Home /News /lifestyle /

Petrol Diesel Prices: ਜਾਣੋ ਕਦੋਂ ਸਸਤਾ ਹੋਵੇਗਾ ਪੈਟਰੋਲ-ਡੀਜ਼ਲ? ਘਰ ਬੈਠੇ ਨਵੇਂ ਰੇਟ ਚੈੱਕ ਕਰੋ ਨਵੇਂ ਰੇਟ

Petrol Diesel Prices: ਜਾਣੋ ਕਦੋਂ ਸਸਤਾ ਹੋਵੇਗਾ ਪੈਟਰੋਲ-ਡੀਜ਼ਲ? ਘਰ ਬੈਠੇ ਨਵੇਂ ਰੇਟ ਚੈੱਕ ਕਰੋ ਨਵੇਂ ਰੇਟ

Petrol Diesel Prices: ਜਾਣੋ ਕਦੋਂ ਸਸਤਾ ਹੋਵੇਗਾ ਪੈਟਰੋਲ-ਡੀਜ਼ਲ? ਘਰ ਬੈਠੇ ਨਵੇਂ ਰੇਟ ਚੈੱਕ ਕਰੋ ਨਵੇਂ ਰੇਟ

Petrol Diesel Prices: ਜਾਣੋ ਕਦੋਂ ਸਸਤਾ ਹੋਵੇਗਾ ਪੈਟਰੋਲ-ਡੀਜ਼ਲ? ਘਰ ਬੈਠੇ ਨਵੇਂ ਰੇਟ ਚੈੱਕ ਕਰੋ ਨਵੇਂ ਰੇਟ

ਸਰਕਾਰੀ ਤੇਲ ਕੰਪਨੀਆਂ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਵੀ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

  • Share this:

Petrol Diesel Prices: ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਲੋਕਾਂ ਦੇ ਦਿਮਾਗ 'ਚ ਅਕਸਰ ਸਵਾਲ ਹੁੰਦਾ ਹੈ ਕਿ ਇਹ ਕਦੋਂ ਸਸਤਾ ਹੋਵੇਗਾ। ਪਿਛਲੇ ਲਗਭਗ 4 ਮਹੀਨਿਆਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਸਥਿਰਤਾ ਦੇਖਣ ਨੂੰ ਮਿਲ ਰਹੀ ਹੈ। ਰੂਸ-ਯੂਕਰੇਨ ਯੁੱਧ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਉੱਚੀਆਂ ਰਹਿੰਦੀਆਂ ਹਨ। ਕੁਝ ਦਿਨ ਪਹਿਲਾਂ ਬ੍ਰੈਂਟ ਕੱਚਾ ਤੇਲ 100 ਡਾਲਰ 'ਤੇ ਆ ਗਿਆ ਸੀ।

ਇਸ ਕਾਰਨ ਤੇਲ ਸਸਤਾ ਹੋਣ ਦੀ ਉਮੀਦ ਸੀ। ਹੁਣ ਕੱਚਾ ਤੇਲ ਫਿਰ ਤੋਂ 100 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਿਆ ਹੈ। ਇਸ ਲਈ ਪੈਟਰੋਲ ਅਤੇ ਡੀਜ਼ਲ ਸਸਤਾ ਹੋਣ ਦੀ ਉਮੀਦ ਤੁਰੰਤ ਨਜ਼ਰ ਨਹੀਂ ਆ ਰਹੀ ਹੈ। ਇਸ ਲਈ ਸਸਤੇ ਈਂਧਨ ਲਈ ਹੋਰ ਇੰਤਜ਼ਾਰ ਕਰਨਾ ਪਵੇਗਾ।

ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਵੀ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਦੇਸ਼ ਦੇ ਚਾਰ ਮਹਾਨਗਰਾਂ 'ਚ 6 ਅਪ੍ਰੈਲ ਤੋਂ ਤੇਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਗਿਆ ਹੈ। ਹਾਲਾਂਕਿ ਮਈ 'ਚ ਕੇਂਦਰ ਵਲੋਂ ਐਕਸਾਈਜ਼ ਡਿਊਟੀ 'ਚ ਕਟੌਤੀ ਤੋਂ ਬਾਅਦ ਪੈਟਰੋਲ 9 ਰੁਪਏ ਅਤੇ ਡੀਜ਼ਲ 7 ਰੁਪਏ ਸਸਤਾ ਹੋ ਗਿਆ ਸੀ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ

- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ

- ਚੇੱਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਵੀ ਜਾਰੀ ਹਨ ਨਵੀਆਂ ਕੀਮਤਾਂ

ਨੋਇਡਾ ਵਿੱਚ ਪੈਟਰੋਲ 96.92 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਪਟਨਾ 'ਚ ਪੈਟਰੋਲ 107.59 ਰੁਪਏ ਅਤੇ ਡੀਜ਼ਲ 94.36 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਘਰ ਬੈਠੇ ਇਸ ਤਰ੍ਹਾਂ ਪਤਾ ਕਰੋ ਰੇਟ

ਤੁਸੀਂ ਵੀ ਘਰ ਬੈਠੇ ਹੀ ਜਾਣ ਸਕਦੇ ਹੋ ਪੈਟਰੋਲ ਅਤੇ ਡੀਜ਼ਲ ਦੇ ਰੇਟ। ਨਾਲ ਹੀ ਤੁਸੀਂ ਐਸਐਮਐਸ (How to check diesel petrol price daily) ਦੁਆਰਾ ਰੋਜ਼ਾਨਾ ਰੇਟ ਪ੍ਰਾਪਤ ਕਰ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਅਤੇ ਆਪਣਾ ਸਿਟੀ ਕੋਡ 9224992249 ਨੰਬਰ 'ਤੇ ਭੇਜ ਕੇ ਅਤੇ BPCL ਖਪਤਕਾਰ RSP ਅਤੇ ਆਪਣਾ ਸਿਟੀ ਕੋਡ 9223112222 ਨੰਬਰ 'ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPrice ਅਤੇ ਉਨ੍ਹਾਂ ਦੇ ਸਿਟੀ ਕੋਡ ਨੂੰ ਲਿਖ ਕੇ ਅਤੇ ਇਸ ਨੂੰ 9222201122 ਨੰਬਰ 'ਤੇ ਭੇਜ ਕੇ ਕੀਮਤ ਦਾ ਪਤਾ ਲਗਾ ਸਕਦੇ ਹਨ।

ਰੋਜ਼ਾਨਾ ਜਾਰੀ ਕੀਤੀਆਂ ਜਾਂਦੀਆਂ ਹਨ ਨਵੀਆਂ ਦਰਾਂ

ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ, ਇਸਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।

Published by:Tanya Chaudhary
First published:

Tags: Excise duty, Petrol and diesel, Petrol Price Today