• Home
  • »
  • News
  • »
  • lifestyle
  • »
  • PM KISAN BIG BENEFIT YOU WILL BE REGISTERED IN PM KISAN MANDHAN WITHOUT ANY DOCUMENTATION GH AP AS

ਕੇਂਦਰ ਸਰਕਾਰ ਦੀ ਕਿਸਾਨਾਂ ਲਈ ਇਕ ਹੋਰ ਸਕੀਮ, ਹਰ ਮਹੀਨੇ 3 ਹਜ਼ਾਰ ਪੈਨਸ਼ਨ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ ਛੋਟੇ ਕਿਸਾਨਾਂ ਨੂੰ ਪੈਨਸ਼ਨ ਦੇਣ ਦੀ ਯੋਜਨਾ ਹੈ। ਇਸ ਸਕੀਮ ਵਿੱਚ 60 ਸਾਲ ਬਾਅਦ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਯਾਨੀ 36 ਹਜ਼ਾਰ ਰੁਪਏ ਸਾਲਾਨਾ ਪੈਨਸ਼ਨ ਦਿੱਤੀ ਜਾਂਦੀ ਹੈ।

  • Share this:
ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਦੀ ਆਰਥਿਕ ਮਦਦ ਲਈ ਕਈ ਪ੍ਰਕਾਰ ਦੀਆਂ ਯੋਜਨਾਵਾਂ ਆਰੰਭੀਆਂ ਹਨ। ਇਸੇ ਤਹਿਤ ਹੀ ਉਹ ਕਿਸਾਨਾਂ ਦੀ ਮਦਦ ਲਈ ਵੀ ਕਈ ਯੋਜਨਾਵਾਂ ਚਲਾ ਰਹੀ ਹੈ। ਹੁਣ ਸਰਕਾਰ ਵੱਲੋਂ ਕਿਸਾਨਾਂ ਨੂੰ ਹਰ ਸਾਲ ਆਰਥਿਕ ਮਦਦ ਦੇਣ ਤੋਂ ਇਲਾਵਾ ਪੈਨਸ਼ਨ ਸਕੀਮ ਵੀ ਚਲਾਈ ਜਾ ਰਹੀ ਹੈ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ, ਸਰਕਾਰ ਹਰ ਸਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 6,000 ਰੁਪਏ ਦਿੰਦੀ ਹੈ ਅਤੇ ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ ਰਾਹੀਂ ਹਰ ਕਿਸਾਨ ਨੂੰ 60 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਦਿੱਤੀ ਜਾਂਦੀ ਹੈ।

ਹੁਣ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਇੱਕ ਹੋਰ ਵੱਡਾ ਲਾਭ ਲੈ ਸਕਦੇ ਹਨ। ਇਸ ਯੋਜਨਾ ਮੁਤਾਬਿਕ ਰਜਿਸਟਰਡ ਕਿਸਾਨ ਬਿਨਾਂ ਕਿਸੇ ਕਾਗਜ਼ੀ ਕਾਰਵਾਈ ਤੋਂ ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ ਵਿੱਚ ਰਜਿਸਟਰ ਹੋ ਜਾਣਗੇ ਅਤੇ 60 ਸਾਲ ਦੀ ਉਮਰ ਤੋਂ ਵਡੇਰੇ ਕਿਸਾਨਾਂ ਨੂੰ ਹਰ ਮਹੀਨੇ ਪੈਨਸ਼ਨ ਮਿਲਣੀ ਸ਼ੁਰੂ ਹੋ ਜਾਵੇਗੀ।

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ ਛੋਟੇ ਕਿਸਾਨਾਂ ਨੂੰ ਪੈਨਸ਼ਨ ਦੇਣ ਦੀ ਯੋਜਨਾ ਹੈ। ਇਸ ਸਕੀਮ ਵਿੱਚ 60 ਸਾਲ ਬਾਅਦ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਯਾਨੀ 36 ਹਜ਼ਾਰ ਰੁਪਏ ਸਾਲਾਨਾ ਪੈਨਸ਼ਨ ਦਿੱਤੀ ਜਾਂਦੀ ਹੈ।

18 ਤੋਂ 40 ਸਾਲ ਦੀ ਉਮਰ ਦਾ ਕੋਈ ਵੀ ਕਿਸਾਨ ਇਸ ਯੋਜਨਾ ਵਿਚ ਰਜਿਸਟਰਡ ਕਰਵਾ ਸਕਦਾ ਹੈ। ਕਿਸਾਨਾਂ ਨੂੰ ਇਸ ਸਕੀਮ ਵਿੱਚ ਮਹੀਨਾਵਾਰ ਯੋਗਦਾਨ ਵੀ ਦੇਣਾ ਹੋਵੇਗਾ। ਉਮਰ ਦੇ ਆਧਾਰ 'ਤੇ ਮਹੀਨਾਵਾਰ ਯੋਗਦਾਨ 55 ਰੁਪਏ ਤੋਂ 200 ਰੁਪਏ ਤੱਕ ਹੋ ਸਕਦਾ ਹੈ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦਾ ਲਾਭ ਲੈ ਰਹੇ ਕਿਸਾਨਾਂ ਨੂੰ ਇਸ ਪੈਨਸ਼ਨ ਸਕੀਮ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ ਦੁਬਾਰਾ ਕੋਈ ਵੀ ਦਸਤਾਵੇਜ਼ ਜਮ੍ਹਾ ਕਰਨ ਦੀ ਲੋੜ ਨਹੀਂ ਹੈ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਦੀ ਰਜਿਸਟ੍ਰੇਸ਼ਨ ਦੇ ਸਮੇਂ ਉਨ੍ਹਾਂ ਤੋਂ ਸਾਰੇ ਜ਼ਰੂਰੀ ਦਸਤਾਵੇਜ਼ ਲਏ ਜਾਂਦੇ ਹਨ। ਇਸ ਪੈਨਸ਼ਨ ਸਕੀਮ ਲਈ ਬਣਦਾ ਰਾਸ਼ੀਫਲ ਯੋਗਦਾਨ ਵੀ ਕਿਸਾਨ ਸਨਮਾਨ ਨਿਧੀ ਤਹਿਤ ਪ੍ਰਾਪਤ ਹੋਈ ਰਾਸ਼ੀ ਵਿੱਚੋਂ ਹੀ ਕੱਟ ਲਿਆ ਜਾਵੇਗਾ। ਇਸ ਦਾ ਮਤਲਬ ਹੈ ਕਿ ਜੇਕਰ ਕਿਸਾਨ ਸਰਕਾਰ ਵੱਲੋਂ ਪ੍ਰਾਪਤ ਰਾਸ਼ੀ ਵਿਚੋਂ ਕੁਝ ਪੈਸੇ ਬੈਂਕ ਖਾਤੇ ਵਿਚ ਛੱਡਦਾ ਰਹੇ ਤਾਂ ਕਿਸਾਨਾਂ ਨੂੰ ਵੱਖਰੇ ਤੌਰ ਤੇ ਕੋਈ ਆਰਥਿਕ ਯੋਗਦਾਨ ਪਾਉਣ ਦੀ ਲੋੜ ਨਹੀਂ ਰਹੇਗੀ।
Published by:Amelia Punjabi
First published: