Home /News /lifestyle /

Petrol Diesel Prices Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 85 ਪੈਸੇ ਦਾ ਵਾਧਾ, ਜਾਣੋ ਆਪਣੇ ਸ਼ਹਿਰ ਦਾ ਰੇਟ

Petrol Diesel Prices Hike:  ਸਰਕਾਰੀ ਤੇਲ ਕੰਪਨੀਆਂ ਆਪਣੇ ਘਾਟੇ ਦੀ ਪੂਰਤੀ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਰਹੀਆਂ ਹਨ। ਬੁੱਧਵਾਰ ਨੂੰ ਵੀ ਪੈਟਰੋਲ ਦੀ ਕੀਮਤ ਵਿੱਚ 80-85 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 70-75 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਹੋਰ ਪੜ੍ਹੋ ...
  • Share this:
    Petrol Diesel Prices Hike:  ਸਰਕਾਰੀ ਤੇਲ ਕੰਪਨੀਆਂ ਆਪਣੇ ਘਾਟੇ ਦੀ ਪੂਰਤੀ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਰਹੀਆਂ ਹਨ। ਬੁੱਧਵਾਰ ਨੂੰ ਵੀ ਪੈਟਰੋਲ ਦੀ ਕੀਮਤ ਵਿੱਚ 80-85 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 70-75 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

    ਸਰਕਾਰੀ ਤੇਲ ਕੰਪਨੀਆਂ ਨੇ ਅੱਜ ਦੇਸ਼ ਦੇ ਚਾਰ ਮਹਾਂਨਗਰਾਂ ਸਮੇਤ ਸਾਰੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਦਿੱਲੀ 'ਚ ਪੈਟਰੋਲ 80 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਕੇ 101 ਰੁਪਏ ਨੂੰ ਪਾਰ ਕਰ ਗਿਆ ਹੈ। ਮੁੰਬਈ ਵਿੱਚ ਇੱਕ ਵਾਰ ਫਿਰ 85 ਪੈਸੇ ਪ੍ਰਤੀ ਲੀਟਰ ਦਾ ਸਭ ਤੋਂ ਵੱਧ ਵਾਧਾ ਹੋਇਆ ਹੈ। ਦਿੱਲੀ 'ਚ ਡੀਜ਼ਲ ਦੀ ਕੀਮਤ 'ਚ ਵੀ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

    ਚਾਰੇ ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
    ਦਿੱਲੀ ਵਿੱਚ ਪੈਟਰੋਲ 101.01 ਰੁਪਏ ਅਤੇ ਡੀਜ਼ਲ 92.27 ਰੁਪਏ ਪ੍ਰਤੀ ਲੀਟਰ
    ਮੁੰਬਈ ਵਿੱਚ ਪੈਟਰੋਲ 115.88 ਰੁਪਏ ਅਤੇ ਡੀਜ਼ਲ 100.10 ਰੁਪਏ ਪ੍ਰਤੀ ਲੀਟਰ
    ਚੇੱਨਈ ਵਿੱਚ ਪੈਟਰੋਲ 106.69 ਰੁਪਏ ਅਤੇ ਡੀਜ਼ਲ 96.76 ਰੁਪਏ ਪ੍ਰਤੀ ਲੀਟਰ
    ਕੋਲਕਾਤਾ ਵਿੱਚ ਪੈਟਰੋਲ 110.52 ਰੁਪਏ ਅਤੇ ਡੀਜ਼ਲ 95.42 ਰੁਪਏ ਪ੍ਰਤੀ ਲੀਟਰ

    ਇਨ੍ਹਾਂ ਸ਼ਹਿਰਾਂ 'ਚ ਹੋਇਆ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ
    ਨੋਇਡਾ ਵਿੱਚ ਪੈਟਰੋਲ 101.08 ਰੁਪਏ ਅਤੇ ਡੀਜ਼ਲ 92.62 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
    ਲਖਨਊ 'ਚ ਪੈਟਰੋਲ 100.86 ਰੁਪਏ ਅਤੇ ਡੀਜ਼ਲ 92.42 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
    ਪੋਰਟ ਬਲੇਅਰ 'ਚ ਪੈਟਰੋਲ 87.80 ਰੁਪਏ ਅਤੇ ਡੀਜ਼ਲ 82.09 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
    ਪਟਨਾ 'ਚ ਪੈਟਰੋਲ 111.68 ਰੁਪਏ ਅਤੇ ਡੀਜ਼ਲ 96.68 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

    ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੇ ਜਾਂਦੇ ਹਨ ਨਵੇਂ ਰੇਟ
    ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।

    ਇਸ ਤਰ੍ਹਾਂ ਚੈੱਕ ਕਰੋ ਤਾਜ਼ਾ ਰੇਟ
    ਤੁਸੀਂ ਐੱਸਐੱਮਐੱਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP 9224992249 ਨੰਬਰ 'ਤੇ ਅਤੇ BPCL ਦੇ ਖਪਤਕਾਰ RSP 9223112222 ਨੰਬਰ 'ਤੇ ਮੈਸੇਜ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPrice ਭੇਜ ਕੇ ਕੀਮਤ ਜਾਣ ਸਕਦੇ ਹਨ। 
    Published by:rupinderkaursab
    First published:

    Tags: Petrol, Petrol and diesel, Petrol Price, Petrol Price Today, Petrol Pump

    ਅਗਲੀ ਖਬਰ