• Home
  • »
  • News
  • »
  • lifestyle
  • »
  • PETROL PRICE TODAY NEW RATES OF PETROL AND DIESEL RELEASED KNOW HOW MUCH ONE LITER OF PETROL IS AVAILABLE IN YOUR CITY

ਪੈਟਰੋਲ ਤੇ ਡੀਜ਼ਲ ਦੇ ਨਵੇਂ ਰੇਟ ਜਾਰੀ, ਜਾਣੋ ਤੁਹਾਡੇ ਸ਼ਹਿਰ ਵਿਚ ਕਿੰਨਾ ਮਹਿੰਗਾ ਹੋਇਆ ਪੈਟਰੋਲ

ਜਾਣੋ ਆਪਣੇ ਸ਼ਹਿਰ ਦੀ ਪੈਟਰੋਲ ਡੀਜ਼ਲ ਦੀਆਂ ਨਵੀਂਆਂ ਕੀਮਤਾਂ

  • Share this:
    ਸਰਕਾਰੀ ਤੇਲ ਕੰਪਨੀਆਂ (IOCL) ਨੇ ਅੱਜ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਪਿਛਲੇ ਕੁਝ ਦਿਨਾਂ ਤੋਂ ਕੀਮਤਾਂ ਸਥਿਰ ਹਨ। ਨਵੀਂ ਦਰ ਮੁਤਾਬਕ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

    ਅੱਜ ਯਾਨੀ ਸੋਮਵਾਰ 6 ਦਸੰਬਰ ਨੂੰ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦੋ ਦਿਨ ਪਹਿਲਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਪੈਟਰੋਲ 'ਤੇ ਵੈਟ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਦਿੱਲੀ 'ਚ ਇਕ ਲੀਟਰ ਪੈਟਰੋਲ 8 ਰੁਪਏ ਸਸਤਾ ਹੋ ਗਿਆ ਹੈ। ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 103.93 ਰੁਪਏ ਤੋਂ ਘੱਟ ਕੇ 95.41 ਰੁਪਏ 'ਤੇ ਆ ਗਈ ਹੈ।

    ਜਾਣੋ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਪੈਟਰੋਲ ਤੇ ਡੀਜ਼ਲ ਕਿਸ ਭਾਅ ਮਿਲ ਰਿਹੈ :
    > ਦਿੱਲੀ 'ਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ।
    > ਮੁੰਬਈ 'ਚ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ।
    > ਚੇਨਈ 'ਚ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ।
    > ਕੋਲਕਾਤਾ ਵਿੱਚ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ ਹੈ।
    > ਲਖਨਊ 'ਚ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ ਹੈ।
    > ਗਾਂਧੀਨਗਰ 'ਚ ਪੈਟਰੋਲ 95.35 ਰੁਪਏ ਅਤੇ ਡੀਜ਼ਲ 89.33 ਰੁਪਏ ਪ੍ਰਤੀ ਲੀਟਰ ਹੈ।
    > ਪੋਰਟ ਬਲੇਅਰ ਵਿੱਚ ਪੈਟਰੋਲ 82.96 ਰੁਪਏ ਅਤੇ ਡੀਜ਼ਲ 77.13 ਰੁਪਏ ਪ੍ਰਤੀ ਲੀਟਰ ਹੈ।

    ਕੀਮਤ ਹਰ ਰੋਜ਼ 6 ਵਜੇ ਬਦਲਦੀ ਹੈ : ਤੁਹਾਨੂੰ ਦੱਸ ਦਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ ਛੇ ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
    Published by:Gurwinder Singh
    First published:
    Advertisement
    Advertisement