Home /News /lifestyle /

Petrol Diesel Price Today: ਤੁਹਾਡੇ ਸ਼ਹਿਰ `ਚ ਕਿੰਨਾ ਸਸਤਾ ਹੋਇਆ ਪੈਟਰੋਲ-ਡੀਜ਼ਲ ਪੜ੍ਹੋ ਇਸ ਖ਼ਬਰ `ਚ

Petrol Diesel Price Today: ਤੁਹਾਡੇ ਸ਼ਹਿਰ `ਚ ਕਿੰਨਾ ਸਸਤਾ ਹੋਇਆ ਪੈਟਰੋਲ-ਡੀਜ਼ਲ ਪੜ੍ਹੋ ਇਸ ਖ਼ਬਰ `ਚ

Petrol Diesel Price Today: ਅੱਜ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਡੀਜ਼ਲ ਦੀਆਂ ਕੀਮਤਾਂ 75 ਦਿਨਾਂ ਤੋਂ ਸਥਿਰ ਹਨ। ਜਿਸ ਕਾਰਨ ਦੇਸ਼ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤੱਕ ਹੇਠਾਂ ਆ ਗਿਆ ਹੈ।

  • Share this:

ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਜੇਕਰ ਅੰਕੜਿਆਂ ਅਤੇ ਦਿਨਾਂ 'ਤੇ ਨਜ਼ਰ ਮਾਰੀਏ ਤਾਂ ਪਿਛਲੇ 75 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।

4 ਨਵੰਬਰ, 2021 ਤੋਂ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਉਸ ਸਮੇਂ ਕੇਂਦਰ ਸਰਕਾਰ ਨੇ ਪੈਟਰੋਲ 'ਤੇ 5 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਉਸ ਤੋਂ ਬਾਅਦ ਕਈ ਸ਼ਹਿਰਾਂ 'ਚ ਪੈਟਰੋਲ 100 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ।

ਰਾਸ਼ਟਰੀ ਰਾਜਧਾਨੀ 'ਚ ਅੱਜ ਪੈਟਰੋਲ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਐਕਸਾਈਜ਼ ਡਿਊਟੀ 'ਚ ਕਟੌਤੀ ਤੋਂ ਪਹਿਲਾਂ ਦੇਸ਼ ਭਰ 'ਚ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ ਸਨ। ਜ਼ਿਆਦਾਤਰ ਸ਼ਹਿਰਾਂ 'ਚ ਪੈਟਰੋਲ 100 ਰੁਪਏ ਦਾ ਅੰਕੜਾ ਪਾਰ ਕਰ ਗਿਆ ਹੈ।

ਇਸ ਦੇ ਨਾਲ ਹੀ ਕਈ ਸ਼ਹਿਰਾਂ 'ਚ ਡੀਜ਼ਲ ਵੀ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਸੀ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਦੇਸ਼ ਦੇ 4 ਮਹਾਨਗਰਾਂ ਸਮੇਤ ਪ੍ਰਮੁੱਖ ਸ਼ਹਿਰਾਂ ਵਿੱਚ ਅੱਜ ਦੀ ਕੀਮਤ

ਦਿੱਲੀ ਵਿੱਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਹੈ

ਮੁੰਬਈ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ

- ਚੇਨਈ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ

ਕੋਲਕਾਤਾ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ

ਗਾਂਧੀਨਗਰ ਪੈਟਰੋਲ 95.35 ਰੁਪਏ ਅਤੇ ਡੀਜ਼ਲ 89.33 ਰੁਪਏ ਪ੍ਰਤੀ ਲੀਟਰ

ਲਖਨਊ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ

ਪੋਰਟ ਬਲੇਅਰ ਪੈਟਰੋਲ 82.96 ਰੁਪਏ ਅਤੇ ਡੀਜ਼ਲ 77.13 ਰੁਪਏ ਪ੍ਰਤੀ ਲੀਟਰ

ਹਰ ਰੋਜ਼ 6 ਵਜੇ ਬਦਲਦੀ ਹੈ ਕੀਮਤ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਘਰ ਬੈਠੇ ਪਤਾ ਕਰੋ ਪੈਟਰੋਲ-ਡੀਜ਼ਲ ਦੇ ਰੇਟ

ਤੁਸੀਂ ਐਸਐਮਐਸ (How to Check Petrol Diesel Price) ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਨੰਬਰ 9224992249 'ਤੇ ਅਤੇ BPCL ਦੇ ਖਪਤਕਾਰ RSP ਨੰਬਰ 9223112222 'ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPprice ਭੇਜ ਕੇ ਕੀਮਤ ਜਾਣ ਸਕਦੇ ਹਨ।

Published by:Amelia Punjabi
First published:

Tags: Business, Petrol, Petrol and diesel, Petrol Pump