• Home
 • »
 • News
 • »
 • lifestyle
 • »
 • SBI SCO RECRUITMENT 2021 BOI RECRUITMENT 2021 UBI RECRUITMENT 2021 BANK JOBS 2021 SARKARI NAUKRI 2021 INVITED APPLICATION FOR VARIOUS POSTS

Bank jobs 2021: SBI, BOI, UBI ਸਣੇ ਕਈ ਸਰਕਾਰੀ ਬੈਂਕਾਂ ਵਿਚ ਨਿਕਲੀਆਂ ਨੌਕਰੀਆਂ

Bank jobs 2021: SBI, BOI, UBI ਸਣੇ ਕਈ ਸਰਕਾਰੀ ਬੈਂਕਾਂ ਵਿਚ ਨਿਕਲੀਆਂ ਨੌਕਰੀਆਂ

 • Share this:
  Bank jobs 2021: ਭਾਰਤੀ ਸਟੇਟ ਬੈਂਕ (SBI), ਬੈਂਕ ਆਫ਼ ਇੰਡੀਆ (Bank of India) ਅਤੇ ਯੂਨੀਅਨ ਬੈਂਕ ਆਫ਼ ਇੰਡੀਆ (Union Bank of India) ਨੇ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

  ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਚੱਲ ਰਹੀ ਹੈ। ਉਮੀਦਵਾਰ ਇਨ੍ਹਾਂ ਅਹੁਦਿਆਂ ਲਈ ਨਿਰਧਾਰਤ ਆਖਰੀ ਮਿਤੀ ਤੱਕ ਅਧਿਕਾਰਤ ਵੈੱਬਸਾਈਟ ਰਾਹੀਂ ਅਪਲਾਈ ਕਰ ਸਕਦੇ ਹਨ।

  SBI SCO Recruitment 2021:
  ਸਟੇਟ ਬੈਂਕ ਆਫ ਇੰਡੀਆ (SBI) ਨੇ ਸਪੈਸ਼ਲਿਸਟ ਕੇਡਰ ਅਫਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਅੱਜ 24 ਦਸੰਬਰ 2021 ਤੋਂ ਸ਼ੁਰੂ ਹੋ ਗਈ ਹੈ।

  ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਧਿਕਾਰਤ ਵੈੱਬਸਾਈਟ sbi.co.in ਰਾਹੀਂ 13 ਜਨਵਰੀ 2022 ਤੱਕ ਅਪਲਾਈ ਕਰ ਸਕਦੇ ਹਨ। ਤੁਹਾਨੂੰ ਦੱਸ ਦਈਏ ਕਿ ਕੁੱਲ 7 ਖਾਲੀ ਅਸਾਮੀਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

  BOI Recruitment 2021:
  ਬੈਂਕ ਆਫ ਇੰਡੀਆ (Bank of India) ਨੇ ਸਪੈਸ਼ਲਿਸਟ ਸਕਿਓਰਿਟੀ ਅਫਸਰਾਂ ਦੀਆਂ ਅਸਾਮੀਆਂ ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ 24 ਦਸੰਬਰ 2021 ਤੋਂ ਸ਼ੁਰੂ ਹੋ ਗਈ ਹੈ।

  ਉਮੀਦਵਾਰ ਅਧਿਕਾਰਤ ਵੈੱਬਸਾਈਟ bankofindia.co.in ਰਾਹੀਂ 7 ਜਨਵਰੀ 2022 ਤੱਕ ਅਪਲਾਈ ਕਰ ਸਕਦੇ ਹਨ। ਕੁੱਲ 25 ਖਾਲੀ ਅਸਾਮੀਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

  UBI Recruitment 2021:
  ਯੂਨੀਅਨ ਬੈਂਕ ਆਫ਼ ਇੰਡੀਆ (Union Bank of India) ਨੇ ਚੀਫ਼ ਰਿਸਕ ਅਫ਼ਸਰ ਸਮੇਤ ਵੱਖ-ਵੱਖ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੀ ਪ੍ਰਕਿਰਿਆ ਚੱਲ ਰਹੀ ਹੈ।

  ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਧਿਕਾਰਤ ਵੈੱਬਸਾਈਟ unionbankofindia.co.in ਰਾਹੀਂ 29 ਦਸੰਬਰ 2021 ਤੱਕ ਅਪਲਾਈ ਕਰ ਸਕਦੇ ਹਨ। ਦੱਸ ਦੇਈਏ ਕਿ ਵੱਖ-ਵੱਖ ਅਸਾਮੀਆਂ ਦੀਆਂ ਕੁੱਲ 6 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ 8 ਦਸੰਬਰ 2021 ਤੋਂ ਚੱਲ ਰਹੀ ਹੈ।
  Published by:Gurwinder Singh
  First published: