Home /News /lifestyle /

ਬਿਨਾਂ ਰਾਸ਼ਨ ਕਾਰਡ ਦੇ ਵੀ ਮਿਲੇਗਾ ਸਬਸਿਡੀ ਵਾਲਾ ਅਨਾਜ, ਸਰਕਾਰ ਬਣਾ ਰਹੀ ਹੈ ਯੋਜਨਾ...

ਬਿਨਾਂ ਰਾਸ਼ਨ ਕਾਰਡ ਦੇ ਵੀ ਮਿਲੇਗਾ ਸਬਸਿਡੀ ਵਾਲਾ ਅਨਾਜ, ਸਰਕਾਰ ਬਣਾ ਰਹੀ ਹੈ ਯੋਜਨਾ...

  • Share this:

    ਹੁਣ ਬੇਘਰੇ ਲੋਕਾਂ ਨੂੰ ਵੀ ਸਬਸਿਡੀ ਵਾਲਾ ਅਨਾਜ (Subsidised Foodgrain) ਮਿਲੇਗਾ। ਸਰਕਾਰ ਇਸ ਲਈ ਯੋਜਨਾ ਬਣਾ ਰਹੀ ਹੈ। ਜਲਦੀ ਹੀ ਇੱਕ ਪੋਰਟਲ ਤਿਆਰ ਕੀਤਾ ਜਾਵੇਗਾ ਜਿਸ 'ਤੇ NGO ਬੇਘਰੇ ਲੋਕਾਂ ਨੂੰ ਰਜਿਸਟਰਡ ਕਰਵਾਉਣ ਦੇ ਯੋਗ ਹੋਵੇਗੀ। ਜਿਸ ਤੋਂ ਬਾਅਦ ਕੇਂਦਰ ਸਰਕਾਰ ਇਨ੍ਹਾਂ ਨਾਵਾਂ ਨੂੰ ਵੱਖ-ਵੱਖ ਰਾਜਾਂ ਨੂੰ ਭੇਜੇਗੀ ਤਾਂ ਜੋ ਇਨ੍ਹਾਂ ਲੋਕਾਂ ਨੂੰ ਜਨਤਕ ਵੰਡ ਪ੍ਰਣਾਲੀ (ਪੀਡੀਐਸ) ਦੇ ਲਾਭਪਾਤਰੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਾ ਸਕੇ।

    ਇਸ ਸਮੇਂ ਰਾਸ਼ਨ ਕਾਰਡ ਨਾ ਹੋਣ ਕਾਰਨ ਅਜਿਹੇ ਲੋਕਾਂ ਨੂੰ ਸਬਸਿਡੀ ਵਾਲਾ ਅਨਾਜ ਨਹੀਂ ਮਿਲ ਰਿਹਾ।ਅੰਗਰੇਜ਼ੀ ਅਖਬਾਰ ਟਾਈਮਜ਼ ਆਫ ਇੰਡੀਆ ਮੁਤਾਬਕ ਕੇਂਦਰੀ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਕਿਹਾ ਹੈ ਕਿ ਬੇਘਰ ਲੋਕਾਂ ਲਈ ਰਾਸ਼ਨ ਕਾਰਡ ਬਣਵਾਉਣਾ ਬਹੁਤ ਮੁਸ਼ਕਲ ਕੰਮ ਹੈ, ਕਿਉਂਕਿ ਉਨ੍ਹਾਂ ਕੋਲ ਕੋਈ ਐਡਰੈੱਸ ਪਰੂਫ ਨਹੀਂ ਹੈ।

    ਇੱਕ ਚਰਚਾ ਵਿੱਚ ਹਿੱਸਾ ਲੈਂਦਿਆਂ ਉਨ੍ਹਾਂ ਨੇ ਕਿਹਾ ਕਿ ਮੰਤਰਾਲੇ ਨੇ ਐਨਆਈਸੀ ਨੂੰ ਇੱਕ ਪੋਰਟਲ ਤਿਆਰ ਕਰਨ ਲਈ ਕਿਹਾ ਹੈ ਜਿਸ 'ਤੇ ਅਜਿਹੇ ਲੋਕਾਂ ਨੂੰ ਰਜਿਸਟਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ, 'ਐਨਜੀਓ ਅਜਿਹੇ ਲੋਕਾਂ ਦੀ ਰਜਿਸਟਰੇਸ਼ਨ ਕਰਵਾਉਣ ਵਿੱਚ ਮਦਦ ਕਰੇਗੀ। ਇਸ ਤੋਂ ਬਾਅਦ ਰਾਜਾਂ ਨੂੰ ਇਨ੍ਹਾਂ ਲੋਕਾਂ ਨੂੰ ਪੀਡੀਐਸ ਦੇ ਲਾਭਪਾਤਰੀਆਂ ਦੀ ਸੂਚੀ ਵਿੱਚ ਸ਼ਾਮਲ ਕਰਨ ਲਈ ਕਿਹਾ ਜਾਵੇਗਾ।

    ਸੁਧਾਂਸ਼ੂ ਪਾਂਡੇ ਮੁਤਾਬਕ ਇਸ 'ਤੇ ਕੰਮ ਸ਼ੁਰੂ ਹੋ ਗਿਆ ਹੈ। ਇਸ ਤੋਂ ਬਾਅਦ ਗਰੀਬ ਤੋਂ ਗਰੀਬ ਵਿਅਕਤੀ ਵੀ ਸਬਸਿਡੀ ਵਾਲੇ ਅਨਾਜ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਵਨ ਨੇਸ਼ਨ ਵਨ ਰਾਸ਼ਨ ਕਾਰਡ ਤਹਿਤ ਇਸ ਯੋਜਨਾ ਦਾ ਲਾਭ ਲੈ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਅਜਿਹੇ ਲੋਕਾਂ ਦੀ ਵੈਰੀਫਿਕੇਸ਼ਨ ਬਾਇਓਮੈਟ੍ਰਿਕ ਰਾਹੀਂ ਕੀਤੀ ਜਾਵੇਗੀ।

    ਕੋਰੋਨਾ ਮਹਾਮਾਰੀ ਅਤੇ ਲੌਕਡਾਊਨ ਦੌਰਾਨ ਕੇਂਦਰ ਸਰਕਾਰ ਨੇ ਰਾਸ਼ਨ ਕਾਰਡ ਤੋਂ ਬਿਨਾਂ ਲੋਕਾਂ ਨੂੰ ਵੀ ਹਰ ਮਹੀਨੇ 5 ਕਿਲੋਗ੍ਰਾਮ ਮੁਫ਼ਤ ਅਨਾਜ ਵੰਡਿਆ। ਪਰ ਹੁਣ ਇਹ ਸਕੀਮ ਬੰਦ ਕਰ ਦਿੱਤੀ ਗਈ ਹੈ।

    ਇਸ ਸਮੇਂ ਕੇਂਦਰ ਸਰਕਾਰ ਗਰੀਬਾਂ ਨੂੰ ਹਰ ਮਹੀਨੇ 5 ਕਿਲੋ ਵਾਧੂ ਅਨਾਜ ਦੇ ਰਹੀ ਹੈ। ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ 81 ਕਰੋੜ ਲੋਕ ਇਸ ਦਾ ਲਾਭ ਲੈ ਰਹੇ ਹਨ। ਦੱਸ ਦੇਈਏ ਕਿ ਗਰੀਬਾਂ ਨੂੰ ਪਹਿਲਾਂ ਹੀ 3 ਰੁਪਏ ਕਿਲੋ ਚੌਲ ਅਤੇ 2 ਰੁਪਏ ਕਿਲੋ ਕਣਕ ਦਿੱਤੀ ਜਾ ਰਹੀ ਹੈ।

    Published by:Gurwinder Singh
    First published:

    Tags: Ration card