Home /News /lifestyle /

Petrol Diesel Prices Today: ਇਹਨਾਂ ਸ਼ਹਿਰਾਂ 'ਚ ਮਹਿੰਗਾ ਤੇ ਇਸ ਸ਼ਹਿਰ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ

Petrol Diesel Prices Today: ਇਹਨਾਂ ਸ਼ਹਿਰਾਂ 'ਚ ਮਹਿੰਗਾ ਤੇ ਇਸ ਸ਼ਹਿਰ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ

ਕੱਚਾ ਤੇਲ 110 ਡਾਲਰ ਤੋਂ ਉੱਪਰ, ਕੀ ਹੁਣ ਵਧੇਗੀ ਪੈਟਰੋਲ-ਡੀਜ਼ਲ ਦੀ ਕੀਮਤ ?

ਕੱਚਾ ਤੇਲ 110 ਡਾਲਰ ਤੋਂ ਉੱਪਰ, ਕੀ ਹੁਣ ਵਧੇਗੀ ਪੈਟਰੋਲ-ਡੀਜ਼ਲ ਦੀ ਕੀਮਤ ?

Petrol Diesel Prices Today: ਰੂਸ-ਯੂਕਰੇਨ ਯੁੱਧ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਇਸ ਦਬਾਅ 'ਚ ਸਰਕਾਰੀ ਤੇਲ ਕੰਪਨੀਆਂ ਨੇ ਸੋਮਵਾਰ ਨੂੰ ਕਈ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਕੀਤਾ ਹੈ।

  • Share this:

Petrol Diesel Prices Today: ਰੂਸ-ਯੂਕਰੇਨ ਯੁੱਧ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਇਸ ਦਬਾਅ 'ਚ ਸਰਕਾਰੀ ਤੇਲ ਕੰਪਨੀਆਂ ਨੇ ਸੋਮਵਾਰ ਨੂੰ ਕਈ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਕੀਤਾ ਹੈ।

ਤੇਲ ਕੰਪਨੀਆਂ ਨੇ ਅੱਜ ਲਖਨਊ, ਗੁਰੂਗ੍ਰਾਮ, ਜੈਪੁਰ ਵਰਗੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਹੈ। ਅਜਿਹੇ 'ਚ ਜਿੱਥੇ ਗੁਰੂਗ੍ਰਾਮ ਅਤੇ ਲਖਨਊ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ, ਉੱਥੇ ਹੀ ਨੋਇਡਾ 'ਚ ਇਹ ਕੀਮਤ ਘੱਟ ਹੋ ਗਈ ਹੈ।

ਹਾਲਾਂਕਿ ਦਿੱਲੀ, ਮੁੰਬਈ, ਚੇਨਈ ਅਤੇ ਕੋਲਕਾਤਾ ਵਰਗੇ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਭਗ ਚਾਰ ਮਹੀਨਿਆਂ ਤੋਂ ਸਥਿਰ ਹਨ। ਇਸ ਦੇ ਬਾਵਜੂਦ ਮੁੰਬਈ 'ਚ ਪੈਟਰੋਲ ਦੀ ਕੀਮਤ ਅਜੇ ਵੀ ਸਭ ਤੋਂ ਵੱਧ 110 ਰੁਪਏ ਪ੍ਰਤੀ ਲੀਟਰ ਦੇ ਕਰੀਬ ਹੈ।

ਚਾਰੇ ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਦਿੱਲੀ ਵਿੱਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਹੈ

ਮੁੰਬਈ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ

ਚੇਨਈ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ

ਕੋਲਕਾਤਾ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਹੋਇਆ ਬਦਲਾਅ

ਗੁਰੂਗ੍ਰਾਮ ਪੈਟਰੋਲ 95.72 ਰੁਪਏ ਅਤੇ ਡੀਜ਼ਲ 86.93 ਰੁਪਏ ਪ੍ਰਤੀ ਲੀਟਰ

ਨੋਇਡਾ ਪੈਟਰੋਲ 95.36 ਰੁਪਏ ਅਤੇ ਡੀਜ਼ਲ 86.87 ਰੁਪਏ ਪ੍ਰਤੀ ਲੀਟਰ

ਜੈਪੁਰ ਪੈਟਰੋਲ 106.73 ਰੁਪਏ ਅਤੇ ਡੀਜ਼ਲ 90.40 ਰੁਪਏ ਪ੍ਰਤੀ ਲੀਟਰ

ਲਖਨਊ ਪੈਟਰੋਲ 95.33 ਰੁਪਏ ਅਤੇ ਡੀਜ਼ਲ 86.85 ਰੁਪਏ ਪ੍ਰਤੀ ਲੀਟਰ

ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ ਕੀਮਤਾਂ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ।

ਇਸ ਤਰ੍ਹਾਂ ਕਰੋ ਚੈੱਕ ਰੇਟ

ਤੁਸੀਂ ਐੱਸਐੱਮਐੱਸ (How to check diesel petrol price daily) ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP 9224992249 ਨੰਬਰ 'ਤੇ ਅਤੇ BPCL ਦੇ ਖਪਤਕਾਰ RSP 9223112222 ਨੰਬਰ 'ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ ਮੈਸੇਜ HPPrice ਭੇਜ ਕੇ ਕੀਮਤ ਜਾਣ ਸਕਦੇ ਹਨ।

Published by:Rupinder Kaur Sabherwal
First published:

Tags: Petrol, Petrol and diesel, Petrol Price Today, Petrol Pump