Uric Acid Patients: ਯੂਰਿਕ ਐਸਿਡ ਦੀ ਸਮੱਸਿਆ ਪੇਟ ਨਾਲ ਸੰਬੰਧਿਤ ਸਮੱਸਿਆ ਹੈ। ਇਸਦੇ ਵਧੇਰੇ ਵਧ ਜਾਣ ਉਪਰੰਤ ਗਠੀਆ ਵਾਅ ਤੇ ਕਿਡਨੀ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਕਰਕੇ ਸਰੀਰ ਵਿੱਚ ਸੋਜ ਵੀ ਹੋਣ ਲੱਗਦੀ ਹੈ। ਪ੍ਰੋਟੀਨ ਵਾਲੇ ਭੋਜਨਾਂ ਵਿੱਚ ਯੂਰਿਕ ਐਸਿਡ ਪਾਇਆ ਜਾਂਦਾ ਹੈ। ਜਿੰਨ੍ਹਾਂ ਲੋਕਾਂ ਨੂੰ ਯੂਰਿਕ ਐਸਿਡ ਦੀ ਸਮੱਸਿਆ ਹੈ ਉਨ੍ਹਾਂ ਨੂੰ ਉੱਚ ਪ੍ਰੋਟੀਨ ਵਾਲੇ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਅੰਡੇ ਪ੍ਰੋਟੀਨ ਦੇ ਚੰਗੇ ਸਰੋਤ ਹਨ। ਸਰਦੀਆਂ ਵਿੱਚ ਇਨ੍ਹਾਂ ਦਾ ਸੇਵਨ ਕਈ ਪੱਖਾਂ ਤੋਂ ਚੰਗਾ ਮੰਨਿਆਂ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਸਵਾਲ ਇਹ ਬਣਦਾ ਹੈ ਕਿ ਜਿੰਨ੍ਹਾਂ ਲੋਕਾਂ ਨੂੰ ਯੂਰਿਕ ਐਸਿਡ ਦੀ ਸਮੱਸਿਆ ਹੈ, ਕੀ ਉਨ੍ਹਾਂ ਨੂੰ ਅੰਡੇ ਖਾਣੇ ਚਾਹੀਦੇ ਹਨ ਜਾਂ ਨਹੀਂ।
ਕੀ ਯੂਰਿਕ ਐਸਿਡ ਦੇ ਮਰੀਜ਼ ਖਾ ਸਕਦੇ ਹਨ ਅੰਡਾ
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਮਾਹਿਰ ਮੰਨਦੇ ਹਨ ਕਿ ਯੂਰਿਕ ਐਸਿਡ ਦੀ ਸਮੱਸਿਆ ਨਾਲ ਜੁਝ ਰਹੇ ਲੋਕਾਂ ਲਈ ਅੰਡਾ ਖਾਣਾ ਨੁਕਸਾਨਦੇਹ ਨਹੀਂ ਹੈ। ਜਿੰਨ੍ਹਾਂ ਨੂੰ ਯੂਰਿਕ ਐਸਿਡ ਦੀ ਸਮੱਸਿਆ ਹੈ ਉਹ ਅੰਡਾ ਖਾ ਸਕਦੇ ਹਨ। ਪਰ ਉਨ੍ਹਾਂ ਨੂੰ ਅੰਡੇ ਦਾ ਸੇਵਨ ਸੀਮਿਤ ਮਾਤਰਾ ਵਿੱਚ ਹੀ ਕਰਨਾ ਚਾਹੀਦਾ ਹੈ। ਅੰਡਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਸਾਨੂੰ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ। ਇਸ ਵਿੱਚ ਪ੍ਰੋਟੀਨ ਵਿਟਾਮਿਨ ਬੀ12, ਵਿਟਾਮਿਨ ਡੀ ਅਤੇ ਐਂਟੀ-ਆਕਸੀਡੈਂਟਸ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਇਸਦੇ ਨਾਲ ਹੀ ਅੰਡਿਆਂ ਤੋਂ ਸਾਨੂੰ ਬਹੁਤ ਸਾਰੀ ਊਰਜਾ ਮਿਲਦੀ ਹੈ। ਅੰਡੇ ਦੇ ਪੀਲੇ ਹਿੱਸੇ ਵਿੱਚ ਮੌਜੂਦ ਆਇਰਨ ਬਹੁਤ ਸਾਰੀਆਂ ਸਮੱਸਿਆਵਾਂ ਲਈ ਫ਼ਾਇਦੇਮੰਦ ਸਾਬਿਤ ਹੁੰਦਾ ਹੈ। ਇਸ ਲਈ ਯੂਰਿਕ ਐਸਿਡ ਦੇ ਮਰੀਜ਼ਾਂ ਨੂੰ ਥੋੜੀ ਮਾਤਰਾਂ ਵਿੱਚ ਆਪਣੀ ਡਾਈਟ ਵਿੱਚ ਅੰਡਾ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।
ਯੂਰਿਕ ਐਸਿਡ ਦੇ ਮਰੀਜ਼ਾਂ ਨੂੰ ਕੀ ਨਹੀਂ ਖਾਣਾ ਚਾਹੀਦਾ
ਜ਼ਿਕਰਯੋਗ ਹੈ ਕਿ ਯੂਰਿਕ ਐਸਿਡ ਦੇ ਮਰੀਜ਼ਾਂ ਲਈ ਪ੍ਰੋਟੀਨ ਖਾਣਾ ਸਿਹਤ ਲਈ ਚੰਗਾ ਨਹੀਂ ਹੈ, ਕਿਉਂਕਿ ਪ੍ਰੋਟੀਨ ਦੇ ਟੁੱਟਣ ਨਾਲ ਹੀ ਯੂਰਿਕ ਐਸਿਡ ਪੈਦਾ ਹੁੰਗਾ ਹੈ। ਇਸ ਲਈ ਯੂਰਿਕ ਐਸਿਡ ਦੀ ਸਮੱਸਿਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਉੱਚ ਪ੍ਰੋਟੀਨ ਡਾਈਟ ਨਹੀਂ ਲੈਣੀ ਚਾਹੀਦੀ। ਉੱਚ ਪ੍ਰੋਟੀਨ ਡਾਈਟ ਨਾਲ ਯੂਰਿਕ ਐਸਿਡ ਬਹੁਤ ਵਧ ਸਕਦਾ ਹੈ ਜੋ ਕਈ ਹੋਰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਕਾਰਨ ਬਣਦਾ ਹੈ। ਇਸ ਤੋਂ ਇਲਾਵਾ ਵਧੇਰੇ ਚੀਨੀ ਵਾਲੇ ਭੋਜਨ ਪਦਾਰਥਾਂ, ਪਨੀਰ, ਮਟਰ, ਰਾਜਮਾਹ ਆਦਿ ਤੋਂ ਵੀ ਪ੍ਰਹੇਜ਼ ਕਰਨਾ ਚਾਹੀਦਾ ਹੈ।
ਯੂਰਿਕ ਐਸਿਡ ਦੇ ਮਰੀਜ਼ਾਂ ਲਈ ਕੀ ਖਾਣਾ ਹੈ ਫ਼ਾਇਦੇਮੰਦ
ਇਸਦੇ ਨਾਲ ਹੀ ਯੂਰਿਕ ਐਸਿਡ ਦੇ ਮਰੀਜ਼ਾਂ ਲਈ ਸੇਬ ਖੱਟੇ ਫਲ, ਗ੍ਰੀਨ ਟੀ ਆਦਿ ਦਾ ਸੇਵਨ ਫਾਇਦੇਮੰਦ ਹੁੰਦਾ ਹੈ। ਇਸਦੇ ਨਾਲ ਹੀ ਇਸ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਆਪਣੀ ਖੁਰਾਕ ਵਿੱਚ ਫਾਈਬਰ ਨਾਲ ਭਰਪੂਰ ਭੋਜਨ ਜ਼ਰੂਰ ਸ਼ਾਮਲ ਕਰਨੇ ਚਾਹੀਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Health, Health care, Health care tips, Health news, Health tips, Lifestyle