ਸ਼ਿਵਮ ਮਹਾਜਨ
ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਗਾਰੰਟੀ ਦਿੱਤੀ ਸੀ, ਕਿ ਪੰਜਾਬ ਦੀ ਮਹਿਲਾ ਨੂੰ ਮਹਿਲਾ 1000 ਰੁਪਏ ਪੈਨਸ਼ਨ ਦਿੱਤੀ ਜਾਵੇਗੀ।ਫ਼ਿਲਹਾਲ ਇਸ ਗਾਰੰਟੀ 'ਤੇ ਕੋਈ ਵੀ ਫ਼ੈਸਲਾ ਸਾਹਮਣੇ ਨਹੀਂ ਆਇਆ ਹੈ।
ਇਸ ਤੋਂ ਬਾਅਦ ਲੁਧਿਆਣਾ ਦੇ ਸਮਾਜ ਸੇਵੀ ਟੀਟੂ ਬਾਣੀਏ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਇੱਕ ਛੋਟਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦੇਸ਼ ਸੀ ਕਿ ਆਮ ਆਦਮੀ ਪਾਰਟੀ ਦੀ ਵਿਧਾਇਕਾਂ ਦੀਆਂ ਪਤਨੀਆਂ ਨੂੰ ਇੱਕ ਹਜ਼ਾਰ ਰੁਪਿਆ ਪੈਨਸ਼ਨ ਦਿੱਤੀ ਜਾਵੇਗੀ।
ਇਹ ਪੈਨਸ਼ਨ ਟੀਟੂ ਬਾਣੀਆ ਆਪਣੀ ਜੇਬ ਵਿੱਚੋਂ ਦੇਵੇਗਾ ਅਤੇ ਉਸ ਨੇ ਇਹ ਵੀ ਕਿਹਾ ਹੈ ਕਿ ਇਹ ਹਜ਼ਾਰ ਰੁਪਏ ਪੈਨਸ਼ਨ ਲੈਣ ਦੇ ਲਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਪਤਨੀਆਂ ਨੂੰ ਆਪਣਾ ਆਧਾਰ ਕਾਰਡ, ਫ਼ੋਟੋ, ਬੈਂਕ ਦੀ ਫੋਟੋਸਟੇਟ ਅਤੇ ਵਿਧਾਇਕ ਨਾਲ ਕੀ ਰਿਸ਼ਤਾ ਹੈ ਇਹ ਸਭ ਦਸਤਾਵੇਜ਼ ਲਿਆਉਣੇ ਪੈਣਗੇ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਮਹੀਨਾ ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇਗੀ।
ਜਿੱਥੇ ਉਸ ਨੇ ਡੀਸੀ ਦਫ਼ਤਰ ਪਹੁੰਚ ਕੇ ਅਜਿਹਾ ਨਾਟਕ ਰਚਿਆ ਉੱਥੇ ਹੀ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀ ਦਿੱਤੀ ਗਾਰੰਟੀ ਵੀ ਯਾਦ ਕਰਵਾਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, MLAs, Pension, Punjab