Home /News /lifestyle /

RBI News : Recovery Agents ਦੇ ਗਲਤ ਵਿਵਹਾਰ 'ਤੇ RBI ਸਖਤ, ਬੈਂਕਾਂ ਨੂੰ ਨਿਰਦੇਸ਼ ਕੀਤੇ ਜਾਰੀ

RBI News : Recovery Agents ਦੇ ਗਲਤ ਵਿਵਹਾਰ 'ਤੇ RBI ਸਖਤ, ਬੈਂਕਾਂ ਨੂੰ ਨਿਰਦੇਸ਼ ਕੀਤੇ ਜਾਰੀ

RBI

RBI

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਲੋਨ ਰਿਕਵਰੀ ਏਜੰਟਾਂ ਲਈ ਨਿਯਮ ਸਖ਼ਤ ਕਰ ਦਿੱਤੇ ਹਨ। ਆਰਬੀਆਈ (RBI) ਨੇ ਬਕਾਇਆ ਕਰਜ਼ੇ ਦੀ ਵਸੂਲੀ ਏਜੰਟਾਂ ਲਈ ਸ਼ੁੱਕਰਵਾਰ ਨੂੰ ਤਾਜ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਕਰਜ਼ਦਾਰਾਂ ਨੂੰ ਸਵੇਰੇ 8 ਵਜੇ ਤੋਂ ਪਹਿਲਾਂ ਅਤੇ ਸ਼ਾਮ 7 ਵਜੇ ਤੋਂ ਬਾਅਦ ਕਾਲ ਨਹੀਂ ਕਰ ਸਕਦੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਆਰਬੀਆਈ ਨੇ ਕਿਹਾ ਕਿ ਬੈਂਕਾਂ, ਨਾਨ-ਬੈਂਕ ਵਿੱਤੀ ਕੰਪਨੀਆਂ (ਐਨਬੀਐਫਸੀ) ਅਤੇ ਸੰਪਤੀ ਪੁਨਰ ਨਿਰਮਾਣ ਕੰਪਨੀਆਂ (ਏਆਰਸੀ) ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਰਜ਼ਿਆਂ ਦੀ ਵਸੂਲੀ ਨਾਲ ਸਬੰਧਤ ਇਸ ਦੀਆਂ ਹਦਾਇਤਾਂ ਦੀ ਸਹੀ ਢੰਗ ਨਾਲ ਪਾਲਣਾ ਕੀਤੀ ਜਾਵੇ।

ਹੋਰ ਪੜ੍ਹੋ ...
  • Share this:
ਨਵੀਂ ਦਿੱਲੀ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਲੋਨ ਰਿਕਵਰੀ ਏਜੰਟਾਂ ਲਈ ਨਿਯਮ ਸਖ਼ਤ ਕਰ ਦਿੱਤੇ ਹਨ। ਆਰਬੀਆਈ (RBI) ਨੇ ਬਕਾਇਆ ਕਰਜ਼ੇ ਦੀ ਵਸੂਲੀ ਏਜੰਟਾਂ ਲਈ ਸ਼ੁੱਕਰਵਾਰ ਨੂੰ ਤਾਜ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਕਰਜ਼ਦਾਰਾਂ ਨੂੰ ਸਵੇਰੇ 8 ਵਜੇ ਤੋਂ ਪਹਿਲਾਂ ਅਤੇ ਸ਼ਾਮ 7 ਵਜੇ ਤੋਂ ਬਾਅਦ ਕਾਲ ਨਹੀਂ ਕਰ ਸਕਦੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਆਰਬੀਆਈ ਨੇ ਕਿਹਾ ਕਿ ਬੈਂਕਾਂ, ਨਾਨ-ਬੈਂਕ ਵਿੱਤੀ ਕੰਪਨੀਆਂ (ਐਨਬੀਐਫਸੀ) ਅਤੇ ਸੰਪਤੀ ਪੁਨਰ ਨਿਰਮਾਣ ਕੰਪਨੀਆਂ (ਏਆਰਸੀ) ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਰਜ਼ਿਆਂ ਦੀ ਵਸੂਲੀ ਨਾਲ ਸਬੰਧਤ ਇਸ ਦੀਆਂ ਹਦਾਇਤਾਂ ਦੀ ਸਹੀ ਢੰਗ ਨਾਲ ਪਾਲਣਾ ਕੀਤੀ ਜਾਵੇ।

ਗਾਹਕ ਨੂੰ ਪਰੇਸ਼ਾਨ ਕਰਨ ਦੀਆਂ ਘਟਨਾਵਾਂ ਨੂੰ ਰੋਕਿਆ ਜਾਵੇ : ਆਰਬੀਆਈ ਨੇ ਕਿਹਾ, "ਇਹ ਸਲਾਹ ਦਿੱਤੀ ਜਾਂਦੀ ਹੈ ਕਿ ਨਿਯੰਤ੍ਰਿਤ ਇਕਾਈਆਂ ਨੂੰ ਸਖ਼ਤੀ ਨਾਲ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਜਾਂ ਉਨ੍ਹਾਂ ਦੇ ਏਜੰਟ ਬਕਾਇਆ ਕਰਜ਼ਿਆਂ ਦੀ ਵਸੂਲੀ ਦੌਰਾਨ ਕਿਸੇ ਵੀ ਤਰੀਕੇ ਨਾਲ ਕਰਜ਼ਦਾਰਾਂ ਨੂੰ ਪਰੇਸ਼ਾਨ ਕਰਨ ਜਾਂ ਉਕਸਾਉਣ ਤੋਂ ਪਰਹੇਜ਼ ਕਰਨ।" ਇਸ ਤੋਂ ਇਲਾਵਾ ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਨੇ ਕਰਜ਼ਦਾਰਾਂ ਨੂੰ ਅਣਜਾਣ ਨੰਬਰਾਂ ਤੋਂ ਕਿਸੇ ਵੀ ਤਰ੍ਹਾਂ ਦੇ ਅਣਉਚਿਤ ਸੰਦੇਸ਼, ਧਮਕੀ ਜਾਂ ਕਾਲ ਕਰਨ ਤੋਂ ਬਚਣ ਲਈ ਕਿਹਾ ਹੈ। ਆਰਬੀਆਈ ਦੇ ਅਨੁਸਾਰ, ਰਿਕਵਰੀ ਏਜੰਟ ਸਵੇਰੇ 8 ਵਜੇ ਤੋਂ ਪਹਿਲਾਂ ਅਤੇ ਸ਼ਾਮ 7 ਵਜੇ ਤੋਂ ਬਾਅਦ ਕਰਜ਼ਦਾਰਾਂ ਨੂੰ ਕਾਲ ਨਹੀਂ ਕਰ ਸਕਦੇ ਹਨ।

ਰਿਜ਼ਰਵ ਬੈਂਕ ਆਫ ਇੰਡੀਆ ਕਰਜ਼ੇ ਦੀ ਵਸੂਲੀ ਨਾਲ ਜੁੜੇ ਮੁੱਦਿਆਂ 'ਤੇ ਦਿਸ਼ਾ-ਨਿਰਦੇਸ਼ ਜਾਰੀ ਕਰਦਾ ਰਿਹਾ ਹੈ
ਰਿਜ਼ਰਵ ਬੈਂਕ ਆਫ ਇੰਡੀਆ ਕਰਜ਼ਿਆਂ ਦੀ ਵਸੂਲੀ ਨਾਲ ਜੁੜੇ ਮੁੱਦਿਆਂ 'ਤੇ ਸਮੇਂ-ਸਮੇਂ 'ਤੇ ਦਿਸ਼ਾ-ਨਿਰਦੇਸ਼ ਜਾਰੀ ਕਰਦਾ ਰਿਹਾ ਹੈ। ਇਸ ਨੇ ਪਹਿਲਾਂ ਇਹ ਵੀ ਕਿਹਾ ਸੀ ਕਿ ਨਿਯੰਤ੍ਰਿਤ ਸੰਸਥਾਵਾਂ ਨੂੰ ਕਰਜ਼ਦਾਰਾਂ ਨੂੰ ਤੰਗ ਜਾਂ ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ ਹੈ। ਪਰ ਅਜੋਕੇ ਸਮੇਂ ਵਿੱਚ ਰਿਕਵਰੀ ਏਜੰਟਾਂ ਵੱਲੋਂ ਕੀਤੀਆਂ ਜਾ ਰਹੀਆਂ ਗਲਤ ਗਤੀਵਿਧੀਆਂ ਦੇ ਮੱਦੇਨਜ਼ਰ ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਨੇ ਕਿਹਾ ਹੈ ਕਿ ਇਹ ਦਿਸ਼ਾ-ਨਿਰਦੇਸ਼ ਸਾਰੇ ਵਪਾਰਕ ਬੈਂਕਾਂ, ਸਹਿਕਾਰੀ ਬੈਂਕਾਂ, NBFCs, ARC ਅਤੇ ਅਖਿਲ ਭਾਰਤੀ ਵਿੱਤੀ ਸੰਸਥਾਵਾਂ 'ਤੇ ਲਾਗੂ ਹੋਣਗੇ।
Published by:Sarafraz Singh
First published:

Tags: Bank, Loan, RBI

ਅਗਲੀ ਖਬਰ