• Home
  • »
  • News
  • »
  • lifestyle
  • »
  • THE GREATEST DANGER TO CHILDREN OF COVID 19 IS HOW TO PROTECT THEM GH RUP AS

ਕੋਵਿਡ 19 ਦਾ ਬੱਚਿਆਂ ਨੂੰ ਸਭ ਤੋਂ ਵੱਧ ਖਤਰਾ, ਇੰਝ ਕਰੋ ਉਨ੍ਹਾਂ ਦਾ ਬਚਾਅ

How to Care Child in COVID-19: ਵੈਕਸੀਨੇਸ਼ਨ ਤੇ ਲੌਕਡਾਉਨ ਦੇ ਬਾਵਜੂਦ ਵੀ ਦੇਸ਼ ਵਿੱਚ ਕੋਰੋਨਾ ਦਾ ਖਤਰਾ ਟਲਿਆ ਨਹੀਂ ਹੈ। ਤੀਜੀ ਤੋਂ ਬਾਅਦ ਕੋਰੋਨਾ ਦੀ ਚੌਥੀ ਲਹਿਰ ਦਾ ਵੀ ਡਰ ਬਰਕਰਾਰ ਹੈ। ਇਨ੍ਹੀਂ ਦਿਨੀਂ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਜਿਸ ਨਾਲ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਵੀ ਵੱਧ ਗਈਆਂ ਹਨ। ਬੇਸ਼ੱਕ, ਟੀਕਾਕਰਨ ਤੋਂ ਬਾਅਦ, ਜ਼ਿਆਦਾਤਰ ਲੋਕ ਕੋਰੋਨਾ ਦੇ ਪ੍ਰਭਾਵਾਂ ਤੋਂ ਬੱਚ ਸਕਦੇ ਹਨ। ਪਰ, ਬੱਚਿਆਂ 'ਤੇ ਕੋਰੋਨਾ ਵਾਇਰਸ ਦਾ ਸੰਕਟ ਜਾਰੀ ਹੈ। ਅਜਿਹੇ 'ਚ ਬੱਚਿਆਂ ਨੂੰ ਕੋਰੋਨਾ ਦੇ ਕਹਿਰ ਤੋਂ ਬਚਾਉਣ ਲਈ ਕੁਝ ਜ਼ਰੂਰੀ ਗੱਲਾਂ ਵੱਲ ਧਿਆਨ ਦੇਣਾ ਲਾਜ਼ਮੀ ਹੋ ਗਿਆ ਹੈ। ਆਓ ਜਾਣਦੇ ਹਾਂ ਕਿ ਉਹ ਕਿਹੜੀਆਂ ਜ਼ਰੂਰੀ ਸਾਵਧਾਨੀਆਂ ਹਨ ਜਿਨ੍ਹਾਂ ਅਪਣਾ ਕੇ ਤੁਸੀਂ ਬੱਚਿਆਂ ਨੂੰ ਕੋਰੋਨਾ ਦੇ ਸੰਕਟ ਤੋਂ ਬਚਾ ਸਕਦੇ ਹੋ।

ਕੋਵਿਡ 19 ਦਾ ਬੱਚਿਆਂ ਨੂੰ ਸਭ ਤੋਂ ਵੱਧ ਖਤਰਾ, ਇੰਝ ਕਰੋ ਉਨ੍ਹਾਂ ਦਾ ਬਚਾਅ

  • Share this:
How to Care Child in COVID-19: ਵੈਕਸੀਨੇਸ਼ਨ ਤੇ ਲੌਕਡਾਉਨ ਦੇ ਬਾਵਜੂਦ ਵੀ ਦੇਸ਼ ਵਿੱਚ ਕੋਰੋਨਾ ਦਾ ਖਤਰਾ ਟਲਿਆ ਨਹੀਂ ਹੈ। ਤੀਜੀ ਤੋਂ ਬਾਅਦ ਕੋਰੋਨਾ ਦੀ ਚੌਥੀ ਲਹਿਰ ਦਾ ਵੀ ਡਰ ਬਰਕਰਾਰ ਹੈ। ਇਨ੍ਹੀਂ ਦਿਨੀਂ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਜਿਸ ਨਾਲ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਵੀ ਵੱਧ ਗਈਆਂ ਹਨ। ਬੇਸ਼ੱਕ, ਟੀਕਾਕਰਨ ਤੋਂ ਬਾਅਦ, ਜ਼ਿਆਦਾਤਰ ਲੋਕ ਕੋਰੋਨਾ ਦੇ ਪ੍ਰਭਾਵਾਂ ਤੋਂ ਬੱਚ ਸਕਦੇ ਹਨ। ਪਰ, ਬੱਚਿਆਂ 'ਤੇ ਕੋਰੋਨਾ ਵਾਇਰਸ ਦਾ ਸੰਕਟ ਜਾਰੀ ਹੈ। ਅਜਿਹੇ 'ਚ ਬੱਚਿਆਂ ਨੂੰ ਕੋਰੋਨਾ ਦੇ ਕਹਿਰ ਤੋਂ ਬਚਾਉਣ ਲਈ ਕੁਝ ਜ਼ਰੂਰੀ ਗੱਲਾਂ ਵੱਲ ਧਿਆਨ ਦੇਣਾ ਲਾਜ਼ਮੀ ਹੋ ਗਿਆ ਹੈ। ਆਓ ਜਾਣਦੇ ਹਾਂ ਕਿ ਉਹ ਕਿਹੜੀਆਂ ਜ਼ਰੂਰੀ ਸਾਵਧਾਨੀਆਂ ਹਨ ਜਿਨ੍ਹਾਂ ਅਪਣਾ ਕੇ ਤੁਸੀਂ ਬੱਚਿਆਂ ਨੂੰ ਕੋਰੋਨਾ ਦੇ ਸੰਕਟ ਤੋਂ ਬਚਾ ਸਕਦੇ ਹੋ।

ਬੱਚਿਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਮੇਂ ਸਿਰ ਉਨ੍ਹਾਂ ਦੀ ਸਿਹਤ ਜਾਂਚ ਅਤੇ ਪੂਰੇ ਸਰੀਰ ਦੀ ਜਾਂਚ ਕਰਵਾਓ। ਇਸ ਨਾਲ ਤੁਸੀਂ ਨਾ ਸਿਰਫ ਬੱਚਿਆਂ ਨੂੰ ਕੋਰੋਨਾ ਤੋਂ ਸੁਰੱਖਿਅਤ ਰੱਖ ਸਕਦੇ ਹੋ, ਸਗੋਂ ਸ਼ੁਰੂਆਤ ਵਿੱਚ ਉਨ੍ਹਾਂ ਦੀ ਸਿਹਤ ਨਾਲ ਜੁੜੀਆਂ ਬੀਮਾਰੀਆਂ ਦਾ ਆਸਾਨੀ ਨਾਲ ਪਤਾ ਲਗਾ ਸਕਦੇ ਹੋ ਅਤੇ ਉਨ੍ਹਾਂ ਦਾ ਇਲਾਜ ਕਰਵਾ ਸਕਦੇ ਹੋ।

ਬੇਸ਼ੱਕ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਵੈਕਸੀਨ ਅਜੇ ਤੱਕ ਨਹੀਂ ਆਈ ਹੈ। ਹਾਲਾਂਕਿ, ਬਹੁਤ ਸਾਰੇ ਹਸਪਤਾਲਾਂ ਵਿੱਚ ਬੱਚਿਆਂ ਦੀ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਅਤੇ ਫਲੂ ਨਾਲ ਲੜਨ ਲਈ ਟੀਕੇ ਉਪਲਬਧ ਹਨ। ਅਜਿਹੀ ਸਥਿਤੀ ਵਿੱਚ ਬੱਚਿਆਂ ਨੂੰ ਆਪਣੀ ਉਮਰ ਦੇ ਸਾਰੇ ਟੀਕੇ ਜ਼ਰੂਰ ਲਗਵਾਉਣੇ ਚਾਹੀਦੇ ਹਨ। ਜਿਸ ਨਾਲ ਉਨ੍ਹਾਂ ਨੂੰ ਕੋਰੋਨਾ ਨਾਲ ਲੜਨ ਦੀ ਤਾਕਤ ਮਿਲੇਗੀ

ਜੇਕਰ ਤੁਹਾਡਾ ਬੱਚਾ 12 ਸਾਲ ਤੋਂ ਘੱਟ ਉਮਰ ਦਾ ਹੈ ਜਾਂ ਉਸ ਦਾ ਅਜੇ ਤੱਕ ਟੀਕਾਕਰਨ ਨਹੀਂ ਕੀਤਾ ਗਿਆ ਹੈ, ਤਾਂ ਉਸ ਨੂੰ ਮਾਸਕ ਪਹਿਨੇ ਬਿਨਾਂ ਘਰੋਂ ਬਾਹਰ ਨਾ ਨਿਕਲਣ ਦਿਓ। ਨਾਲ ਹੀ, ਬੱਚਿਆਂ ਦੀ ਬਿਹਤਰ ਸੁਰੱਖਿਆ ਲਈ ਸਿਰਫ਼ ਵਧੀਆ ਕੁਆਲਿਟੀ ਦੇ ਮਾਸਕ ਹੀ ਖਰੀਦੋ।

ਬੱਚਿਆਂ ਦੇ ਸਰੀਰ ਵਿੱਚ ਇਮਿਊਨਿਟੀ ਵਧਾਉਣ ਲਈ ਵਿਟਾਮਿਨ ਅਤੇ ਮਿਨਰਲਸ ਨਾਲ ਭਰਪੂਰ ਫਲਾਂ ਅਤੇ ਸਬਜ਼ੀਆਂ ਨੂੰ ਖੁਰਾਕ ਵਿੱਚ ਸ਼ਾਮਲ ਕਰਨਾ ਨਾ ਭੁੱਲੋ। ਇਸ ਤੋਂ ਇਲਾਵਾ ਵਿਟਾਮਿਨ ਸੀ ਅਤੇ ਆਇਰਨ ਵਾਲੀਆਂ ਚੀਜ਼ਾਂ ਨੂੰ ਡਾਈਟ ਦਾ ਹਿੱਸਾ ਬਣਾਓ।

ਬੱਚਿਆਂ ਨੂੰ ਬਾਹਰ ਜਾਣ ਤੋਂ ਪਹਿਲਾਂ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿਓ। ਖਾਸ ਕਰਕੇ ਸਕੂਲ ਵਿੱਚ, ਬੱਚਿਆਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਸਮੇਂ-ਸਮੇਂ 'ਤੇ ਹੈਂਡ ਸੈਨੀਟਾਈਜ਼ਰ ਲਗਾਉਣ ਲਈ ਕਹੋ।
Published by:rupinderkaursab
First published: