ਕੇਜਰੀਵਾਲ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਫ਼ਤ ਤੀਰਥ ਯਾਤਰਾ ਟਰੇਨ ਦਾ ਅੰਮ੍ਰਿਤਸਰ ਪੁੱਜਣ 'ਤੇ ਸਵਾਗਤ
News18 Punjab
Updated: July 13, 2019, 6:17 PM IST
Updated: July 13, 2019, 6:17 PM IST

- news18-Punjabi
- Last Updated: July 13, 2019, 6:17 PM IST
ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵੱਲੋਂ ਸੰਗਤਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਤੀਰਥ ਯਾਤਰਾ ਸਕੀਮ ਤਹਿਤ ਪਹਿਲੀ ਟਰੇਨ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ਵਿਖੇ ਪਹੁੰਚੀ। ਇਸ ਟਰੇਨ ਨੂੰ ਬੀਤੇ ਦਿਨ ਸਫ਼ਦਰ ਜੰਗ ਰੇਲਵੇ ਸਟੇਸ਼ਨ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਸੋਦੀਆ ਨੇ ਰਵਾਨਾ ਕੀਤਾ ਸੀ।
ਅੰਮ੍ਰਿਤਸਰ ਪਹੁੰਚਣ 'ਤੇ ਇਸ ਟਰੇਨ ਦਾ ਸਵਾਗਤ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਸ਼ਹਿਰੀ ਪ੍ਰਧਾਨ ਅਸ਼ੋਕ ਤਲਵਾਰ, ਕੋ-ਪ੍ਰਧਾਨ ਰਜਿੰਦਰ ਪਲਾਹ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਵਲੰਟੀਅਰਾਂ ਨੇ ਕੀਤਾ। ਇਸ ਮੌਕੇ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦਾ ਧਿਆਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਸ ਟਰੇਨ ਵਿਚ ਆਏ ਸਾਰੇ ਯਾਤਰੀਆਂ ਦਾ ਰਹਿਣ-ਖਾਣ ਅਤੇ ਆਉਣ ਦਾ ਪ੍ਰਬੰਧ ਦਿੱਲੀ ਸਰਕਾਰ ਵੱਲੋਂ ਆਪਣੇ ਖ਼ਰਚੇ ਉਤੇ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਇਹ ਟਰੇਨ 15 ਜੁਲਾਈ ਨੂੰ ਇਹਨਾਂ ਯਾਤਰੀਆਂ ਨੂੰ ਲੈ ਕੇ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗੀ। ਧਾਲੀਵਾਲ ਨੇ ਕਿਹਾ ਕਿ ਦਿੱਲੀ ਦੀ ਸਰਕਾਰ ਵੱਲੋਂ ਇਹ ਬਹੁਤ ਹੀ ਚੰਗਾ ਉਪਰਾਲਾ ਕੀਤਾ ਗਿਆ ਹੈ। ਇਸ ਪਹਿਲੀ ਟਰੇਨ ਵਿੱਚ ਦਿੱਲੀ ਸਰਕਾਰ ਦੇ ਦੋ ਵਿਧਾਇਕ ਵੀ ਯਾਤਰੀਆਂ ਦੇ ਨਾਲ ਆਏ ਹਨ। ਧਾਲੀਵਾਲ ਨੇ ਕਿਹਾ ਕਿ ਅਗਲੇ ਹਫ਼ਤੇ ਦਿੱਲੀ ਤੋਂ ਵੈਸ਼ਨੋ ਦੇਵੀ ਦੀ ਯਾਤਰਾ ਲਈ ਟਰੇਨ ਜਾਵੇਗੀ।