ਨਵੀਂ ਦਿੱਲੀ: Petrol-Diesel Price: ਪਿਛਲੇ ਕੁੱਝ ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਸਥਿਰ ਬਣੀਆਂ ਹੋਈਆਂ ਸਨ ਪਰ ਰੂਸ-ਯੂਕਰੇਨ ਜੰਗ (Russia-Ukraine War) ਕਾਰਨ ਇਸ ਦਾ ਅਸਰ ਸ਼ਾਇਦ ਭਾਰਤੀ ਬਾਜ਼ਾਰ (Indian Market) ਉੱਤੇ ਦਿਖਣਾ ਸ਼ੁਰੂ ਹੋ ਗਿਆ ਹੈ। ਸਰਕਾਰੀ ਤੇਲ (OIL) ਕੰਪਨੀਆਂ ਨੇ ਸ਼ੁੱਕਰਵਾਰ ਨੂੰ ਚੇਨਈ ਮਹਾਂਨਗਰ ਸਮੇਤ ਕਈ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਪੈਟਰੋਲ ਅਤੇ (Petrol) ਡੀਜ਼ਲ (Diesel) ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਹੈ। ਲਖਨਊ, ਯੂਪੀ ਵਿੱਚ ਜਿੱਥੇ ਤੇਲ ਦੀਆਂ ਕੀਮਤਾਂ ਸਸਤੀਆਂ ਹੋ ਗਈਆਂ ਹਨ, ਉੱਥੇ ਹੀ ਨੋਇਡਾ ਵਿੱਚ ਕੀਮਤਾਂ ਵਿੱਚ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਲਗਭਗ ਚਾਰ ਮਹੀਨਿਆਂ ਤੋਂ ਦਿੱਲੀ, ਮੁੰਬਈ ਅਤੇ ਕੋਲਕਾਤਾ ਵਰਗੇ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਹਾਲਾਂਕਿ, ਮੁੰਬਈ ਵਿੱਚ ਪੈਟਰੋਲ ਦੀ ਕੀਮਤ ਅਜੇ ਵੀ ਸਭ ਤੋਂ ਵੱਧ 110 ਰੁਪਏ ਪ੍ਰਤੀ ਲੀਟਰ ਦੇ ਆਸਪਾਸ ਬਣੀ ਹੋਈ ਹੈ। ਚੇਨਈ 'ਚ ਸ਼ੁੱਕਰਵਾਰ ਨੂੰ ਪੈਟਰੋਲ 11 ਪੈਸੇ ਮਹਿੰਗਾ ਹੋ ਗਿਆ, ਜਦਕਿ ਨੋਇਡਾ 'ਚ 13 ਪੈਸੇ ਮਹਿੰਗਾ ਹੋ ਗਿਆ।
ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦਿੱਲੀ ਵਿੱਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਹੈ
ਮੁੰਬਈ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ ਹੈ
ਚੇਨਈ ਪੈਟਰੋਲ 101.51 ਰੁਪਏ ਅਤੇ ਡੀਜ਼ਲ 91.53 ਰੁਪਏ ਪ੍ਰਤੀ ਲੀਟਰ ਹੈ
ਕੋਲਕਾਤਾ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ ਹੈ
ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ 'ਚ ਹੋਇਆ ਹੈ ਬਦਲਾਅ :
ਗੁਰੂਗ੍ਰਾਮ ਪੈਟਰੋਲ 95.90 ਰੁਪਏ ਅਤੇ ਡੀਜ਼ਲ 87.11 ਰੁਪਏ ਪ੍ਰਤੀ ਲੀਟਰ
ਨੋਇਡਾ ਪੈਟਰੋਲ 95.64 ਰੁਪਏ ਅਤੇ ਡੀਜ਼ਲ 87.14 ਰੁਪਏ ਪ੍ਰਤੀ ਲੀਟਰ
ਜੈਪੁਰ ਪੈਟਰੋਲ 107.06 ਰੁਪਏ ਅਤੇ ਡੀਜ਼ਲ 90.70 ਰੁਪਏ ਪ੍ਰਤੀ ਲੀਟਰ
ਪਟਨਾ ਪੈਟਰੋਲ 106.44 ਰੁਪਏ ਅਤੇ ਡੀਜ਼ਲ 91.59 ਰੁਪਏ ਪ੍ਰਤੀ ਲੀਟਰ
ਲਖਨਊ ਪੈਟਰੋਲ 95.13 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਤੁਸੀਂ ਐਸਐਮਐਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ।
ਇੰਡੀਅਨ ਆਇਲ ਦੇ ਗਾਹਕ RSP 9224992249 ਨੰਬਰ 'ਤੇ ਅਤੇ BPCL ਦੇ ਖਪਤਕਾਰ RSP 9223112222 ਨੰਬਰ 'ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPprice ਭੇਜ ਕੇ ਕੀਮਤ ਜਾਣ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crude oil, Diesel Price, Diesel price hike, Life style, Petrol, Petrol and diesel, Stock market