Agniveer vayu Recruitment 2022: ਕਈ ਨੌਜਵਾਨਾਂ ਦਾ ਇਹ ਸੁਪਨਾ ਹੁੰਦਾ ਹੈ ਕਿ ਉਹ ਭਾਰਤੀ ਸੈਨਾ ਦਾ ਹਿੱਸਾ ਬਣ ਕੇ ਦੇਸ਼ ਦੀ ਸੇਵਾ ਕਰਨ। ਇਸ ਦਈ ਕਈ ਵਾਰ ਜਲ ਸੈਨਾ, ਥਲ ਸੈਨਾ ਤੇ ਵਾਯੂ ਸੈਨਾ ਵਿੱਚ ਉਮੀਦਵਾਰਾਂ ਦੀ ਭਰਤੀ ਕੱਢੀ ਜਾਂਦੀ ਹੈ। ਪਿਛਲੇ ਕੁੱਝ ਸਮੇਂ ਵਿੱਚ ਅਗਨੀਵੀਰ ਯੋਜਨਾ ਰਾਹੀਂ ਭਰਤੀ ਕੀਤੀ ਜਾ ਰਹੀ ਹੈ ਤੇ ਹੁਣ ਭਾਰਤੀ ਹਵਾਈ ਸੈਨਾ (IAF) ਵਿੱਚ ਨੌਕਰੀ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ।
IAF ਵਿੱਚ ਅਗਨੀਵੀਰ ਵਾਯੂ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਲਈ ਸਿਰਫ 5 ਦਿਨ ਬਚੇ ਹਨ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਜਿਨ੍ਹਾਂ ਨੇ ਅਜੇ ਤੱਕ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਨਹੀਂ ਦਿੱਤੀ ਹੈ, ਉਹ ਭਾਰਤੀ ਹਵਾਈ ਸੈਨਾ ਦੀ ਅਧਿਕਾਰਤ ਵੈੱਬਸਾਈਟ agnipathvayu.cdac.in 'ਤੇ ਜਾ ਕੇ ਅਰਜ਼ੀ ਦੇ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 23 ਨਵੰਬਰ ਹੈ।
ਇਸ ਤੋਂ ਇਲਾਵਾ ਉਮੀਦਵਾਰ ਇਸ ਲਿੰਕ https://agnipathvayu.cdac.in/AV/ ਰਾਹੀਂ ਵੀ ਇਨ੍ਹਾਂ ਅਸਾਮੀਆਂ ਲਈ ਸਿੱਧੇ ਤੌਰ 'ਤੇ ਅਪਲਾਈ ਕਰ ਸਕਦੇ ਹਨ। ਨਾਲ ਹੀ,ਇਸ ਲਿੰਕ 'ਤੇ ਕਲਿੱਕ ਕਰਕੇ, ਤੁਸੀਂ ਅਧਿਕਾਰਤ ਨੋਟੀਫਿਕੇਸ਼ਨ ( https://images.news18.com/ibnkhabar/uploads/2022/11/ IAF-Agniveervayu-Recruitment-2022-Notification-PDF.pdf ) ਵੀ ਦੇਖ ਸਕਦੇ ਹੋ। ਇਸ ਭਰਤੀ ਪ੍ਰਕਿਰਿਆ ਦੇ ਤਹਿਤ ਕਈ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਦਸ ਦੇਈਏ ਕਿ ਅਗਨੀਵੀਰ ਵਾਯੂ ਭਰਤੀ ਲਈ ਅਪਲਾਈ ਕਰਨ ਦੀ ਸ਼ੁਰੂਆਤ 07 ਨਵੰਬਰ ਨੂੰ ਹੋਈ ਸੀ ਤੇ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 23 ਨਵੰਬਰ ਰੱਖੀ ਗਈ ਹੈ।
ਅਗਨੀਵੀਰ ਵਾਯੂ ਭਰਤੀ 2022 ਲਈ ਉਮਰ ਸੀਮਾ : 27 ਜੂਨ 2002 ਤੋਂ 27 ਦਸੰਬਰ 2005 ਦਰਮਿਆਨ ਪੈਦਾ ਹੋਏ ਉਮੀਦਵਾਰ (Agniveer vayu Recruitment 2022) ਅਪਲਾਈ ਕਰ ਸਕਦੇ ਹਨ। ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ ਸੀਮਾ ਨਾਮਾਂਕਣ ਦੀ ਮਿਤੀ ਦੇ ਅਨੁਸਾਰ 21 ਸਾਲ ਹੋਣੀ ਚਾਹੀਦੀ ਹੈ। ਚਾਹਵਾਨ ਉਮੀਦਵਾਰ 23 ਨਵੰਬਰ ਤੋਂ ਪਹਿਲਾਂ ਪਹਿਲਾਂ ਅਪਲਾਈ ਕਰ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Government job, Government jobs, Indian Air Force, Indian Army jobs, Recruitment