PM Shram Yogi MaanDhan Yojana: ਸਰਕਾਰ ਦੇਸ਼ ਦੇ ਹੇਠਲੇ ਤਬਕੇ ਦੇ ਸਸ਼ਕਤੀਕਰਨ ਲਈ ਹਰ ਤਰ੍ਹਾਂ ਦੀਆਂ ਯੋਜਨਾਵਾਂ ਚਲਾਉਂਦੀ ਰਹਿੰਦੀ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਵਾਂਗ ਸਰਕਾਰ ਨੇ ਮਜ਼ਦੂਰਾਂ ਲਈ ਕਈ ਯੋਜਨਾਵਾਂ ਚਲਾਈਆਂ ਹਨ। 60 ਸਾਲ ਦੀ ਉਮਰ ਤੋਂ ਬਾਅਦ ਅਸੰਗਠਿਤ ਖੇਤਰ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਪੈਨਸ਼ਨ ਦੇਣ ਦੇ ਮਕਸਦ ਨਾਲ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ (PM Shram Yojana) ਸ਼ੁਰੂ ਕੀਤੀ ਹੈ। ਇਸ ਸਕੀਮ ਤਹਿਤ ਮਜ਼ਦੂਰਾਂ, ਇੱਟਾਂ ਦੇ ਭੱਠਿਆਂ ਜਾਂ ਉਸਾਰੀ ਦਾ ਕੰਮ ਕਰਨ ਵਾਲੇ ਮਜ਼ਦੂਰਾਂ, ਜੁੱਤੀਆਂ ਬਣਾਉਣ ਵਾਲੇ, ਕੂੜਾ ਚੁੱਕਣ ਵਾਲੇ, ਘਰੇਲੂ ਮਜ਼ਦੂਰ, ਧੋਬੀ, ਰਿਕਸ਼ਾ ਚਾਲਕ, ਬਿਨਾਂ ਜ਼ਮੀਨ ਵਾਲੇ ਮਜ਼ਦੂਰਾਂ ਆਦਿ ਨੂੰ ਪੈਨਸ਼ਨ (Pension) ਦਿੱਤੀ ਜਾਂਦੀ ਹੈ। ਇਸ ਦੇ ਨਾਲ ਉਨ੍ਹਾਂ ਮਜ਼ਦੂਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਦੀ ਆਮਦਨ 15,000 ਰੁਪਏ ਤੋਂ ਘੱਟ ਹੈ।
ਕੇਂਦਰ ਸਰਕਾਰ ਦੀ ਇਸ ਯੋਜਨਾ ਨਾਲ ਜੁੜੇ ਵਿਅਕਤੀ ਨੂੰ 60 ਸਾਲ ਦੀ ਉਮਰ ਪੂਰੀ ਕਰਨ ਤੋਂ ਬਾਅਦ ਹਰ ਮਹੀਨੇ 3,000 ਰੁਪਏ ਪੈਨਸ਼ਨ ਦਿੱਤੀ ਜਾਂਦੀ ਹੈ। ਇਸ ਦੌਰਾਨ ਜੇਕਰ ਲਾਭਪਾਤਰੀ ਦੀ ਮੌਤ ਹੋ ਜਾਂਦੀ ਹੈ ਤਾਂ ਪੈਨਸ਼ਨ ਦਾ 50 ਫੀਸਦੀ ਹਿੱਸਾ ਪਤੀ/ਪਤਨੀ ਨੂੰ ਪੈਨਸ਼ਨ ਵਜੋਂ ਦਿੱਤਾ ਜਾਂਦਾ ਹੈ। ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ ਦਾ ਲਾਭ ਲੈਣ ਲਈ ਮਜ਼ਦੂਰਾਂ ਨੂੰ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ। ਇੱਕ ਅੰਦਾਜ਼ੇ ਮੁਤਾਬਕ ਦੇਸ਼ ਵਿੱਚ ਅਸੰਗਠਿਤ ਖੇਤਰ ਵਿੱਚ ਕਰੀਬ 42 ਕਰੋੜ ਕਾਮੇ ਹਨ। ਇਸ ਸਕੀਮ ਅਧੀਨ ਬਿਨੈਕਾਰ ਦੀ ਉਮਰ 18-40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਨ੍ਹਾਂ ਨੂੰ 60 ਸਾਲ ਤੱਕ ਹਰ ਮਹੀਨੇ 55 ਤੋਂ 200 ਰੁਪਏ ਦੇਣੇ ਪੈਣਗੇ। ਉਨ੍ਹਾਂ ਦੀ ਮਾਸਿਕ ਆਮਦਨ 15,000 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। 60 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਸ਼ੁਰੂ ਕੀਤੀ ਜਾਵੇਗੀ।
ਇੰਝ ਕੀਤਾ ਜਾ ਸਕਦਾ ਹੈ ਅਪਲਾਈ : ਸਭ ਤੋਂ ਪਹਿਲਾਂ ਤੁਹਾਨੂੰ ਅਧਿਕਾਰਤ ਵੈੱਬਸਾਈਟ www.maandhan.in 'ਤੇ ਜਾਣਾ ਹੋਵੇਗਾ। ਇਸ ਤੋਂ ਬਾਅਦ ਸੈਲਫ ਐਨਰੋਲਮੈਂਟ 'ਤੇ ਕਲਿੱਕ ਕਰਨਾ ਹੋਵੇਗਾ ਅਤੇ ਆਪਣਾ ਮੋਬਾਈਲ ਨੰਬਰ ਦਰਜ ਕਰਨਾ ਹੋਵੇਗਾ। ਫਿਰ Proceed 'ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ ਨਾਮ, ਈ-ਮੇਲ ਅਤੇ ਕੈਪਚਾ ਕੋਡ ਦਰਜ ਕਰੋ ਅਤੇ ਜਨਰੇਟ OTP 'ਤੇ ਕਲਿੱਕ ਕਰੋ। OTP ਦੀ ਪੁਸ਼ਟੀ ਕਰੋ। ਇਸ ਤੋਂ ਬਾਅਦ ਐਪਲੀਕੇਸ਼ਨ ਪੇਜ ਖੁੱਲ ਜਾਵੇਗਾ। ਇਸ ਪੇਜ ਉੱਤੇ ਮੰਗੀ ਗਈ ਜਾਣਕਾਰੀ ਦਰਜ ਕਰੋ ਅਤੇ ਇਸ ਨੂੰ ਸਬਮਿਟ ਕਰ ਦਿਓ।
ਇਹ ਲੋਕ ਨਹੀਂ ਕਰ ਸਕਦੇ ਅਪਲਾਈ : ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ ਦੇ ਤਹਿਤ ਅਪਲਾਈ ਕਰਨ ਵਾਲੇ ਲੋਕ ਸੰਗਠਿਤ ਖੇਤਰ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਨਹੀਂ ਹੋਣੇ ਚਾਹੀਦੇ। ਇਸ ਦੇ ਨਾਲ ਹੀ, ਕਿਸੇ ਨੂੰ EPFO, NPS ਅਤੇ ESIC ਦਾ ਮੈਂਬਰ ਨਹੀਂ ਹੋਣਾ ਚਾਹੀਦਾ ਅਤੇ ਟੈਕਸਦਾਤਾ ਨਹੀਂ ਹੋਣਾ ਚਾਹੀਦਾ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।