Home /ludhiana /

ਲੁਧਿਆਣਾ 'ਚ 'ਨੈਸ਼ਨਲ ਲੋਕ ਅਦਾਲਤ’ ਦਾ ਕੀਤਾ ਜਾ ਰਿਹਾ ਹੈ ਆਯੋਜਨ, ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦਾ ਸੱਦਾ

ਲੁਧਿਆਣਾ 'ਚ 'ਨੈਸ਼ਨਲ ਲੋਕ ਅਦਾਲਤ’ ਦਾ ਕੀਤਾ ਜਾ ਰਿਹਾ ਹੈ ਆਯੋਜਨ, ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦਾ ਸੱਦਾ

12 ਨਵੰਬਰ, 2022 ਨੂੰ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ- ਜਗਰਾਓਂ, ਖੰਨਾ, ਸਮਰਾਲ

12 ਨਵੰਬਰ, 2022 ਨੂੰ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ- ਜਗਰਾਓਂ, ਖੰਨਾ, ਸਮਰਾਲ

12 ਨਵੰਬਰ, 2022 ਨੂੰ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟ, ਜਗਰਾਉਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ‘ਨੈਸ਼ਨਲ ਲੋਕ ਅਦਾਲਤ’ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ ...
  • Share this:

ਸ਼ਿਵਮ ਮਹਾਜਨ

ਲੁਧਿਆਣਾ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਲੁਧਿਆਣਾ ਦੇ ਮਾਣਯੋਗ ਸਕੱਤਰ ਰਮਨ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 12 ਨਵੰਬਰ, 2022 ਨੂੰ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟ, ਜਗਰਾਉਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ‘ਨੈਸ਼ਨਲ ਲੋਕ ਅਦਾਲਤ’ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਸਕੱਤਰ ਸ਼ਰਮਾ ਨੇ ਅੱਗੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖ਼ਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਿਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫ਼ੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ । ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।

Published by:Tanya Chaudhary
First published:

Tags: Court, Ludhiana, Ludhiana Court, Punjab