HOME » NEWS » Life

LPG ਸਿਲੰਡਰ ਮੁੜ 50 ਰੁਪਏ ਹੋਇਆ ਮਹਿੰਗਾ, ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਘੇਰਿਆ

News18 Punjabi | News18 Punjab
Updated: February 15, 2021, 1:36 PM IST
share image
LPG ਸਿਲੰਡਰ ਮੁੜ 50 ਰੁਪਏ ਹੋਇਆ ਮਹਿੰਗਾ, ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਘੇਰਿਆ

  • Share this:
  • Facebook share img
  • Twitter share img
  • Linkedin share img
ਐਲ.ਪੀ.ਜੀ. ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਮੁੜ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਕੀਮਤਾਂ ਵਿੱਚ ਵਾਧੇ ਤੋਂ ਬਾਅਦ ਹੁਣ ਦਿੱਲੀ ਦੇ ਲੋਕਾਂ ਨੂੰ 14.2 ਕਿਲੋ ਦੇ ਐਲਪੀਜੀ ਸਿਲੰਡਰ ਲਈ 769 ਖਰਚ ਕਰਨੇ ਪੈਣਗੇ।

ਉਧਰ, ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਐਲ.ਪੀ.ਜੀ. ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਲਈ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਰਾਹੁਲ ਨੇ ਕਿਹਾ ਹੈ ਕਿ ਲਗਾਤਾਰ ਕੀਮਤਾਂ ਵਧਾ ਕੇ ਲੋਕਾਂ ਤੋਂ ਪੈਸੇ ਲੁੱਟੇ ਜਾ ਰਹੇ ਹਨ।

ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, 'ਜਨਤਾ ਤੋਂ ਲੁੱਟ, ਸਿਰਫ 'ਦੋ' ਦਾ ਵਿਕਾਸ।' ਫਰਵਰੀ ਮਹੀਨੇ ਵਿਚ ਇਹ ਦੂਜੀ ਵਾਰ ਹੈ ਜਦੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ 4 ਫਰਵਰੀ ਨੂੰ ਮੈਟਰੋ ਸ਼ਹਿਰਾਂ ਵਿਚ ਗੈਰ ਸਬਸਿਡੀ ਵਾਲੇ ਸਿਲੰਡਰਾਂ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕੀਤਾ ਗਿਆ ਸੀ।
ਪਿਛਲੇ 10 ਦਿਨਾਂ ਵਿਚ ਸਿਲੰਡਰ ਦੀ ਕੀਮਤ ਵਿਚ 75 ਰੁਪਏ ਦਾ ਵਾਧਾ ਹੋਇਆ ਹੈ।

ਇਸ ਤੋਂ ਪਹਿਲਾਂ, ਦਿੱਲੀ ਵਿੱਚ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 694 ਰੁਪਏ ਤੋਂ ਵਧਾ ਕੇ 719 ਰੁਪਏ ਕਰ ਦਿੱਤੀ ਗਈ ਸੀ। ਇਸ ਤੋਂ ਇਲਾਵਾ, ਦਸੰਬਰ 2020 ਵਿਚ ਦਿੱਲੀ ਵਿਚ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ 50 ਰੁਪਏ ਦਾ ਵਾਧਾ ਹੋਇਆ।
Published by: Gurwinder Singh
First published: February 15, 2021, 1:35 PM IST
ਹੋਰ ਪੜ੍ਹੋ
ਅਗਲੀ ਖ਼ਬਰ