ਸਵਾਈਨ ਫਲੂ ਦੇ ਲੱਛਣ ਕੀ ਹਨ ਤੇ ਇਸ ਤੋਂ ਕਿਵੇਂ ਕੀਤਾ ਜਾ ਸਕਦਾ ਹੈ ਬਚਾਅ


Updated: January 30, 2019, 12:48 PM IST
ਸਵਾਈਨ ਫਲੂ ਦੇ ਲੱਛਣ ਕੀ ਹਨ ਤੇ ਇਸ ਤੋਂ ਕਿਵੇਂ ਕੀਤਾ ਜਾ ਸਕਦਾ ਹੈ ਬਚਾਅ

Updated: January 30, 2019, 12:48 PM IST
ਸਵਾਈਨ ਫਲੂ ਕੀ ਹੁੰਦਾ ਹੈ?

 1. ਇਹ ਸਾਹ ਨਾਲ ਜੁੜੀ ਬਿਮਾਰੀ ਹੈ। ਜੋ ਇਨਫਲੂਏਂਜ਼ਾ ਟਾਈਪ-ਏ ਵਾਇਰਸ ਕਾਰਨ ਹੁੰਦੀ ਹੈ। ਸਵਾਈਨ ਫਲੂ ਸੂਰਾਂ ਨੂੰ ਵੀ ਹੁੰਦੀ ਹੈ।

 2. ਸਵਾਈਨ ਫਲੂ ਦੇ ਸ਼ੁਰੂਆਤੀ ਮਾਮਲੇ ਵਿੱਚ 2009 ਵਿੱਚ ਅਮਰੀਕਾ ਦੇ ਮੈਕਸਿਕੋ ਵਿੱਚ ਸਾਹਮਣੇ ਆਏ ਸਨ। ਉਸ ਤੋਂ ਬਾਅਦ ਲਗਪਗ 100 ਦੇਸਾਂ ਵਿੱਚ ਇਸ ਦੇ ਕੇਸ ਸਾਹਮਣੇ ਆ ਚੁੱਕੇ ਹਨ।


 3. ਪ੍ਰਯੋਗਸ਼ਾਲਾ ਵਿੱਚ ਕੀਤੇ ਗਏ ਤਜ਼ਰਬਿਆਂ ਮੁਤਾਬਕ ਵਾਇਰਸ ਦੇ ਜੀਨ ਉੱਤਰੀ ਅਮਰੀਕਾ ਦੇ ਸੂਰਾਂ ਵਰਗੇ ਜੀਨ ਹੁੰਦੇ ਹਨ। ਇਸੇ ਕਾਰਨ ਇਸ ਨੂੰ ਸਵਾਈਨ ਫਲੂ ਕਿਹਾ ਜਾਂਦਾ ਹੈ।

 4. ਵਿਗਿਆਨਕ ਭਾਸ਼ਾ ਵਿੱਚ ਇਸ ਵਾਇਰਸ ਨੂੰ ਇੰਫਲੂਏਂਜ਼ਾ-ਏ (ਐਚ1ਏ1) ਕਿਹਾ ਜਾਂਦਾ ਹੈ। ਇਸ ਦੀ ਇੱਕ ਹੋਰ ਕਿਸਮ ਕਾਰਨ 1918 ਵਿੱਚ ਇੱਕ ਬਿਮਾਰੀ ਫੈਲ ਵੀ ਚੁੱਕੀ ਹੈ।


ਸਵਾਈਨ ਫਲੂ ਦੇ ਲੱਛਣ ਕੀ ਹਨ ਤੇ ਇਸ ਤੋਂ ਕਿਵੇਂ ਕੀਤਾ ਜਾ ਸਕਦਾ ਹੈ ਬਚਾਅ


ਕਿਵੇਂ ਹੁੰਦਾ ਹੈ ਸਵਾਈਨ ਫਲੂ?

 1. ਸ਼ੁਰੂਆਤੀ ਸਮੇਂ ਵਿੱਚ ਇਹ ਮੰਨਿਆ ਜਾਂਦਾ ਸੀ ਕਿ ਇਸ ਵਿੱਚ ਸੂਰਾਂ ਦੀ ਭੂਮਿਕਾ ਹੁੰਦੀ ਹੈ।

 2. ਬਾਅਦ ਵਿੱਚ ਪਤਾ ਲੱਗਿਆ ਕਿ ਇਹ ਇਨਸਾਨਾਂ ਤੋਂ ਇਨਸਾਨਾਂ ਵਿੱਚ ਫੈਲਦਾ ਹੈ, ਖ਼ਾਸ ਕਰਕੇ ਖੰਘਣ ਅਤੇ ਛਿੱਕਣ ਨਾਲ।

 3. ਸਧਾਰਣ ਜ਼ੁਖ਼ਾਮ ਵੀ ਇਸੇ ਵਾਇਰਸ ਕਾਰਨ ਹੁੰਦਾ ਹੈ ਪਰ ਸਵਾਈਨ ਫਲੂ ਇਸ ਦੀ ਇੱਕ ਖ਼ਾਸ ਕਿਸਮ ਕਾਰਨ ਹੀ ਹੁੰਦਾ ਹੈ।


ਸਵਾਈਨ ਫਲੂ ਦੇ ਲੱਛਣ

 1. ਆਮ ਫਲੂ ਵਰਗੇ ਹੀ ਹੁੰਦੇ ਹਨ।

 2. ਪਛਾਣ ਖੂਨ ਦੀ ਜਾਂਚ ਰਾਹੀਂ ਕੀਤੀ ਜਾਂਦੀ ਹੈ।

 3. ਸਿਰ ਦਰਦ, ਬੁਖ਼ਾਰ, ਗਲੇ ਵਿੱਚ ਖ਼ੁਰਕ, ਖੰਘ, ਪਿੰਡੇ ਵਿੱਚ ਦਰਦ, ਸਾਹ ਲੈਣ ਵਿੱਚ ਮੁਸ਼ਕਿਲ ਇਸ ਦੇ ਮੁੱਖ ਲੱਛਣ ਹਨ।

 4. ਗੰਭੀਰ ਹੋ ਜਾਵੇ ਤਾਂ ਕਈ ਅੰਗ ਵੀ ਨਕਾਰਾ ਹੋ ਸਕਦੇ ਹਨ ਅਤੇ ਮੌਤ ਵੀ ਹੋ ਸਕਦੀ ਹੈ।


ਕੀ ਇਲਾਜ ਸੰਭਵ ਹੈ?

ਕੁਝ ਹੱਦ ਤੱਕ ਇਸ ਦਾ ਇਲਾਜ ਕੀਤਾ ਜਾ ਸਕਦਾ ਹੈ। ਇਸ ਦੇ ਮਰੀਜ਼ਾਂ ਨੂੰ ਸ਼ੁਰੂ ਵਿੱਚ ਐਂਟੀਬਾਇਓਟਿਕ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਹਾਲਾਂ ਕਿ ਇਹ ਦਵਾਈਆਂ ਪੂਰੀ ਤਰ੍ਹਾਂ ਤਾਂ ਕਾਬੂ ਨਹੀਂ ਕਰ ਸਕਦੀਆਂ ਪਰ ਖ਼ਤਰਨਾਕ ਅਸਰ ਨੂੰ ਰੋਕ ਸਕਦੀਆਂ ਹਨ।

ਇਸ ਦੇ ਬਚਾਅ ਲਈ ਕੀ ਕੀਤਾ ਜਾ ਸਕਦਾ ਹੈ?

 1. ਸਵਾਈਨ ਫਲੂ ਤੋਂ ਬਚਣ ਲਈ ਸਾਫ-ਸਫਾਈ ਦਾ ਖ਼ਿਆਲ ਰੱਖੋ।

 2. ਭੀੜ-ਭੜੱਕੇ ਵਾਲੀਆਂ ਥਾਵਾਂ ਤੇ ਜਾਣ ਤੋਂ ਬਚੋ।

 3. ਖੰਘਣ ਤੇ ਛਿੱਕਣ ਸਮੇਂ ਮੂੰਹ ਰੁਮਾਲ ਨਾਲ ਢਕ ਕੇ ਰੱਖੋ।

 4. ਫਲੂ ਦੇ ਮਰੀਜ਼ਾਂ ਨੂੰ ਵੱਖਰੇ ਰੱਖੋ ਉਨ੍ਹਾਂ ਦੀ ਸਾਂਭ ਸੰਭਾਲ ਵਾਲੇ ਮਾਸਕ ਦੀ ਵਰਤੋਂ ਜਰੂਰ ਕਰਨ।


 
First published: January 30, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...