Home /News /lifestyle /

Petrol Price Today: ਪੈਟਰੋਲ ਤੇ ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਕੀਮਤ

Petrol Price Today: ਪੈਟਰੋਲ ਤੇ ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਕੀਮਤ

Petrol Price Today: ਪੈਟਰੋਲ ਤੇ ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਤੁਹਾਡੇ ਸ਼ਹਿਰ 'ਚ ਪੈਟਰੋਲ ਦੀ ਕੀਮਤ

Petrol Price Today: ਪੈਟਰੋਲ ਤੇ ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਤੁਹਾਡੇ ਸ਼ਹਿਰ 'ਚ ਪੈਟਰੋਲ ਦੀ ਕੀਮਤ

ਜ਼ਿਆਦਾਤਰ ਸ਼ਹਿਰਾਂ 'ਚ ਪੈਟਰੋਲ 100 ਰੁਪਏ ਦਾ ਅੰਕੜਾ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਕਈ ਸ਼ਹਿਰਾਂ 'ਚ ਡੀਜ਼ਲ ਵੀ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਸੀ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਹੋਰ ਪੜ੍ਹੋ ...
  • Share this:

Petrol Diesel Price Today: IOCL ਨੇ ਬੁੱਧਵਾਰ ਲਈ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਜਾਰੀ ਕੀਤੀਆਂ ਹਨ। ਅੱਜ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਜੇਕਰ ਅੰਕੜਿਆਂ ਅਤੇ ਦਿਨਾਂ 'ਤੇ ਨਜ਼ਰ ਮਾਰੀਏ ਤਾਂ ਪਿਛਲੇ 75 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।

ਜ਼ਿਕਰਯੋਗ ਹੈ ਕਿ 4 ਨਵੰਬਰ, 2021 ਤੋਂ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਉਸ ਸਮੇਂ ਕੇਂਦਰ ਸਰਕਾਰ ਨੇ ਪੈਟਰੋਲ 'ਤੇ 5 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ।

ਇਸ ਸਮੇਂ, ਦਿੱਲੀ ਵਿੱਚ ਅੱਜ ਪੈਟਰੋਲ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਐਕਸਾਈਜ਼ ਡਿਊਟੀ 'ਚ ਕਟੌਤੀ ਤੋਂ ਪਹਿਲਾਂ ਦੇਸ਼ ਭਰ 'ਚ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ ਸਨ।

ਜ਼ਿਆਦਾਤਰ ਸ਼ਹਿਰਾਂ 'ਚ ਪੈਟਰੋਲ 100 ਰੁਪਏ ਦਾ ਅੰਕੜਾ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਕਈ ਸ਼ਹਿਰਾਂ 'ਚ ਡੀਜ਼ਲ ਵੀ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਸੀ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਕੌਮਾਂਤਰੀ ਪੱਧਰ 'ਤੇ ਇਸ ਸਮੇਂ ਦੌਰਾਨ ਬ੍ਰੈਂਟ ਕੱਚੇ ਤੇਲ ਦੀ ਕੀਮਤ 'ਚ ਕਾਫੀ ਉਤਰਾਅ-ਚੜ੍ਹਾਅ ਆਇਆ ਹੈ। 5 ਨਵੰਬਰ 2021 ਨੂੰ ਬ੍ਰੈਂਟ ਕੱਚਾ ਤੇਲ 82.74 ਡਾਲਰ ਪ੍ਰਤੀ ਬੈਰਲ ਸੀ, ਜੋ 1 ਦਸੰਬਰ ਨੂੰ ਘੱਟ ਕੇ 68.87 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਉਦੋਂ ਤੋਂ ਇਸ ਦੀਆਂ ਕੀਮਤਾਂ ਵਧਦੀਆਂ ਜਾ ਰਹੀਆਂ ਹਨ ਅਤੇ ਹੁਣ ਇਹ 85 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇ ਬਾਵਜੂਦ ਦੇਸ਼ 'ਚ ਈਂਧਨ ਦੀਆਂ ਕੀਮਤਾਂ ਸਥਿਰ ਹਨ।

ਦੇਸ਼ ਦੇ 4 ਮਹਾਂਨਗਰਾਂ ਸਮੇਤ ਪ੍ਰਮੁੱਖ ਸ਼ਹਿਰਾਂ ਵਿੱਚ ਅੱਜ ਦੀ ਕੀਮਤ

ਦਿੱਲੀ ਵਿੱਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਹੈ

ਮੁੰਬਈ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ

ਚੇਨਈ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ

ਕੋਲਕਾਤਾ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ

ਗਾਂਧੀਨਗਰ ਪੈਟਰੋਲ 95.35 ਰੁਪਏ ਅਤੇ ਡੀਜ਼ਲ 89.33 ਰੁਪਏ ਪ੍ਰਤੀ ਲੀਟਰ

ਲਖਨਊ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ

ਹਰ ਰੋਜ਼ 6 ਵਜੇ ਬਦਲਦੀ ਹੈ ਕੀਮਤ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਜਾਣੋ ਆਪਣੇ ਸ਼ਹਿਰ 'ਚ ਪੈਟਰੋਲ ਡੀਜ਼ਲ ਦੀ ਕੀਮਤ

ਤੁਸੀਂ ਐਸਐਮਐਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਨੰਬਰ 9224992249 'ਤੇ ਅਤੇ BPCL ਦੇ ਖਪਤਕਾਰ RSP ਨੰਬਰ 9223112222 'ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPrice ਭੇਜ ਕੇ ਕੀਮਤ ਜਾਣ ਸਕਦੇ ਹਨ।

Published by:Amelia Punjabi
First published:

Tags: Business, Diesel Price, Petrol, Petrol and diesel, Petrol Pump