Home /News /lifestyle /

Petrol-Diesel Today: ਮਹਾਂਨਗਰਾਂ 'ਚ ਨਹੀਂ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

Petrol-Diesel Today: ਮਹਾਂਨਗਰਾਂ 'ਚ ਨਹੀਂ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

ਕੱਚਾ ਤੇਲ 110 ਡਾਲਰ ਤੋਂ ਉੱਪਰ, ਕੀ ਹੁਣ ਵਧੇਗੀ ਪੈਟਰੋਲ-ਡੀਜ਼ਲ ਦੀ ਕੀਮਤ ?

ਕੱਚਾ ਤੇਲ 110 ਡਾਲਰ ਤੋਂ ਉੱਪਰ, ਕੀ ਹੁਣ ਵਧੇਗੀ ਪੈਟਰੋਲ-ਡੀਜ਼ਲ ਦੀ ਕੀਮਤ ?

Petrol Diesel Prices Today: ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ (Punjab Election 2022) ਦੇ ਨਤੀਜੇ ਆਉਣ ਤੋਂ ਬਾਅਦ ਤੇਲ (Oil) ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ-ਡੀਜ਼ਲ (Petrol-Diesel) ਦੀਆਂ ਕੀਮਤਾਂ 'ਚ ਬਦਲਾਅ ਕੀਤਾ ਹੈ।

  • Share this:

Petrol Diesel Prices Today: ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ (Punjab Election 2022) ਦੇ ਨਤੀਜੇ ਆਉਣ ਤੋਂ ਬਾਅਦ ਤੇਲ (Oil) ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ-ਡੀਜ਼ਲ (Petrol-Diesel) ਦੀਆਂ ਕੀਮਤਾਂ 'ਚ ਬਦਲਾਅ ਕੀਤਾ ਹੈ।

ਪੈਟਰੋਲ-ਡੀਜ਼ਲ (Diesel) ਦੀਆਂ ਕੀਮਤਾਂ ਦਿੱਲੀ, ਮੁੰਬਈ ਵਰਗੇ ਮਹਾਂਨਗਰਾਂ 'ਚ ਨਹੀਂ ਸਗੋਂ ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ ਵਰਗੇ ਸੂਬਿਆਂ ਦੀਆਂ ਰਾਜਧਾਨੀਆਂ 'ਚ ਬਦਲੀਆਂ ਗਈਆਂ ਹਨ। ਮੁੰਬਈ 'ਚ ਪੈਟਰੋਲ (Petrol) ਦੀ ਕੀਮਤ ਅਜੇ ਵੀ ਸਭ ਤੋਂ ਵੱਧ 110 ਰੁਪਏ ਪ੍ਰਤੀ ਲੀਟਰ ਦੇ ਆਸ-ਪਾਸ ਬਰਕਰਾਰ ਹੈ। ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਪਰ ਘਰੇਲੂ ਬਾਜ਼ਾਰ ਦੀ ਖੁਦਰਾ ਕੀਮਤ ਪਿਛਲੇ ਚਾਰ ਮਹੀਨਿਆਂ ਤੋਂ ਸਥਿਰ ਬਣੀ ਹੋਈ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਦਿੱਲੀ ਵਿੱਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਹੈ

ਮੁੰਬਈ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ

ਚੇਨਈ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ

ਕੋਲਕਾਤਾ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ 'ਚ ਬਦਲੀਆਂ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਨੋਇਡਾ ਵਿੱਚ ਪੈਟਰੋਲ 95.64 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.14 ਰੁਪਏ ਪ੍ਰਤੀ ਲੀਟਰ ਹੈ।

ਗੁਰੂਗ੍ਰਾਮ 'ਚ ਪੈਟਰੋਲ 95.52 ਰੁਪਏ ਅਤੇ ਡੀਜ਼ਲ 86.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਲਖਨਊ 'ਚ ਪੈਟਰੋਲ 95.13 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਜੈਪੁਰ 'ਚ ਪੈਟਰੋਲ 108.07 ਰੁਪਏ ਅਤੇ ਡੀਜ਼ਲ 91.61 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਪਟਨਾ 'ਚ ਪੈਟਰੋਲ 106.44 ਰੁਪਏ ਅਤੇ ਡੀਜ਼ਲ 91.59 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੇ ਜਾਂਦੇ ਹਨ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ।

ਇਸ ਤਰ੍ਹਾਂ ਪਤਾ ਕਰ ਸਕਦੇ ਹੋ ਅੱਜ ਦੇ ਰੇਟ

ਤੁਸੀਂ ਐੱਸਐੱਮਐੱਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP 9224992249 ਨੰਬਰ 'ਤੇ ਅਤੇ BPCL ਦੇ ਖਪਤਕਾਰ RSP 9223112222 ਨੰਬਰ 'ਤੇ ਮੈਸੇਜ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPrice ਭੇਜ ਕੇ ਕੀਮਤ ਜਾਣ ਸਕਦੇ ਹਨ।

Published by:Krishan Sharma
First published:

Tags: Crude oil, Diesel price hike, Diesel Price Today, Petrol, Petrol and diesel