ਇਸ ਸਾਲ 26 ਜਨਵਰੀ ਗਣਤੰਤਰ ਦਿਵਸ ਨੂੰ ਲੈ ਕੇ ਕਈ ਸੁਰੱਖਿਆ ਪ੍ਰਬੰਧ ਕੀਤੇ ਗਏ। ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਦਿੱਲੀ ਪੁਲਿਸ ਵੱਲੋਂ ਬਹੁ-ਪੱਧਰੀ ਸੁਰੱਖਿਆ ਉਪਕਰਨ ਲਗਾਏ ਗਏ।
ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਐਤਵਾਰ ਨੂੰ ਕਿਹਾ ਕਿ ਪਰੇਡ ਲਈ ਸ਼ਹਿਰ ਵਿੱਚ 27,723 ਕਰਮਚਾਰੀ ਤਾਇਨਾਤ ਕੀਤੇ ਗਏ ਸਨ, ਜਿਨ੍ਹਾਂ ਵਿੱਚ 71 ਡੀਸੀਪੀ, 213 ਏਸੀਪੀ ਅਤੇ 753 ਇੰਸਪੈਕਟਰ ਸ਼ਾਮਲ ਸਨ। ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 65 ਕੰਪਨੀਆਂ ਉਨ੍ਹਾਂ ਦੀ ਮਦਦ ਕੀਤੀ।
ਪਿਛਲੇ ਦੋ ਮਹੀਨਿਆਂ ਤੋਂ, ਪੁਲਿਸ ਨੇ ਪਰੇਡ ਖੇਤਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੋਰ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰ ਕੇ ਅੱਤਵਾਦ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਉਪਾਅ ਤੇਜ਼ ਕਰ ਦਿੱਤੇ ਸਨ। ਇਸ ਲਈ 26 ਸੁਰੱਖਿਆ ਮਾਪਦੰਡਾਂ ਨੂੰ ਧਿਆਨ ਵਿੱਚ ਰੱਖਿਆ ਗਿਆ।
ਅਸਥਾਨਾ ਨੇ ਕਿਹਾ ਕਿ “ਦਿੱਲੀ ਹਮੇਸ਼ਾ ਅੱਤਵਾਦੀਆਂ ਜਾਂ ਸਮਾਜ ਵਿਰੋਧੀ ਤੱਤਾਂ ਦਾ ਨਿਸ਼ਾਨਾ ਰਹੀ ਹੈ। ਇਸ ਸਾਲ ਵੀ ਅਸੀਂ ਹਰ ਪੱਖੋਂ ਚੌਕਸ ਹਾਂ।” ਇਸ ਬਾਰੇ ਦੱਸਦੇ ਹੋਏ ਇੱਕ ਅਧਿਕਾਰੀ ਨੇ ਕਿਹਾ “ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ ਤੇ ਵਾਹਨਾਂ ਦੀ ਚੈਕਿੰਗ ਤੇਜ਼ ਕਰ ਦਿੱਤੀ ਗਈ ਹੈ। ਹੋਟਲਾਂ, ਰਿਹਾਇਸ਼ਾਂ ਅਤੇ ਧਰਮਸ਼ਾਲਾਵਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਸੀਂ ਕਿਰਾਏਦਾਰਾਂ, ਨੌਕਰਾਂ ਅਤੇ ਮਜ਼ਦੂਰਾਂ ਦੀ ਵੀ ਵੈਰੀਫਿਕੇਸ਼ਨ ਕਰ ਰਹੇ ਸੀ।”
ਪੁਲਿਸ ਮੁਖੀ ਨੇ ਕਿਹਾ ਕਿ ਉਹ ਏਅਰ ਸਪੇਸ ਸੁਰੱਖਿਆ ਲਈ ਡਰੋਨ ਤਕਨਾਲੋਜੀ ਦੀ ਵਰਤੋਂ ਕਰ ਰਹੇ ਸੀ। ਉਨ੍ਹਾਂ ਕਿਹਾ ਕਿ "ਅਸੀਂ ਸੁਰੱਖਿਆ ਪ੍ਰਬੰਧਾਂ ਲਈ ਸੈਂਟਰਲ ਵਿਸਟਾ ਪ੍ਰੋਜੈਕਟ 'ਤੇ ਕੰਮ ਕਰ ਰਹੀਆਂ ਏਜੰਸੀਆਂ ਨਾਲ ਵੀ ਤਾਲਮੇਲ ਕਰ ਰਹੇ ਸੀ।"
ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀਆਂ ਅੰਦਰੂਨੀ ਮੀਟਿੰਗਾਂ ਤੋਂ ਇਲਾਵਾ, ਦਿੱਲੀ ਪੁਲਿਸ ਨੇ ਇਹ ਸੁਨਿਸ਼ਚਿਤ ਕਰਨ ਲਈ ਅੰਤਰਰਾਜੀ ਤਾਲਮੇਲ ਮੀਟਿੰਗਾਂ ਵੀ ਕੀਤੀਆਂ ਸਨ। ਦਿੱਲੀ ਪੁਲਿਸ ਤੋਂ ਇਲਾਵਾ ਵੱਖ-ਵੱਖ ਸੁਰੱਖਿਆ ਏਜੰਸੀਆਂ ਦੀਆਂ ਕਰੀਬ 200 ਟੀਮਾਂ ਨੇ ਸ਼ਹਿਰ 'ਚ ਸਖ਼ਤ ਚੌਕਸੀ ਰੱਖੀ ਹੋਈ ਸੀ।
ਅਸਥਾਨਾ ਨੇ ਕਿਹਾ ਕਿ ਉਹ ਸਰਗਰਮੀ ਨਾਲ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰ ਰਹੇ ਸਨ। ਉਨ੍ਹਾਂ ਨੂੰ ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਜਾਂ ਲਾਵਾਰਸ ਚੀਜ਼ ਮਿਲਦੀ ਹੈ ਤਾਂ ਪੁਲਿਸ ਨੂੰ ਸੂਚਿਤ ਕਰਨ।
ਉਨ੍ਹਾਂ ਦੱਸਿਆ ਕਿ “ਅਸੀਂ ਇਸ ਜਾਗਰੂਕਤਾ ਦਾ ਪ੍ਰਭਾਵ ਦੇਖਿਆ ਹੈ ਕਿਉਂਕਿ ਸਾਨੂੰ ਲੋਕਾਂ ਤੋਂ ਰੋਜ਼ਾਨਾ ਕਈ ਕਾਲਾਂ ਆ ਰਹੀਆਂ ਹਨ। ਅਸੀਂ ਲੀਡਸ ਦੀ ਕਰਾਸ-ਚੈਕਿੰਗ ਕਰ ਰਹੇ ਹਾਂ। ਟ੍ਰੈਫਿਕ ਪ੍ਰਬੰਧਾਂ ਦੇ ਸਬੰਧ ਵਿੱਚ, ਇੱਕ ਐਡਵਾਈਜ਼ਰੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Delhi, India, Police, Republic Day, Republic Day 2022