Home /News /lifestyle /

ਬੱਚਿਆਂ 'ਚ ਵਿਟਾਮਿਨ ਡੀ ਦੀ ਕਮੀ ਦੇ ਹੋ ਸਕਦੇ ਹਨ ਕਈ ਕਾਰਨ, ਮਾਪੇ ਰੱਖਣ ਇਨ੍ਹਾਂ ਗੱਲਾਂ ਦਾ ਖਾਸ ਧਿਆਨ

ਬੱਚਿਆਂ 'ਚ ਵਿਟਾਮਿਨ ਡੀ ਦੀ ਕਮੀ ਦੇ ਹੋ ਸਕਦੇ ਹਨ ਕਈ ਕਾਰਨ, ਮਾਪੇ ਰੱਖਣ ਇਨ੍ਹਾਂ ਗੱਲਾਂ ਦਾ ਖਾਸ ਧਿਆਨ

ਬੱਚਿਆਂ 'ਚ ਵਿਟਾਮਿਨ ਡੀ ਦੀ ਕਮੀ ਦੇ ਹੋ ਸਕਦੇ ਹਨ ਕਈ ਕਾਰਨ, ਮਾਪੇ ਰੱਖਣ ਇਨ੍ਹਾਂ ਗੱਲਾਂ ਦਾ ਖਾਸ ਧਿਆਨ

ਬੱਚਿਆਂ 'ਚ ਵਿਟਾਮਿਨ ਡੀ ਦੀ ਕਮੀ ਦੇ ਹੋ ਸਕਦੇ ਹਨ ਕਈ ਕਾਰਨ, ਮਾਪੇ ਰੱਖਣ ਇਨ੍ਹਾਂ ਗੱਲਾਂ ਦਾ ਖਾਸ ਧਿਆਨ

ਬੱਚਿਆਂ ਦੀ ਜੀਵਨ ਸ਼ੈਲੀ ਅਤੇ ਖੁਰਾਕ ਦਾ ਉਨ੍ਹਾਂ ਦੀ ਸਿਹਤ 'ਤੇ ਸਿੱਧਾ ਅਸਰ ਪੈਂਦਾ ਹੈ। ਕਈ ਵਾਰ ਬੱਚਿਆਂ ਨੂੰ ਸਹੀ ਪੋਸ਼ਣ ਨਾ ਮਿਲਣ ਕਾਰਨ ਉਨ੍ਹਾਂ ਦੇ ਸਰੀਰ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤਾਂ ਦੀ ਕਮੀ ਹੋ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਦੇ ਸਰੀਰ 'ਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੋਣ ਲੱਗਦੀਆਂ ਹਨ। ਬੱਚਿਆਂ ਦੀ ਚੰਗੀ ਸਿਹਤ ਲਈ ਉਨ੍ਹਾਂ ਦੇ ਸਰੀਰ ਵਿੱਚ ਵਿਟਾਮਿਨ ਡੀ ਦੀ ਲੋੜੀਂਦੀ ਮਾਤਰਾ ਹੋਣੀ ਜ਼ਰੂਰੀ ਹੈ। ਇਸ ਕਾਰਨ ਡਾਕਟਰ ਵੀ ਬੱਚਿਆਂ ਨੂੰ ਘੱਟ ਤੋਂ ਘੱਟ 10-15 ਮਿੰਟ ਤੱਕ ਧੁੱਪ ਵਿੱਚ ਲਿਜਾਣ ਦੀ ਸਲਾਹ ਦਿੰਦੇ ਹਨ।

ਹੋਰ ਪੜ੍ਹੋ ...
 • Share this:

  ਬੱਚਿਆਂ ਦੀ ਜੀਵਨ ਸ਼ੈਲੀ ਅਤੇ ਖੁਰਾਕ ਦਾ ਉਨ੍ਹਾਂ ਦੀ ਸਿਹਤ 'ਤੇ ਸਿੱਧਾ ਅਸਰ ਪੈਂਦਾ ਹੈ। ਕਈ ਵਾਰ ਬੱਚਿਆਂ ਨੂੰ ਸਹੀ ਪੋਸ਼ਣ ਨਾ ਮਿਲਣ ਕਾਰਨ ਉਨ੍ਹਾਂ ਦੇ ਸਰੀਰ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤਾਂ ਦੀ ਕਮੀ ਹੋ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਦੇ ਸਰੀਰ 'ਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੋਣ ਲੱਗਦੀਆਂ ਹਨ। ਬੱਚਿਆਂ ਦੀ ਚੰਗੀ ਸਿਹਤ ਲਈ ਉਨ੍ਹਾਂ ਦੇ ਸਰੀਰ ਵਿੱਚ ਵਿਟਾਮਿਨ ਡੀ ਦੀ ਲੋੜੀਂਦੀ ਮਾਤਰਾ ਹੋਣੀ ਜ਼ਰੂਰੀ ਹੈ। ਇਸ ਕਾਰਨ ਡਾਕਟਰ ਵੀ ਬੱਚਿਆਂ ਨੂੰ ਘੱਟ ਤੋਂ ਘੱਟ 10-15 ਮਿੰਟ ਤੱਕ ਧੁੱਪ ਵਿੱਚ ਲਿਜਾਣ ਦੀ ਸਲਾਹ ਦਿੰਦੇ ਹਨ। ਪਹਿਲਾਂ ਸਮਾਂ ਹੋਰ ਸੀ, ਉਸ ਵੇਲੇ ਸਾਡੇ ਘਰਾਂ ਦੇ ਬਜ਼ੁਰਗ  ਬੱਚਿਆਂ ਦੀ ਮਾਲਿਸ਼ ਕਰਦੇ ਸਨ ਤੇ ਉਨ੍ਹਾਂ ਨੂੰ ਧੁੱਪ 'ਚ ਲਿਜਾਂਦੇ ਸਨ। ਇਸ ਨਾਲ ਬੱਚਿਆਂ ਵਿੱਚ ਵਿਟਾਮਿਨ ਡੀ ਦੀ ਕਮੀ ਪੂਰੀ ਹੋ ਜਾਂਦੀ ਸੀ। ਪਰ ਜੀਵਨਸ਼ੈਲੀ ਦੇ ਬਦਲਣ ਨਾਲ ਲੋਕਾਂ ਦੀ ਇਹ ਆਦਤ ਵੀ ਬਦਲ ਗਈ ਤੇ ਨਤੀਜੇ ਵਜੋਂ ਬੱਚਿਆਂ ਵਿੱਚ ਵਿਟਾਮਿਨ ਡੀ ਦੀ ਕਮੀ ਦਿਖਣ ਲੱਗੀ ਹੈ। ਅੱਜ ਅਸੀਂ ਤੁਹਾਨੂੰ ਬੱਚਿਆਂ ਵਿੱਚ ਵਿਟਾਮਿਨ ਡੀ ਦੀ ਕਮੀ ਦੇ ਲੱਛਣ ਤੇ ਇਸ ਨੂੰ ਕਿਵੇਂ ਪੂਰਾ ਕਰਨਾ ਹੈ, ਇਸ ਬਾਰੇ ਦੱਸਾਂਗੇ।

  ਜੇ ਤੁਹਾਡੇ ਬੱਚੇ ਨੂੰ ਵਾਰ ਵਾਰ ਨਿਮੋਨੀਆ ਹੋ ਰਿਹਾ ਹੈ ਤਾਂ ਇਹ ਵਿਟਾਮਿਨ ਡੀ ਕਮੀ ਹੋ ਸਕਦੀ ਹੈ। ਬੱਚਿਆਂ ਨੂੰ ਸਰੀਰ ਵਿੱਚ ਦਰਦ ਮਹਿਸੂਸ ਹੁੰਦੀ ਹੈ ਤੇ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ ਤੇ ਬੱਚੇ ਨੂੰ ਤੁਰਨ ਫਿਰਨ ਵਿੱਚ ਦਿੱਕਤ ਆਉਂਦੀ ਹੈ। ਜੇ ਬੱਚੇ ਦਾ ਸਿਰ ਬਹੁਤ ਨਰਮ ਹੈ ਤੇ ਵਜ਼ਨ ਵੀ ਲਗਾਤਾਰ ਘੱਟ ਰਿਹਾ ਹੈ ਤਾਂ ਇਹ ਵਿਟਾਮਿਨ ਡੀ ਦੀ ਕਮੀ ਹੋ ਸਕਦੀ ਹੈ। ਬੱਚੇ ਦੀਆਂ ਉਂਗਲਾਂ ਟੇਢੀਆਂ ਦਿਖਾਈ ਦੇਣੀਆਂ ਵੀ ਇੱਕ ਲੱਛਣ ਹੈ। ਇਸ ਲਈ ਵਿਟਾਮਿਨ ਡੀ ਦੀ ਕਮੀ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ ਤੇ ਅਜਿਹੇ ਲੱਛਣ ਦਿਖਣ ਉੱਤੇ ਤੁਰੰਤ ਡਾਕਟਰ ਨੂੰ ਦਿਖਾ ਕੇ ਇਲਾਜ ਸ਼ੁਰੂ ਕਰੋ, ਕਿਉਂਕਿ ਇਲਾਜ ਵਿੱਚ ਦੇਰੀ ਕਰਨ ਨਾਲ ਬੱਚੇ ਦੀ ਸਿਹਤ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ।

  ਮਾਪਿਆਂ ਨੂੰ ਇਹ ਸਮਝਣਾ ਹੋਵੇਗਾ ਕਿ ਵਿਟਾਮਿਨ ਡੀ ਦੀ ਕਮੀ ਦੇ ਕਾਰਨ ਅਲੱਗ ਅਲੱਗ ਹੋ ਸਕਦੇ ਹਨ। ਕਈ ਵਾਰ ਬੱਚਿਆਂ ਨੂੰ ਧੁੱਪ ਤੋਂ ਪੂਰੀ ਤਰ੍ਹਾਂ ਦੂਰ ਰੱਖਿਆ ਜਾਂਦਾ ਹੈ, ਜੋ ਕਿ ਗਲਤ ਹੈ। ਗੁਰਦੇ ਜਾਂ ਜਿਗਰ ਨਾਲ ਸਬੰਧਤ ਕੋਈ ਵੀ ਸਮੱਸਿਆ ਕਾਰਨ ਵੀ ਵਿਟਾਮਿਨ ਡੀ ਦੀ ਕਮੀ ਹੋ ਸਕਦੀ ਹੈ। ਪਰ ਇਸ ਤੋਂ ਛੁਟਕਾਰਾ ਪਾਉਣ ਲਈ ਬੱਚਿਆਂ ਨੂੰ ਘੱਟੋ-ਘੱਟ ਅੱਧਾ ਘੰਟਾ ਸਵੇਰ ਦੀ ਧੁੱਪ ਵਿੱਚ ਲਿਜਾਣਾ ਚਾਹੀਦਾ ਹੈ। ਬੱਚਿਆਂ ਨੂੰ ਹਰ ਰੋਜ਼ ਇੱਕ ਗਲਾਸ ਗਾਂ ਦਾ ਦੁੱਧ ਜ਼ਰੂਰ ਦਿਓ, ਕਿਉਂਕਿ ਇਹ ਵਿਟਾਮਿਨ ਡੀ ਦਾ ਵਧੀਆ ਸਰੋਤ ਹੈ। ਵਿਟਾਮਿਨ ਡੀ ਦੀ ਕਮੀ ਨੂੰ ਪੂਰਾ ਕਰਨ ਲਈ ਡਾਕਟਰ ਦੀ ਸਲਾਹ ਨਾਲ ਵਿਟਾਮਿਨ ਡੀ ਸਪਲੀਮੈਂਟ ਦਿੱਤਾ ਜਾ ਸਕਦਾ ਹੈ ਪਰ ਪਹਿਲਾਂ ਹੀ ਬੱਚੇ ਦੀ ਖੁਰਾਕ ਵਿੱਚ ਵਿਟਾਮਿਨ ਡੀ ਵਾਲੀਆਂ ਚੀਜ਼ਾਂ ਜ਼ਰੂਰ ਸ਼ਾਮਲ ਕਰਦੇ ਰਹੋ।

  Published by:Sarafraz Singh
  First published:

  Tags: Child care, Healthy lifestyle, Parenting Tips