ਨਵੀਂ ਦਿੱਲੀ: Petrol Price Today: ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ (IOCL) ਨੇ ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਅੱਜ ਵੀ ਈਂਧਨ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਮੌਜੂਦਾ ਰੇਟ ਮੁਤਾਬਕ ਬੁੱਧਵਾਰ ਕੌਮੀ ਰਾਜਧਾਨੀ ਦਿੱਲੀ 'ਚ ਪੈਟਰੋਲ (Petrol) ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ (Diesel) 86.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੇਂਦਰ ਸਰਕਾਰ (Central Government) ਵੱਲੋਂ ਪੈਟਰੋਲ ਵਿੱਚ 5 ਰੁਪਏ ਅਤੇ ਡੀਜ਼ਲ ਵਿੱਚ 10 ਰੁਪਏ ਐਕਸਾਈਜ਼ ਡਿਊਟੀ (Excise Duty) ਦੀ ਕਮੀ ਕੀਤੀ ਗਈ ਹੈ, ਜਿਸ ਪਿੱਛੋਂ ਛੇਤੀ ਹੀ ਪੈਟਰੋਲ ਤੇ ਡੀਜ਼ਲ (Petrol-Diesel Price) ਦੀਆਂ ਕੀਮਤਾਂ ਵਿੱਚ ਕਮੀ ਕੀਤੀ ਜਾ ਸਕਦੀ ਹੈ।
ਜਲਦ ਹੀ ਸਸਤਾ ਹੋ ਸਕਦਾ ਹੈ ਪੈਟਰੋਲ ਡੀਜ਼ਲ
ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਸਰਕਾਰ ਵੱਲੋਂ ਨਵੀਂ ਯੋਜਨਾ ਤਿਆਰ ਕੀਤੀ ਗਈ ਹੈ। ਭਾਰਤ ਕੱਚੇ ਤੇਲ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਹੋਰ ਪ੍ਰਮੁੱਖ ਅਰਥਚਾਰਿਆਂ ਨਾਲ ਤਾਲਮੇਲ ਕਰਕੇ ਆਪਣੇ ਰਣਨੀਤਕ ਤੇਲ ਭੰਡਾਰਾਂ ਤੋਂ ਤੇਲ ਕੱਢਣ ਦੀ ਯੋਜਨਾ 'ਤੇ ਕੰਮ ਕਰ ਰਿਹਾ ਹੈ।
ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦਿੱਲੀ ਵਿੱਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਹੈ
ਮੁੰਬਈ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ
ਚੇਨਈ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ
ਕੋਲਕਾਤਾ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ
ਲਖਨਊ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ
ਗਾਂਧੀਨਗਰ ਪੈਟਰੋਲ 95.35 ਰੁਪਏ ਅਤੇ ਡੀਜ਼ਲ 89.33 ਰੁਪਏ ਪ੍ਰਤੀ ਲੀਟਰ
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ ਛੇ ਵਜੇ ਬਦਲਦੀਆਂ ਹਨ। ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
ਤੁਸੀਂ ਐਸਐਮਐਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਨੰਬਰ 9224992249 'ਤੇ ਅਤੇ BPCL ਖਪਤਕਾਰ RSP ਨੰਬਰ 9223112222 'ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Central government, Crude oil, Diesel, Life style, Petrol, Petrol and diesel