Home /News /lifestyle /

Petrol Diesel Prices: ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ, ਇਨ੍ਹਾਂ ਸੂਬਿਆਂ 'ਚ ਹੋਇਆ ਸਸਤਾ, ਦੇਖੋ ਨਵੇਂ ਰੇਟ

Petrol Diesel Prices: ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ, ਇਨ੍ਹਾਂ ਸੂਬਿਆਂ 'ਚ ਹੋਇਆ ਸਸਤਾ, ਦੇਖੋ ਨਵੇਂ ਰੇਟ

Petrol Diesel Prices: ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ, ਇਨ੍ਹਾਂ ਸੂਬਿਆਂ 'ਚ ਹੋਇਆ ਸਸਤਾ, ਦੇਖੋ ਨਵੇਂ ਰੇਟ

Petrol Diesel Prices: ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ, ਇਨ੍ਹਾਂ ਸੂਬਿਆਂ 'ਚ ਹੋਇਆ ਸਸਤਾ, ਦੇਖੋ ਨਵੇਂ ਰੇਟ

ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਪਿਛਲੇ ਦੋ ਦਿਨਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਇੱਥੇ ਦੱਸ ਦੇਈਏ ਕਿ ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਵੀ ਐਤਵਾਰ ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਜਦੋਂ ਕਿ ਗੁਜਰਾਤ, ਹਰਿਆਣਾ ਅਤੇ ਪੰਜਾਬ ਵਿੱਚ ਮਾਮੂਲੀ ਉਛਾਲ ਆਇਆ ਹੈ। ਹਾਲਾਂਕਿ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਚਾਰੇ ਮਹਾਨਗਰਾਂ 'ਚ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।

ਹੋਰ ਪੜ੍ਹੋ ...
  • Share this:

    ਨਵੀਂ ਦਿੱਲੀ: ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਪਿਛਲੇ ਦੋ ਦਿਨਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਇੱਥੇ ਦੱਸ ਦੇਈਏ ਕਿ ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਵੀ ਐਤਵਾਰ ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਜਦੋਂ ਕਿ ਗੁਜਰਾਤ, ਹਰਿਆਣਾ ਅਤੇ ਪੰਜਾਬ ਵਿੱਚ ਮਾਮੂਲੀ ਉਛਾਲ ਆਇਆ ਹੈ। ਹਾਲਾਂਕਿ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਚਾਰੇ ਮਹਾਨਗਰਾਂ 'ਚ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਕੱਚੇ ਤੇਲ ਦੀ ਗੱਲ ਕਰੀਏ ਤਾਂ ਬ੍ਰੈਂਟ ਕਰੂਡ ਦੀ ਕੀਮਤ 86.15 ਡਾਲਰ ਪ੍ਰਤੀ ਬੈਰਲ 'ਤੇ ਆ ਗਈ ਹੈ, ਜਦਕਿ ਡਬਲਯੂ.ਟੀ.ਆਈ. 78.74 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਹੀ ਹੈ।

    ਉੱਤਰ ਪ੍ਰਦੇਸ਼ 'ਚ ਪੈਟਰੋਲ 10 ਪੈਸੇ ਦੀ ਗਿਰਾਵਟ ਨਾਲ 96.30 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵੀ 10 ਰੁਪਏ ਡਿੱਗ ਕੇ 89.47 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਬਿਹਾਰ 'ਚ ਪੈਟਰੋਲ ਅਤੇ ਡੀਜ਼ਲ ਸਿਰਫ 8 ਪੈਸੇ ਸਸਤਾ ਹੋਇਆ ਹੈ। ਇੱਥੇ ਹੁਣ ਪੈਟਰੋਲ 109.15 ਲੀਟਰ ਅਤੇ ਡੀਜ਼ਲ 95.80 ਲੀਟਰ ਵਿਕ ਰਿਹਾ ਹੈ। ਦੂਜੇ ਪਾਸੇ ਗੁਜਰਾਤ 'ਚ ਪੈਟਰੋਲ 64 ਪੈਸੇ ਵਧ ਕੇ 97.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵੀ 64 ਪੈਸੇ ਵਧ ਕੇ 92.87 ਰੁਪਏ ਲੀਟਰ ਹੋ ਗਿਆ ਹੈ। ਇਸੇ ਤਰ੍ਹਾਂ ਪੰਜਾਬ 'ਚ ਪੈਟਰੋਲ 34 ਪੈਸੇ ਵਧ ਕੇ 96.94 ਰੁਪਏ ਲੀਟਰ ਅਤੇ ਡੀਜ਼ਲ 32 ਪੈਸੇ ਵਧ ਕੇ 87.28 ਰੁਪਏ 'ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ 'ਚ ਪੈਟਰੋਲ ਦੀ ਕੀਮਤ 'ਚ ਸਭ ਤੋਂ ਜ਼ਿਆਦਾ ਵਾਧਾ ਹੋਇਆ ਹੈ। ਇੱਥੇ ਪੈਟਰੋਲ 89 ਪੈਸੇ ਵਧ ਕੇ 106.85 ਲੀਟਰ ਹੋ ਰਿਹਾ ਹੈ, ਜਦਕਿ ਡੀਜ਼ਲ 86 ਪੈਸੇ ਵਧ ਕੇ 93.35 ਲੀਟਰ ਹੋ ਗਿਆ ਹੈ।

    ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

    - ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ

    - ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ

    - ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

    - ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

    ਨਵੀਆਂ ਦਰਾਂ ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ ਹਨ

    ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ ਅਤੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ, ਇਸਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਸਾਨੂੰ ਪੈਟਰੋਲ ਅਤੇ ਡੀਜ਼ਲ ਇੰਨਾ ਮਹਿੰਗਾ ਖਰੀਦਣਾ ਪੈ ਰਿਹਾ ਹੈ।

    ਤੁਸੀਂ ਅੱਜ ਦੀ ਤਾਜ਼ਾ ਕੀਮਤ ਇਸ ਤਰ੍ਹਾਂ ਜਾਣ ਸਕਦੇ ਹੋ

    ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਅਤੇ ਆਪਣਾ ਸਿਟੀ ਕੋਡ 9224992249 ਨੰਬਰ 'ਤੇ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ 9223112222 'ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਉਨ੍ਹਾਂ ਦੇ ਸਿਟੀ ਕੋਡ ਨੂੰ ਲਿਖ ਕੇ ਅਤੇ ਇਸ ਨੂੰ 9222201122 ਨੰਬਰ 'ਤੇ ਭੇਜ ਕੇ ਕੀਮਤ ਦਾ ਪਤਾ ਲਗਾ ਸਕਦੇ ਹਨ।

    Published by:Drishti Gupta
    First published:

    Tags: Petrol and diesel, Petrol Price, Petrol Price Today, Petrol Price Today In Punjab