ਸ਼ਿਵਮ ਮਹਾਜਨ
ਲੁਧਿਆਣਾ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਸਲੇਮ ਟਾਬਰੀ (ਨੇੜੇ ਜਲੰਧਰ ਬਾਈਪਾਸ) ਲੁਧਿਆਣਾ ਅਤੇ ਸਮਰਾਲਾ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜਾ ਲਿਆ। ਇਸ ਮੌਕੇ ਉਹਨਾਂ ਦੇ ਨਾਲ ਲੁਧਿਆਣਾ ਦੇ ਵੱਖ-ਵੱਖ ਹਲਕਿਆਂ ਦੇ ਵਿਧਾਇਕ ਮੌਜੂਦ ਸਨ।
ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨ ਆਪਣੀ ਫਸਲ ਵੇਚ ਕੇ 12 ਘੰਟਿਆਂ ਦੇ ਅੰਦਰ-ਅੰਦਰ ਆਪਣੇ ਘਰ ਚਲਾ ਜਾਂਦਾ ਹੈ ਜਦਕਿ ਪੁਰਾਣੀਆਂ ਸਰਕਾਰਾਂ ਦੇ ਸਮੇ ਕਿਸਾਨ ਕਈ-ਕਈ ਦਿਨ ਮੰਡੀਆਂ ਵਿੱਚ ਰੁਲਦਾ ਰਹਿੰਦਾ ਸੀ।
ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਚੱਲ ਰਹੇ ਝੋਨੇ ਦੇ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਝੋਨੇ ਦੇ ਖਰੀਦ ਸੀਜਨ ਦੌਰਾਨ ਕਿਸਾਨਾਂ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸ ਦੀ ਲਿਫਟਿੰਗ ਨੂੰ ਯਕੀਨੀ ਬਣਾਏਗੀ। ਉਹਨਾਂ ਕਿਹਾ ਕਿ ਕਿਸਾਨਾਂ ਤੋਂ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 48 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ ਅਤੇ ਝੋਨੇ ਦੀ ਢੋਆ ਢੋਆਈ ਅਤੇ ਸਟੋਰੇਜ਼ ਵਿੱਚ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।