Petrol Diesel Prices Hike: ਸਰਕਾਰੀ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਜਲਦੀ ਹੀ ਆਪਣਾ ਘਾਟਾ ਪੂਰਾ ਕਰਨਾ ਚਾਹੁੰਦੀਆਂ ਹਨ। ਇਹੀ ਕਾਰਨ ਹੈ ਕਿ ਪਿਛਲੇ 10 ਦਿਨਾਂ 'ਚ ਇਸ ਦੀ ਕੀਮਤ 'ਚ 6.40 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਸਰਕਾਰੀ ਤੇਲ ਕੰਪਨੀਆਂ ਨੇ ਵੀਰਵਾਰ ਨੂੰ ਦੇਸ਼ ਦੇ ਚਾਰ ਮਹਾਂਨਗਰਾਂ ਸਮੇਤ ਸਾਰੇ ਵੱਡੇ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰ ਦਿੱਤਾ ਹੈ। ਦਿੱਲੀ 'ਚ ਪੈਟਰੋਲ 80 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਕੇ 101.81 ਰੁਪਏ 'ਤੇ ਪਹੁੰਚ ਗਿਆ ਹੈ। ਡੀਜ਼ਲ ਵੀ 93 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਵਿਕ ਰਿਹਾ ਹੈ। ਹਾਲਾਂਕਿ ਸਭ ਤੋਂ ਮਹਿੰਗਾ ਪੈਟਰੋਲ ਅਜੇ ਵੀ ਮੁੰਬਈ 'ਚ 116.68 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। 'ਚ 84 ਪੈਸੇ ਦਾ ਵਾਧਾ ਹੋਇਆ ਹੈ, ਜਿਸ ਕਾਰਨ ਡੀਜ਼ਲ ਦੀ ਕੀਮਤ ਵੀ 101 ਰੁਪਏ ਦੇ ਨੇੜੇ ਪਹੁੰਚ ਗਈ ਹੈ। ਚੇਨਈ 'ਚ ਪੈਟਰੋਲ 76 ਪੈਸੇ ਅਤੇ ਕੋਲਕਾਤਾ 'ਚ 83 ਪੈਸੇ ਮਹਿੰਗਾ ਹੋ ਗਿਆ ਹੈ।
ਚਾਰੇ ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦਿੱਲੀ ਵਿੱਚ ਪੈਟਰੋਲ 101.81 ਰੁਪਏ ਅਤੇ ਡੀਜ਼ਲ 93.07 ਰੁਪਏ ਪ੍ਰਤੀ ਲੀਟਰ
ਮੁੰਬਈ ਵਿੱਚ ਪੈਟਰੋਲ 116.72 ਰੁਪਏ ਅਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ
ਚੇੱਨਈ ਵਿੱਚ ਪੈਟਰੋਲ 107.45 ਰੁਪਏ ਅਤੇ ਡੀਜ਼ਲ 97.52 ਰੁਪਏ ਪ੍ਰਤੀ ਲੀਟਰ
ਕੋਲਕਾਤਾ ਵਿੱਚ ਪੈਟਰੋਲ 111.35 ਰੁਪਏ ਅਤੇ ਡੀਜ਼ਲ 96.22 ਰੁਪਏ ਪ੍ਰਤੀ ਲੀਟਰ
ਇਨ੍ਹਾਂ ਸ਼ਹਿਰਾਂ 'ਚ ਹੋਇਆ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ
ਨੋਇਡਾ ਵਿੱਚ ਪੈਟਰੋਲ 101.88 ਰੁਪਏ ਅਤੇ ਡੀਜ਼ਲ 93.42 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ 'ਚ ਪੈਟਰੋਲ 101.66 ਰੁਪਏ ਅਤੇ ਡੀਜ਼ਲ 93.22 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪੋਰਟ ਬਲੇਅਰ 'ਚ ਪੈਟਰੋਲ 88.60 ਰੁਪਏ ਅਤੇ ਡੀਜ਼ਲ 82.89 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 112.48 ਰੁਪਏ ਅਤੇ ਡੀਜ਼ਲ 97.48 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੇ ਜਾਂਦੇ ਹਨ ਨਵੇਂ ਰੇਟ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।
ਇਸ ਤਰ੍ਹਾਂ ਚੈੱਕ ਕਰੋ ਤਾਜ਼ਾ ਰੇਟ
ਤੁਸੀਂ ਐੱਸਐੱਮਐੱਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP 9224992249 ਨੰਬਰ 'ਤੇ ਅਤੇ BPCL ਦੇ ਖਪਤਕਾਰ RSP 9223112222 ਨੰਬਰ 'ਤੇ ਮੈਸੇਜ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPrice ਭੇਜ ਕੇ ਕੀਮਤ ਜਾਣ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Petrol, Petrol and diesel, Petrol Price, Petrol Price Today, Petrol Price Today In Punjab, Petrol Pump