Home /News /lifestyle /

Petrol Diesel Prices Today: ਯੂ.ਪੀ ਦੇ ਕਈ ਸ਼ਹਿਰਾਂ 'ਚ ਬਦਲੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦਾ ਰੇਟ

Petrol Diesel Prices Today: ਯੂ.ਪੀ ਦੇ ਕਈ ਸ਼ਹਿਰਾਂ 'ਚ ਬਦਲੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦਾ ਰੇਟ

Petrol Diesel Prices Today: ਕਈ ਛੋਟੇ ਸ਼ਹਿਰਾਂ 'ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Petrol Diesel Prices Today: ਕਈ ਛੋਟੇ ਸ਼ਹਿਰਾਂ 'ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Petrol Diesel Prices Today: ਸਰਕਾਰੀ ਤੇਲ ਕੰਪਨੀਆਂ ਨੇ ਸੋਮਵਾਰ ਨੂੰ ਦਿੱਲੀ ਸਮੇਤ ਦੇਸ਼ ਦੇ ਚਾਰੇ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਹਾਲਾਂਕਿ, ਗੁਰੂਗ੍ਰਾਮ, ਨੋਇਡਾ, ਜੈਪੁਰ ਵਰਗੇ ਸ਼ਹਿਰਾਂ ਵਿੱਚ ਦਰਾਂ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ।

ਹੋਰ ਪੜ੍ਹੋ ...
  • Share this:

Petrol Diesel Prices Today: ਸਰਕਾਰੀ ਤੇਲ ਕੰਪਨੀਆਂ ਨੇ ਸੋਮਵਾਰ ਨੂੰ ਦਿੱਲੀ ਸਮੇਤ ਦੇਸ਼ ਦੇ ਚਾਰੇ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਹਾਲਾਂਕਿ, ਗੁਰੂਗ੍ਰਾਮ, ਨੋਇਡਾ, ਜੈਪੁਰ ਵਰਗੇ ਸ਼ਹਿਰਾਂ ਵਿੱਚ ਦਰਾਂ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ।

ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਵਧਣ ਦੇ ਬਾਵਜੂਦ ਸਰਕਾਰੀ ਤੇਲ ਕੰਪਨੀਆਂ ਚੋਣਾਂ ਦੇ ਦਬਾਅ ਕਾਰਨ ਮਹਾਨਗਰਾਂ 'ਚ ਕੀਮਤਾਂ ਵਧਾਉਣ ਤੋਂ ਅਸਮਰਥ ਹਨ। ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਸਥਿਰ ਹਨ। ਮੁੰਬਈ 'ਚ ਪੈਟਰੋਲ ਦੀ ਕੀਮਤ ਅਜੇ ਵੀ ਸਭ ਤੋਂ ਵੱਧ 110 ਰੁਪਏ ਦੇ ਆਸ-ਪਾਸ ਹੈ। ਮੈਟਰੋ ਸ਼ਹਿਰਾਂ ਨੂੰ ਛੱਡ ਕੇ ਛੋਟੇ ਸ਼ਹਿਰਾਂ ਵਿੱਚ ਕੰਪਨੀਆਂ ਲਗਾਤਾਰ ਆਪਣੀਆਂ ਕੀਮਤਾਂ ਬਦਲ ਰਹੀਆਂ ਹਨ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਦਿੱਲੀ ਵਿੱਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਹੈ

ਮੁੰਬਈ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ

ਚੇਨਈ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ

ਕੋਲਕਾਤਾ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਹੋਇਆ ਹੈ ਬਦਲਾਅ

ਗੁਰੂਗ੍ਰਾਮ ਪੈਟਰੋਲ 95.68 ਰੁਪਏ ਅਤੇ ਡੀਜ਼ਲ 86.90 ਰੁਪਏ ਪ੍ਰਤੀ ਲੀਟਰ

ਨੋਇਡਾ ਪੈਟਰੋਲ 95.31 ਰੁਪਏ ਅਤੇ ਡੀਜ਼ਲ 86.82 ਰੁਪਏ ਪ੍ਰਤੀ ਲੀਟਰ

ਜੈਪੁਰ ਪੈਟਰੋਲ 108.07 ਰੁਪਏ ਅਤੇ ਡੀਜ਼ਲ 91.62 ਰੁਪਏ ਪ੍ਰਤੀ ਲੀਟਰ

ਬੈਂਗਲੁਰੂ 'ਚ ਪੈਟਰੋਲ 100.5 ਰੁਪਏ ਅਤੇ ਡੀਜ਼ਲ 85.01 ਰੁਪਏ ਪ੍ਰਤੀ ਲੀਟਰ ਹੈ

ਲਖਨਊ ਪੈਟਰੋਲ 95.12 ਰੁਪਏ ਅਤੇ ਡੀਜ਼ਲ 86.66 ਰੁਪਏ ਪ੍ਰਤੀ ਲੀਟਰ

ਹਰ ਰੋਜ਼ ਸਵੇਰੇ 6 ਵਜੇ ਜਾਰੀ ਹੁੰਦੀਆਂ ਹਨ ਨਵੀਆਂ ਕੀਮਤਾਂ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ।

ਇਸ ਤਰ੍ਹਾਂ ਚੈੱਕ ਕਰ ਸਕਦੇ ਹੋ ਤਾਜ਼ਾ ਰੇਟ

ਤੁਸੀਂ ਐਸਐਮਐਸ (How to check diesel petrol price daily) ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP 9224992249 ਨੰਬਰ 'ਤੇ ਅਤੇ BPCL ਦੇ ਖਪਤਕਾਰ RSP 9223112222 ਨੰਬਰ 'ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPrice ਭੇਜ ਕੇ ਕੀਮਤ ਜਾਣ ਸਕਦੇ ਹਨ।

Published by:rupinderkaursab
First published:

Tags: Diesel Price, Petrol, Petrol and diesel, Rates