16-17 ਦਸੰਬਰ ਨੂੰ ਬੈਂਕਾਂ 'ਚ ਹੋਵੇਗੀ ਹੜਤਾਲ, ਜਾਣੋ ਕਿਉਂ ਬੈਂਕ ਕਰ ਰਹੇ ਨੇ ਹੜਤਾਲ

ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦੀ ਸਰਕਾਰ ਦੀ ਯੋਜਨਾ ਦੇ ਖਿਲਾਫ ਇਸ ਹਫਤੇ 2 ਦਿਨ ਦੀ ਬੈਂਕ ਹੜਤਾਲ ਹੋਣ ਜਾ ਰਹੀ ਹੈ। ਯੂਨੀਅਨਾਂ ਦਾ ਕਹਿਣਾ ਹੈ ਕਿ ਸਰਕਾਰ ਦਾ ਇਹ ਕਦਮ ਦੇਸ਼ ਦੀ ਆਰਥਿਕਤਾ ਲਈ ਵੀ ਠੀਕ ਨਹੀਂ ਹੋਵੇਗਾ। ਬੈਂਕ ਯੂਨੀਅਨਾਂ ਦੀ ਤਰਫੋਂ ਕਿਹਾ ਗਿਆ ਹੈ ਕਿ ਭਾਰਤੀ ਸਟੇਟ ਬੈਂਕ ਦੇ ਨਾਲ-ਨਾਲ ਸਾਰੇ ਸਹਿਕਾਰੀ ਬੈਂਕਾਂ ਅਤੇ ਹੋਰ ਬੈਂਕਾਂ ਦੇ ਕਰਮਚਾਰੀ ਅਤੇ ਅਧਿਕਾਰੀ ਵੀ ਉਨ੍ਹਾਂ ਦੀ ਹੜਤਾਲ ਵਿੱਚ ਸ਼ਾਮਲ ਹੋਣਗੇ।

16-17 ਦਸੰਬਰ ਨੂੰ ਬੈਂਕਾਂ 'ਚ ਹੋਵੇਗੀ ਹੜਤਾਲ, ਜਾਣੋ ਕਿਉਂ ਬੈਂਕ ਕਰ ਰਹੇ ਨੇ ਹੜਤਾਲ

  • Share this:
ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦੀ ਸਰਕਾਰ ਦੀ ਯੋਜਨਾ ਦੇ ਖਿਲਾਫ ਇਸ ਹਫਤੇ 2 ਦਿਨ ਦੀ ਬੈਂਕ ਹੜਤਾਲ ਹੋਣ ਜਾ ਰਹੀ ਹੈ। ਯੂਨੀਅਨਾਂ ਦਾ ਕਹਿਣਾ ਹੈ ਕਿ ਸਰਕਾਰ ਦਾ ਇਹ ਕਦਮ ਦੇਸ਼ ਦੀ ਆਰਥਿਕਤਾ ਲਈ ਵੀ ਠੀਕ ਨਹੀਂ ਹੋਵੇਗਾ। ਬੈਂਕ ਯੂਨੀਅਨਾਂ ਦੀ ਤਰਫੋਂ ਕਿਹਾ ਗਿਆ ਹੈ ਕਿ ਭਾਰਤੀ ਸਟੇਟ ਬੈਂਕ ਦੇ ਨਾਲ-ਨਾਲ ਸਾਰੇ ਸਹਿਕਾਰੀ ਬੈਂਕਾਂ ਅਤੇ ਹੋਰ ਬੈਂਕਾਂ ਦੇ ਕਰਮਚਾਰੀ ਅਤੇ ਅਧਿਕਾਰੀ ਵੀ ਉਨ੍ਹਾਂ ਦੀ ਹੜਤਾਲ ਵਿੱਚ ਸ਼ਾਮਲ ਹੋਣਗੇ। ਪੀਟੀਆਈ ਦੀ ਰਿਪੋਰਟ ਮੁਤਾਬਕ ਆਲ ਇੰਡੀਆ ਬੈਂਕ ਆਫਿਸਰਜ਼ ਕਨਫੈਡਰੇਸ਼ਨ (ਏਆਈਬੀਓਸੀ) ਦੇ ਜਨਰਲ ਸਕੱਤਰ ਸੰਜੇ ਦਾਸ ਨੇ ਕਿਹਾ ਹੈ ਕਿ ਸਰਕਾਰੀ ਬੈਂਕਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਨਾਲ ਆਰਥਿਕਤਾ ਦੇ ਤਰਜੀਹੀ ਖੇਤਰਾਂ ਨੂੰ ਨੁਕਸਾਨ ਹੋਵੇਗਾ। ਇਸ ਤੋਂ ਇਲਾਵਾ ਸਵੈ-ਸਹਾਇਤਾ ਸਮੂਹਾਂ ਅਤੇ ਪੇਂਡੂ ਅਰਥਵਿਵਸਥਾ ਨਾਲ ਜੁੜੇ ਕਰਜ਼ੇ ਦੇ ਪ੍ਰਵਾਹ ਨੂੰ ਵੀ ਪਰੇਸ਼ਾਨ ਕੀਤਾ ਜਾਵੇਗਾ।

SBI ਦੀਆਂ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ : ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (UFBU) ਨੇ 16 ਦਸੰਬਰ ਤੋਂ ਦੋ ਦਿਨ ਦੀ ਹੜਤਾਲ ਦਾ ਸੱਦਾ ਦਿੱਤਾ ਹੈ। ਇਸ 'ਤੇ ਭਾਰਤੀ ਸਟੇਟ ਬੈਂਕ (ਐਸਬੀਆਈ) ਨੇ ਕਿਹਾ ਹੈ ਕਿ ਇਨ੍ਹਾਂ ਦੋ ਦਿਨਾਂ ਤੱਕ ਆਮ ਕੰਮਕਾਜ 'ਤੇ ਕੁਝ ਪ੍ਰਭਾਵ ਪੈ ਸਕਦਾ ਹੈ, ਹਾਲਾਂਕਿ ਹੜਤਾਲ ਦੌਰਾਨ, ਉਸ ਦੇ ਬੈਂਕ ਨੇ ਆਪਣੀਆਂ ਸਾਰੀਆਂ ਸ਼ਾਖਾਵਾਂ ਵਿੱਚ ਆਮ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਪ੍ਰਬੰਧ ਕੀਤੇ ਹਨ। ਐਸਬੀਆਈ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਸ ਨੂੰ ਇੰਡੀਅਨ ਬੈਂਕਸ ਐਸੋਸੀਏਸ਼ਨ (ਐਲਬੀਏ) ਦੁਆਰਾ ਵੀ ਸੂਚਿਤ ਕੀਤਾ ਗਿਆ ਹੈ ਕਿ ਹੜਤਾਲ ਦਾ ਸੱਦਾ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ ਦੁਆਰਾ ਦਿੱਤਾ ਗਿਆ ਹੈ। ਇਸ ਹੜਤਾਲ ਵਿੱਚ ਕਈ ਯੂਨੀਅਨਾਂ ਹਿੱਸਾ ਲੈ ਰਹੀਆਂ ਹਨ, ਜਿਵੇਂ ਕਿ AIBEA, AIBOC, NCBE, AIBOA, BEFI, INBEF ਅਤੇ INBOC। 16 ਅਤੇ 17 ਦਸੰਬਰ 2021 ਨੂੰ ਦੋ ਦਿਨਾਂ ਦੇਸ਼ ਵਿਆਪੀ ਹੜਤਾਲ ਹੋਵੇਗੀ।

ਇਹ ਦੋ ਦਿਨਾਂ ਹੜਤਾਲ ਕਿਉਂ ਹੋ ਰਹੀ ਹੈ : ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ (ਏ.ਆਈ.ਬੀ.ਓ.ਸੀ.) ਦੇ ਜਨਰਲ ਸਕੱਤਰ ਸੰਜੇ ਦਾਸ ਨੇ ਕਿਹਾ ਕਿ ਜੇਕਰ ਸਰਕਾਰ ਨੇ ਬੈਂਕਾਂ ਦੇ ਨਿੱਜੀਕਰਨ ਦਾ ਵਿਚਾਰ ਨਾ ਛੱਡਿਆ ਤਾਂ ਦੋ ਦਿਨ ਦੀ ਹੜਤਾਲ ਤੋਂ ਇਲਾਵਾ ਲੜੀਵਾਰ ਹੋਰ ਅੰਦੋਲਨਕਾਰੀ ਪ੍ਰੋਗਰਾਮ ਉਲੀਕੇ ਜਾਣਗੇ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ 2021 ਦੇ ਬਜਟ ਭਾਸ਼ਣ ਵਿੱਚ ਕਿਹਾ ਸੀ ਕਿ ਚਾਲੂ ਵਿੱਤੀ ਸਾਲ ਦੌਰਾਨ ਦੋ ਜਨਤਕ ਖੇਤਰ ਦੇ ਬੈਂਕਾਂ ਦਾ ਨਿੱਜੀਕਰਨ ਕੀਤਾ ਜਾਵੇਗਾ।
Published by:Ashish Sharma
First published: