Russia-Ukraine Crisis Impact On India: ਰੂਸ-ਯੂਕਰੇਨ ਵਿੱਚ ਚੱਲ ਰਹੇ ਯੁੱਧ ਕਾਰਨ ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਤੱਕ ਪਹੁੰਚ ਗਈਆਂ ਹਨ। ਕੱਚੇ ਤੇਲ ਦੇ ਮਹਿੰਗਾ ਹੋਣ ਕਾਰਨ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦਾ ਸੰਕਟ ਮੰਡਰਾਉਣ ਲੱਗਾ ਹੈ। ਮੰਨਿਆ ਜਾ ਰਿਹਾ ਹੈ ਕਿ ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਹੋਣ ਕਾਰਨ ਫਿਲਹਾਲ ਤੇਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਜਾ ਰਿਹਾ ਹੈ।
ਹਾਲਾਂਕਿ, ਕੁਝ ਵੱਡੇ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਬਦਲਾਅ ਹੋਇਆ ਹੈ। ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਚੇਨਈ ਸਮੇਤ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਕੀਤਾ ਹੈ। ਨੋਇਡਾ ਵਿੱਚ ਵੀ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪਰ ਵਿਧਾਨ ਸਭਾ ਚੋਣਾਂ ਕਰਕੇ ਲਖਨਊ, ਯੂਪੀ ਵਿੱਚ ਜਿੱਥੇ ਤੇਲ ਦੀਆਂ ਕੀਮਤਾਂ ਸਸਤੀਆਂ ਹੋ ਗਈਆਂ ਹਨ।
ਇਸ ਦੇ ਨਾਲ ਹੀ ਦੱਸ ਦੇਈਏ ਕਿ ਤੇਲ ਕੰਪਨੀਆਂ ਨੇ ਲਗਭਗ ਚਾਰ ਮਹੀਨਿਆਂ ਤੋਂ ਦਿੱਲੀ, ਮੁੰਬਈ ਅਤੇ ਕੋਲਕਾਤਾ ਵਰਗੇ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਹਾਲਾਂਕਿ, ਮੁੰਬਈ ਵਿੱਚ ਪੈਟਰੋਲ ਦੀ ਕੀਮਤ ਅਜੇ ਵੀ ਸਭ ਤੋਂ ਵੱਧ 110 ਰੁਪਏ ਪ੍ਰਤੀ ਲੀਟਰ ਦੇ ਆਸਪਾਸ ਬਣੀ ਹੋਈ ਹੈ। ਚੇਨਈ 'ਚ ਸ਼ੁੱਕਰਵਾਰ ਨੂੰ ਪੈਟਰੋਲ 11 ਪੈਸੇ ਮਹਿੰਗਾ ਹੋ ਗਿਆ ਹੈ ਅਤੇ ਨੋਇਡਾ 'ਚ 13 ਪੈਸੇ ਤੇਲ ਕੀਮਤਾਂ ਵਧੀਆਂ ਹਨ।
ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦਿੱਲੀ ਵਿੱਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ ਵਿੱਚ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ ਹੈ।
ਚੇਨਈ ਵਿੱਚ ਪੈਟਰੋਲ 101.51 ਰੁਪਏ ਅਤੇ ਡੀਜ਼ਲ 91.53 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ ਵਿੱਚ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ ਹੈ।
ਇਨ੍ਹਾਂ ਸ਼ਹਿਰਾਂ ਵਿੱਚ ਤੇਲ ਕੀਮਤਾਂ ਚ ਆਇਆ ਬਦਲਾਅ
ਗੁਰੂਗ੍ਰਾਮ ਵਿੱਚ ਪੈਟਰੋਲ 95.90 ਰੁਪਏ ਅਤੇ ਡੀਜ਼ਲ 87.11 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਨੋਇਡਾ ਵਿੱਚ ਪੈਟਰੋਲ 95.64 ਰੁਪਏ ਅਤੇ ਡੀਜ਼ਲ 87.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਜੈਪੁਰ ਵਿੱਚ ਪੈਟਰੋਲ 107.06 ਰੁਪਏ ਅਤੇ ਡੀਜ਼ਲ 90.70 ਰੁਪਏ ਪ੍ਰਤੀ ਲੀਟਰ ਹੈ।
ਪਟਨਾ ਵਿੱਚ ਪੈਟਰੋਲ 106.44 ਰੁਪਏ ਅਤੇ ਡੀਜ਼ਲ 91.59 ਰੁਪਏ ਪ੍ਰਤੀ ਲੀਟਰ ਹੈ।
ਲਖਨਊ ਵਿੱਚ ਪੈਟਰੋਲ 95.13 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਤੁਸੀਂ ਐਸਐਮਐਸ ਰਾਹੀਂ ਪੈਟਰੋਲ ਡੀਜ਼ਲ ਦੀ ਰੋਜ਼ਾਨਾ ਕੀਮਤ ਵੀ ਜਾਣ ਸਕਦੇ ਹੋ।
ਇੰਡੀਅਨ ਆਇਲ ਦੇ ਗਾਹਕ RSP 9224992249 ਨੰਬਰ 'ਤੇ ਅਤੇ BPCL ਦੇ ਖਪਤਕਾਰ RSP 9223112222 ਨੰਬਰ 'ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPprice ਭੇਜ ਕੇ ਕੀਮਤ ਜਾਣ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crude oil, India, Petrol and diesel, Russia, Russia Ukraine crisis, Russia-Ukraine News, Ukraine