿਵੇਂ ਲਾਭ ਮਿਲਦਾ ਹੈ। ਤਣਾਅ, ਤਮਾਕੂਨੋਸ਼ੀ, ਕੈਂਸਰ, ਕੀਮੋਥੈਰੇਪੀ, ਰੇਡੀਏਸ਼ਨ, ਵਧੇਰੇ ਦਵਾਈਆਂ ਅਤੇ ਪ੍ਰਦੂਸ਼ਣ ਸਾਡੇ ਡੀਐਨਏ ਨੂੰ ਪ੍ਰਭਾਵਤ ਕਰਦੇ ਹਨ। ਇਸ ਦੇ ਕਾਰਨ ਗੁਰਦੇ, ਜਿਗਰ ਤੇ ਦਿਮਾਗ ਨਾਲ ਸੰਬੰਧਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਕੀਵੀ ਡੀਐਨਏ ਦੀ ਮੁਰੰਮਤ ਕਰਨ ਵਿੱਚ ਮਦਦ ਕਰਦੀ ਹੈ।
ਖੋਜ ਵਿੱਚ ਪਾਇਆ ਗਿਆ ਹੈ ਕਿ ਕੀਵੀ ਦਾ ਨਿਯਮਤ ਸੇਵਨ ਕੋਲਨ ਕੈਂਸਰ ਦੇ ਜੋਖਮ ਨੂੰ ਘਟਾਉਂਦੀ ਹੈ। ਇਮਿਊਨਿਟੀ ਬੂਸਟਰ ਕੀਵੀ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ। ਇਹ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦੀ ਹੈ ਅਤੇ ਸਰੀਰ ਨੂੰ ਬਿਮਾਰੀਆਂ ਤੋਂ ਦੂਰ ਰੱਖਦੀ ਹੈ। ਕੀਵੀ ਨੂੰ ਇੱਕ ਚੰਗਾ ਇਮਿਊਨਿਟੀ ਬੂਸਟਰ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ 2014 ਦੇ ਇੱਕ ਅਧਿਐਨ ਦੇ ਅਨੁਸਾਰ, ਇੱਕ ਦਿਨ ਵਿੱਚ ਲਗਭਗ ਦੋ ਜਾਂ ਤਿੰਨ ਕੀਵੀ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਹੁੰਦਾ ਹੈ। ਇਹ ਸਾਡੇ ਦਿਲ ਲਈ ਵੀ ਬਹੁਤ ਫਾਇਦੇਮੰਦ ਹੈ। ਇਸ ਦੀ ਲੰਮੇ ਸਮੇਂ ਤੱਕ ਵਰਤੋਂ ਕਰਨ ਨਾਲ ਹਾਈ ਬਲੱਡ ਪ੍ਰੈਸ਼ਰ, ਸਟ੍ਰੋਕ, ਹਾਰਟ ਅਟੈਕ ਜਾਂ ਦਿਲ ਨਾਲ ਜੁੜੀਆਂ ਬਿਮਾਰੀਆਂ ਦੂਰ ਰਹਿੰਦੀਆਂ ਹਨ।
ਕੀਵੀ ਖੂਨ ਦੇ ਜੰਮਣ ਨੂੰ ਘੱਟ ਕਰਨ ਵਿੱਚ ਵੀ ਮਦਦਗਾਰ ਹੁੰਦੀ ਹੈ। ਹਰ ਰੋਜ਼ 2-3 ਕੀਵੀ ਖਾਣ ਨਾਲ ਬਲੱਡ ਕਲਾਟਿੰਗ ਦੂਰ ਹੋ ਜਾਂਦੀ ਹੈ। ਇਹ ਫਲ ਖੂਨ ਵਿੱਚ ਚਰਬੀ ਦੀ ਮਾਤਰਾ ਨੂੰ ਘਟਾਉਣ ਵਿੱਚ ਵੀ ਸਹਾਇਤਾ ਕਰਦੀ ਹੈ। ਹੋਰ ਤਾਂ ਹੋਰ ਜੇ ਤੁਹਾਨੂੰ ਸੱਟ ਲੱਗੀ ਹੈ ਜਾਂ ਤੁਹਾਡੀ ਸਰਜਰੀ ਹੋਈ ਹੈ, ਤਾਂ ਤੁਹਾਨੂੰ ਜ਼ਰੂਰ ਕੀਵੀ ਖਾਣੀ ਚਾਹੀਦੀ ਹੈ। ਇਸ ਨਾਲ ਤੁਹਾਡੇ ਸਰੀਰ ਦੀ ਰਿਕਵਰੀ ਤੇਜ਼ੀ ਨਾਲ ਹੁੰਦੀ ਹੈ। ਕੀਵੀ ਵਿੱਚ ਪਾਏ ਜਾਣ ਵਾਲੇ ਕੁਦਰਤੀ ਮਿਸ਼ਰਣ ਅਤੇ ਐਂਟੀਬੈਕਟੀਰੀਅਲ ਏਜੰਟ ਜ਼ਖ਼ਮ ਨੂੰ ਤੇਜ਼ੀ ਨਾਲ ਭਰਦੇ ਹਨ। ਇਸ ਲਈ ਹੀ ਮਾਹਰਾਂ ਵੱਲੋਂ ਕਿਹਾ ਜਾਂਦਾ ਹੈ ਕਿ ਕੀਵੀ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਜ਼ਰੂਰ ਕੀਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Food, Fruits, Health, Health benefits, Health care tips, Health news, Immunity, Lifestyle