Home /News /lifestyle /

WhatsApp ਨੇ 22 ਲੱਖ ਤੋਂ ਜ਼ਿਆਦਾ ਅਕਾਊਂਟ ਕੀਤੇ ਬੈਨ, ਜਾਣੋ ਕੀ ਹੈ ਵਜ੍ਹਾ

WhatsApp ਨੇ 22 ਲੱਖ ਤੋਂ ਜ਼ਿਆਦਾ ਅਕਾਊਂਟ ਕੀਤੇ ਬੈਨ, ਜਾਣੋ ਕੀ ਹੈ ਵਜ੍ਹਾ

WhatsApp ਨੇ 22 ਲੱਖ ਤੋਂ ਜ਼ਿਆਦਾ ਅਕਾਊਂਟ ਕੀਤੇ ਬੈਨ, ਜਾਣੋ ਕੀ ਹੈ ਵਜ੍ਹਾ (file photo)

WhatsApp ਨੇ 22 ਲੱਖ ਤੋਂ ਜ਼ਿਆਦਾ ਅਕਾਊਂਟ ਕੀਤੇ ਬੈਨ, ਜਾਣੋ ਕੀ ਹੈ ਵਜ੍ਹਾ (file photo)

ਇੰਸਟੈਂਟ ਮੈਸੇਜਿੰਗ ਐਪ WhatsApp ਨੇ 22 ਲੱਖ ਤੋਂ ਅਕਾਊਂਟ 'ਤੇ ਪਾਬੰਦੀ ਲਗਾ ਦਿੱਤੀ ਹੈ। ਐਪ ਨੇ ਯੂਜ਼ਰਸ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਇਨ੍ਹਾਂ ਖਾਤਿਆਂ ਨੂੰ ਬੈਨ ਕਰ ਦਿੱਤਾ ਹੈ। ਕੰਪਨੀ ਦੀ ਇਹ ਕਾਰਵਾਈ ਨਵੇਂ ਆਈਟੀ ਨਿਯਮ, 2021 ਦੇ ਤਹਿਤ ਕੀਤੀ ਗਈ ਹੈ। ਇੱਕ ਰਿਪੋਰਟ ਦੇ ਅਨੁਸਾਰ, ਐਪ ਨੂੰ ਜੂਨ ਮਹੀਨੇ ਵਿੱਚ ਭਾਰਤ ਵਿੱਚ 632 ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ਵਿੱਚੋਂ 64 ਸ਼ਿਕਾਇਤਾਂ 'ਤੇ ਕਾਰਵਾਈ ਕੀਤੀ ਗਈ ਹੈ।

ਹੋਰ ਪੜ੍ਹੋ ...
  • Share this:
    ਨਵੀਂ ਦਿੱਲੀ- ਇੰਸਟੈਂਟ ਮੈਸੇਜਿੰਗ ਐਪ WhatsApp ਨੇ 22 ਲੱਖ ਤੋਂ ਅਕਾਊਂਟ 'ਤੇ ਪਾਬੰਦੀ ਲਗਾ ਦਿੱਤੀ ਹੈ। ਐਪ ਨੇ ਯੂਜ਼ਰਸ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਇਨ੍ਹਾਂ ਖਾਤਿਆਂ ਨੂੰ ਬੈਨ ਕਰ ਦਿੱਤਾ ਹੈ। ਕੰਪਨੀ ਦੀ ਇਹ ਕਾਰਵਾਈ ਨਵੇਂ ਆਈਟੀ ਨਿਯਮ, 2021 ਦੇ ਤਹਿਤ ਕੀਤੀ ਗਈ ਹੈ। ਇੱਕ ਰਿਪੋਰਟ ਦੇ ਅਨੁਸਾਰ, ਐਪ ਨੂੰ ਜੂਨ ਮਹੀਨੇ ਵਿੱਚ ਭਾਰਤ ਵਿੱਚ 632 ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ਵਿੱਚੋਂ 64 ਸ਼ਿਕਾਇਤਾਂ 'ਤੇ ਕਾਰਵਾਈ ਕੀਤੀ ਗਈ ਹੈ।

    ਦਰਅਸਲ, ਕੰਪਨੀ ਨੇ ਨਵੇਂ IT Rule 2021 ਦੇ ਤਹਿਤ ਆਪਣੀ ਮਹੀਨਾਵਾਰ ਰਿਪੋਰਟ ਪੇਸ਼ ਕੀਤੀ ਹੈ। ਇਸ ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਮੈਟਾ ਦੀ ਮਲਕੀਅਤ ਵਾਲੀ ਇੰਸਟੈਂਟ ਮੈਸੇਜਿੰਗ ਐਪ WhatsApp ਨੇ ਨਵੇਂ IT ਨਿਯਮ 2021 ਦੇ ਤਹਿਤ 22 ਲੱਖ ਤੋਂ ਜ਼ਿਆਦਾ WhatsApp ਖਾਤਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ। ਰਿਪੋਰਟ ਮੁਤਾਬਕ ਐਪ ਨੂੰ ਭਾਰਤ 'ਚ ਜੂਨ ਮਹੀਨੇ 'ਚ 632 ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ 'ਚੋਂ ਉਨ੍ਹਾਂ ਨੇ 64 ਸ਼ਿਕਾਇਤਾਂ 'ਤੇ ਕਾਰਵਾਈ ਕੀਤੀ ਹੈ।

    ਐਪ ਪਹਿਲਾਂ ਹੀ ਕਾਰਵਾਈ ਕਰ ਚੁੱਕਿਐ

    ਇਸ ਤੋਂ ਪਹਿਲਾਂ ਅਪ੍ਰੈਲ 'ਚ ਵੀ WhatsApp ਨੇ 16.6 ਲੱਖ ਭਾਰਤੀਆਂ ਦੇ ਖਾਤਿਆਂ 'ਤੇ ਪਾਬੰਦੀ ਲਗਾ ਦਿੱਤੀ ਸੀ। ਉਸ ਸਮੇਂ ਕੰਪਨੀ ਨੂੰ 528 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਇਨ੍ਹਾਂ ਵਿੱਚੋਂ 24 ਮਾਮਲਿਆਂ ਵਿੱਚ ਇਸ ਨੇ ਕਾਰਵਾਈ ਕੀਤੀ ਸੀ। ਇਸ ਦੇ ਨਾਲ ਹੀ, ਅਪ੍ਰੈਲ ਵਿੱਚ, ਵਟਸਐਪ ਨੂੰ 844 ਸ਼ਿਕਾਇਤਾਂ ਦੀਆਂ ਰਿਪੋਰਟਾਂ ਮਿਲੀਆਂ, ਜਿਨ੍ਹਾਂ ਵਿੱਚੋਂ ਉਸਨੇ 123 ਮਾਮਲਿਆਂ ਵਿੱਚ ਕਾਰਵਾਈ ਕੀਤੀ। ਇਸ ਦੇ ਨਾਲ ਹੀ, ਮਾਰਚ ਵਿੱਚ ਵੀ, ਪਲੇਟਫਾਰਮ ਨੇ ਦੇਸ਼ ਵਿੱਚ 18 ਲੱਖ ਤੋਂ ਵੱਧ ਅਜਿਹੇ ਖਾਤਿਆਂ ਨੂੰ ਬੈਨ ਕਰ ਦਿੱਤਾ ਸੀ। ਮਾਰਚ 'ਚ ਵਟਸਐਪ ਨੂੰ 597 ਸ਼ਿਕਾਇਤਾਂ ਮਿਲੀਆਂ ਅਤੇ ਕੰਪਨੀ ਨੇ 74 ਖਾਤਿਆਂ 'ਤੇ ਕਾਰਵਾਈ ਕੀਤੀ।

    ਅਕਾਊਂਟ 'ਤੇ ਪਾਬੰਦੀ ਕਿਉਂ ਲਗਾਈ ਗਈ ਹੈ?

    ਕੰਪਨੀ ਮੁਤਾਬਕ ਜੇਕਰ ਕੋਈ ਵਿਅਕਤੀ ਆਪਣੇ ਵਟਸਐਪ 'ਤੇ ਗੈਰ-ਕਾਨੂੰਨੀ, ਅਸ਼ਲੀਲ, ਅਪਮਾਨਜਨਕ, ਧਮਕਾਉਣ, ਡਰਾਉਣ ਜਾਂ ਪਰੇਸ਼ਾਨ ਕਰਨ ਵਾਲੀ, ਨਫ਼ਰਤ ਜਾਂ ਭੜਕਾਊ ਸਮੱਗਰੀ ਸ਼ੇਅਰ ਕਰਦਾ ਹੈ ਤਾਂ ਉਸ ਦੇ ਖਾਤੇ 'ਤੇ ਪਾਬੰਦੀ ਲਗਾ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਜੇਕਰ ਕੋਈ ਯੂਜ਼ਰ ਕੰਪਨੀ ਦੇ ਨਿਯਮਾਂ ਅਤੇ ਸ਼ਰਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਾਤੇ ਨੂੰ ਬੈਨ ਕੀਤਾ ਜਾ ਸਕਦਾ ਹੈ।
    Published by:Ashish Sharma
    First published:

    Tags: Whatsapp, Whatsapp Account

    ਅਗਲੀ ਖਬਰ