Home /News /lifestyle /

Petrol Diesel Price Today: ਕੰਪਨੀਆਂ 'ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾਉਣ ਦਾ ਦਬਾਅ, ਜਾਣੋ ਇਸਦਾ ਕਾਰਨ

Petrol Diesel Price Today: ਗਲੋਬਲ ਬਾਜ਼ਾਰ 'ਚ ਤੇਜ਼ੀ ਨਾਲ ਵਧ ਰਹੀਆਂ ਬ੍ਰੈਂਟ ਕਰੂਡ ਦੀਆਂ ਕੀਮਤਾਂ ਵਿਚਾਲੇ ਸਰਕਾਰੀ ਤੇਲ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਕੱਚੇ ਤੇਲ ਦੀ ਕੀਮਤ 111 ਡਾਲਰ ਪ੍ਰਤੀ ਬੈਰਲ ਤੋਂ ਉਪਰ ਬਣੀ ਹੋਈ ਹੈ, ਜਿਸ ਕਾਰਨ ਕੰਪਨੀਆਂ 'ਤੇ ਵੀ ਕੀਮਤ ਵਧਾਉਣ ਦਾ ਦਬਾਅ ਹੈ।

ਹੋਰ ਪੜ੍ਹੋ ...
  • Share this:

ਦਰਅਸਲ ਮੁੱਖ ਆਰਥਿਕ ਸਲਾਹਕਾਰ ਨੇ ਹਾਲ ਹੀ 'ਚ ਕਿਹਾ ਸੀ ਕਿ ਜੇਕਰ ਬ੍ਰੈਂਟ ਕਰੂਡ ਦੀ ਕੀਮਤ 110 ਡਾਲਰ ਤੋਂ ਉੱਪਰ ਰਹਿੰਦੀ ਹੈ ਤਾਂ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਲਈ ਮਜਬੂਰ ਹੋ ਜਾਣਗੀਆਂ। ਅਜਿਹੇ 'ਚ ਕਿਆਸ ਲਗਾਏ ਜਾ ਰਹੇ ਹਨ ਕਿ ਜੇਕਰ ਬ੍ਰੈਂਟ ਕਰੂਡ ਦੀ ਕੀਮਤ 'ਚ ਕਮੀ ਨਹੀਂ ਆਈ ਤਾਂ ਗਾਹਕਾਂ ਨੂੰ ਜਲਦ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲੇਗਾ। ਇਸ ਤੋਂ ਪਹਿਲਾਂ ਕੰਪਨੀਆਂ ਨੇ ਮਾਰਚ-ਅਪ੍ਰੈਲ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 10.20 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਕੀਤਾ ਸੀ।

ਚਾਰੇ ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

  • ਦਿੱਲੀ ਵਿੱਚ ਪੈਟਰੋਲ 105.41 ਰੁਪਏ ਅਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ

  • ਮੁੰਬਈ ਵਿੱਚ ਪੈਟਰੋਲ 120.51 ਰੁਪਏ ਅਤੇ ਡੀਜ਼ਲ 104.77 ਰੁਪਏ ਪ੍ਰਤੀ ਲੀਟਰ

  • ਚੇੱਨਈ ਵਿੱਚ ਪੈਟਰੋਲ 110.85 ਰੁਪਏ ਅਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ

  • ਕੋਲਕਾਤਾ ਵਿੱਚ ਪੈਟਰੋਲ 115.12 ਰੁਪਏ ਅਤੇ ਡੀਜ਼ਲ 99.83 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ 'ਚ ਹੋਈਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ

  • ਨੋਇਡਾ 'ਚ ਪੈਟਰੋਲ 105.47 ਰੁਪਏ ਅਤੇ ਡੀਜ਼ਲ 97.03 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

  • ਲਖਨਊ 'ਚ ਪੈਟਰੋਲ 105.25 ਰੁਪਏ ਅਤੇ ਡੀਜ਼ਲ 96.83 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

  • ਪੋਰਟ ਬਲੇਅਰ 'ਚ ਪੈਟਰੋਲ 91.45 ਰੁਪਏ ਅਤੇ ਡੀਜ਼ਲ 85.83 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

  • ਪਟਨਾ 'ਚ ਪੈਟਰੋਲ 116.23 ਰੁਪਏ ਅਤੇ ਡੀਜ਼ਲ 101.06 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ ਹਨ ਨਵੀਆਂ ਕੀਮਤਾਂ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।

ਇਸ ਤਰ੍ਹਾਂ ਚੈੱਕ ਕਰੋ ਤਾਜ਼ਾ ਰੇਟ

ਤੁਸੀਂ ਐੱਸਐੱਮਐੱਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP 9224992249 ਨੰਬਰ 'ਤੇ ਅਤੇ BPCL ਦੇ ਖਪਤਕਾਰ RSP 9223112222 ਨੰਬਰ 'ਤੇ ਮੈਸੇਜ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPrice ਭੇਜ ਕੇ ਕੀਮਤ ਜਾਣ ਸਕਦੇ ਹਨ।

Published by:rupinderkaursab
First published:

Tags: Petrol, Petrol and diesel, Petrol Price, Petrol Price Today, Petrol Pump