Home /News /lifestyle /

ਹੁਣ 17 ਸਾਲ 'ਚ ਵੀ Voter ID ਕਾਰਡ ਲਈ ਕਰ ਸਕਦੇ ਹੋ ਅਪਲਾਈ, ਜਾਣੋ ਪੂਰੀ ਪ੍ਰਕਿਰਿਆ

ਸਾਡੇ ਦੇਸ਼ ਭਾਰਤ ਵਿਚ ਵੋਟ ਪਾਉਣ ਲਈ 18 ਸਾਲ ਦੀ ਉਮਰ ਤੈਅ ਕੀਤੀ ਗਈ ਹੈ ਪਰ ਹੁਣ 17 ਸਾਲ ਦੇ ਨੌਜਵਾਨ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਦਰਅਸਲ, ਭਾਰਤ ਦੇ ਚੋਣ ਕਮਿਸ਼ਨ(Election Commission of India) ਨੇ ਵੀਰਵਾਰ ਨੂੰ ਘੋਸ਼ਣਾ ਕੀਤੀ ਕਿ 17 ਸਾਲ ਤੋਂ ਵੱਧ ਉਮਰ ਦੇ ਸਾਰੇ ਭਾਰਤੀ ਨਾਗਰਿਕ ਹੁਣ ਵੋਟਰ ਸੂਚੀ ਵਿੱਚ ਆਪਣੇ ਨਾਮ ਦੀ ਪ੍ਰੀ-ਰਜਿਸਟ੍ਰੇਸ਼ਨ ਲਈ ਅਰਜ਼ੀ ਦੇ ਸਕਣਗੇ।

ਹੋਰ ਪੜ੍ਹੋ ...
  • Share this:

ਚੋਣ ਕਮਿਸ਼ਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਨੌਜਵਾਨਾਂ ਨੂੰ ਹੁਣ 1 ਜਨਵਰੀ ਨੂੰ 18 ਸਾਲ ਦੀ ਉਮਰ ਪੂਰੀ ਕਰਨ ਲਈ ਪਹਿਲਾਂ ਤੋਂ ਲੋੜੀਂਦੇ ਮਾਪਦੰਡਾਂ ਦੀ ਉਡੀਕ ਕਰਨ ਦੀ ਲੋੜ ਨਹੀਂ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ, ਕਿਸੇ ਵਿਸ਼ੇਸ਼ ਸਾਲ ਦੀ 1 ਜਨਵਰੀ ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਦੇ ਲੋਕ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੇ ਯੋਗ ਸਨ।

ਪਰ 1 ਜਨਵਰੀ ਤੋਂ ਬਾਅਦ 18 ਸਾਲ ਦੇ ਹੋਣ ਵਾਲੇ ਲੋਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਪੂਰਾ ਸਾਲ ਇੰਤਜ਼ਾਰ ਕਰਨਾ ਪੈਂਦਾ ਸੀ। ਨਵੇਂ ਕਾਨੂੰਨ ਦੇ ਨਾਲ, ਨੌਜਵਾਨਾਂ ਨੂੰ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ 1 ਜਨਵਰੀ ਨੂੰ 18 ਸਾਲ ਦੀ ਉਮਰ ਨੂੰ ਪੂਰਾ ਕਰਨ ਲਈ ਜ਼ਰੂਰੀ ਮਾਪਦੰਡਾਂ ਦੀ ਉਡੀਕ ਨਹੀਂ ਕਰਨੀ ਪਵੇਗੀ। ਉਹ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਨੂੰ 18 ਸਾਲ ਦੇ ਹੋਣ 'ਤੇ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਅਰਜੀ ਦੇ ਸਕਦੇ ਹਨ।

ਇਸ ਸੰਬੰਧੀ ਮਿਲੀ ਜਾਣਕਾਰੀ ਮੁਤਾਬਿਕ ECI ਨੇ ਸਾਰੇ ਰਾਜਾਂ ਦੇ CEO, ERO ਅਤੇ AERO ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਦੀ ਅਗਵਾਈ ਹੇਠ ਭਾਰਤ ਦੇ ਚੋਣ ਕਮਿਸ਼ਨ ਨੇ ਇਸ ਸਬੰਧ ਨਿਰਦੇਸ਼ ਦਿੱਤੇ ਹਨ ਕਿ ਨੌਜਵਾਨਾਂ ਨੂੰ ਆਪਣੀਆਂ ਅਗਾਊਂ ਅਰਜ਼ੀਆਂ ਦਾਇਰ ਕਰਨ ਦੀ ਸਹੂਲਤ ਦਿੱਤੀ ਜਾਵੇ। 17 ਸਾਲ ਤੋਂ ਵੱਧ ਉਮਰ ਦੇ ਨੌਜਵਾਨ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਪਹਿਲਾਂ ਹੀ ਅਪਲਾਈ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਵੋਟਰ ਆਈਡੀ ਨੂੰ ਆਧਾਰ ਨਾਲ ਲਿੰਕ ਕਰਨ ਦੀ ਮੁਹਿੰਮ ਵੀ ਸ਼ੁਰੂ ਹੋ ਚੁੱਕੀ ਹੈ, ਇਸ ਸ਼ੁਰੂਆਤ 1 ਅਗਸਤ ਤੋਂ ਮਹਾਰਾਸ਼ਟਰ ਵਿੱਚ ਹੋਵੇਗੀ। ਇਸ ਤੋਂ ਪਹਿਲਾਂ 25 ਜੁਲਾਈ ਨੂੰ ਮਹਾਰਾਸ਼ਟਰ ਦੇ ਮੁੱਖ ਚੋਣ ਅਧਿਕਾਰੀ ਨੇ ਕਿਹਾ ਸੀ ਕਿ ਈਸੀਆਈ 1 ਅਗਸਤ ਤੋਂ ਵੋਟਰ ਆਈਡੀ ਨੂੰ ਆਧਾਰ ਨਾਲ ਲਿੰਕ ਕਰਨ ਲਈ ਰਾਜ ਭਰ ਵਿੱਚ ਮੁਹਿੰਮ ਸ਼ੁਰੂ ਕਰੇਗੀ।
Published by:rupinderkaursab
First published:

Tags: Business, Election commission, India, Voter

ਅਗਲੀ ਖਬਰ