Home /News /lifestyle /

Petrol Diesel Prices: ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ, ਚੈੱਕ ਕਰੋ ਆਪਣੇ ਸ਼ਹਿਰ ਦੇ ਭਾਅ

Petrol Diesel Prices: ਸਰਕਾਰੀ ਤੇਲ ਕੰਪਨੀਆਂ ਨੇ ਬੁੱਧਵਾਰ ਸਵੇਰੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਹਨ ਅਤੇ ਲਗਭਗ ਇੱਕ ਮਹੀਨੇ ਤੋਂ ਇਸ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਤੇਲ ਕੰਪਨੀਆਂ ਨੇ ਆਖਰੀ ਵਾਰ 6 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ।

ਹੋਰ ਪੜ੍ਹੋ ...
  • Share this:
Petrol Diesel Prices: ਸਰਕਾਰੀ ਤੇਲ ਕੰਪਨੀਆਂ ਨੇ ਬੁੱਧਵਾਰ ਸਵੇਰੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਹਨ ਅਤੇ ਲਗਭਗ ਇੱਕ ਮਹੀਨੇ ਤੋਂ ਇਸ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਤੇਲ ਕੰਪਨੀਆਂ ਨੇ ਆਖਰੀ ਵਾਰ 6 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ।

ਦੇਸ਼ ਦੇ ਚਾਰ ਮਹਾਂਨਗਰਾਂ ਸਮੇਤ ਸਾਰੇ ਵੱਡੇ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ ਸਥਿਰ ਹਨ। ਰਾਜਧਾਨੀ ਦਿੱਲੀ ਵਿੱਚ ਪੈਟਰੋਲ 105.41 ਰੁਪਏ ਅਤੇ ਮੁੰਬਈ ਵਿੱਚ 120.51 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਡੀਲਰਾਂ ਦਾ ਕਹਿਣਾ ਹੈ ਕਿ ਜੇਕਰ ਕਰੂਡ ਦੀ ਕੀਮਤ 110 ਡਾਲਰ ਤੋਂ ਉੱਪਰ ਜਾਂਦੀ ਹੈ ਤਾਂ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧਾ ਸਕਦੀਆਂ ਹਨ। ਫਿਲਹਾਲ ਲਗਭਗ ਇਕ ਮਹੀਨੇ ਤੋਂ ਇਨ੍ਹਾਂ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਚਾਰੇ ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਦਿੱਲੀ ਵਿੱਚ ਪੈਟਰੋਲ 105.41 ਰੁਪਏ ਅਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ
ਮੁੰਬਈ ਵਿੱਚ ਪੈਟਰੋਲ 120.51 ਰੁਪਏ ਅਤੇ ਡੀਜ਼ਲ 104.77 ਰੁਪਏ ਪ੍ਰਤੀ ਲੀਟਰ
ਚੇੱਨਈ ਵਿੱਚ ਪੈਟਰੋਲ 110.85 ਰੁਪਏ ਅਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ
ਕੋਲਕਾਤਾ ਵਿੱਚ ਪੈਟਰੋਲ 115.12 ਰੁਪਏ ਅਤੇ ਡੀਜ਼ਲ 99.83 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੀਆਂ ਕੀਮਤਾਂ ਜਾਰੀ

ਨੋਇਡਾ 'ਚ ਪੈਟਰੋਲ 105.47 ਰੁਪਏ ਅਤੇ ਡੀਜ਼ਲ 97.03 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ 'ਚ ਪੈਟਰੋਲ 105.25 ਰੁਪਏ ਅਤੇ ਡੀਜ਼ਲ 96.83 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪੋਰਟ ਬਲੇਅਰ 'ਚ ਪੈਟਰੋਲ 91.45 ਰੁਪਏ ਅਤੇ ਡੀਜ਼ਲ 85.83 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 116.23 ਰੁਪਏ ਅਤੇ ਡੀਜ਼ਲ 101.06 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੇ ਜਾਂਦੇ ਹਨ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।

ਇਸ ਤਰ੍ਹਾਂ ਚੈੱਕ ਕਰੋ ਤਾਜ਼ਾ ਰੇਟ

ਤੁਸੀਂ ਐੱਸਐੱਮਐੱਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP 9224992249 ਨੰਬਰ 'ਤੇ ਅਤੇ BPCL ਦੇ ਖਪਤਕਾਰ RSP 9223112222 ਨੰਬਰ 'ਤੇ ਮੈਸੇਜ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPrice ਭੇਜ ਕੇ ਕੀਮਤ ਜਾਣ ਸਕਦੇ ਹਨ।
Published by:rupinderkaursab
First published:

Tags: Petrol, Petrol and diesel, Petrol Price, Petrol Price Today, Petrol Price Today In Punjab, Petrol Pump

ਅਗਲੀ ਖਬਰ