ਸ਼ਿਵਮ ਮਹਾਜਨ,
ਲੁਧਿਆਣਾ: ਇਸ ਵਾਰ ਲੁਧਿਆਣਾ ਵਿੱਚ ਹਰ ਪਾਸੇ ਧੀਆਂ ਦੀ ਲੋਹੜੀ ਮਨਾਈ ਜਾ ਰਹੀ ਹੈ। ਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਧੀਆਂ ਦੇ ਮਾਂ-ਬਾਪ ਨੂੰ ਸੰਦੇਸ਼ ਦੇਣ ਦੇ ਲਈ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵੱਲੋਂ ਇਸ ਦੀ ਪਹਿਲ ਕੀਤੀ ਗਈ। ਜਿਸ ਤੋਂ ਬਾਅਦ ਅੱਜ ਲੁਧਿਆਣਾ ਦੇ ਰਾਜਨੇਤਾ, ਸੰਸਥਾ ਅਤੇ ਵੱਡੇ ਘਰਾਂ ਨੇ ਆਪਣੇ ਵਿਹੜੇ ਵਿੱਚ ਧੀਆਂ ਦੀ ਲੋਹੜੀ ਮਨਾ ਰਹੇ ਹਨ।
ਇਸ ਮੁਹਿੰਮ ਨੂੰ ਬਰਕਰਾਰ ਰੱਖਦੇ ਹੋਏ ਲੁਧਿਆਣਾ ਦੀ ਅੰਨ-ਜਲ ਸੇਵਾ ਸੁਸਾਇਟੀ ਜੋ ਕਿ ਬੀਤੇ 12 ਸਾਲ ਤੋਂ ਸਿਵਲ ਹਸਪਤਾਲ ਵਿਚ ਲੰਗਰ ਲਗਾ ਰਹੀ ਹੈ ਉਨ੍ਹਾਂ ਵੱਲੋਂ ਇਸ ਵਾਰ ਨਵਜੰਮੀ ਧੀਆਂ ਨਾਲ ਲੋਹੜੀ ਮਨਾਈ ਗਈ। ਇਸ ਪ੍ਰੋਗਰਾਮ ਦੇ ਵਿਚਾਲੇ ਨਵਜੰਮੀਆਂ ਧੀਆਂ ਨਾਲ ਲੋਹੜੀ ਸਾਂਝੀ ਕੀਤੀ ਗਈ ਉਨ੍ਹਾਂ ਸਨਮਾਨ ਕੀਤਾ ਗਿਆ।
ਇਸ ਪ੍ਰੋਗਰਾਮ ਵਿਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਦੇ ਵਿੱਚ ਸਿਵਲ ਹਸਪਤਾਲ ਦੇ ਸੀਐਮਓ ਸਮੇਤ ਸੀਨੀਅਰ ਡਾਕਟਰਾਂ ਨੇ ਸ਼ਿਰਕਤ ਕੀਤੀ।
ਆਪਣੇ ਪਿਤਾ ਸ਼ਿਵ ਰਾਮ ਸਰੋਏ ਵੱਲੋਂ 12 ਸਾਲ ਤੋਂ ਕੀਤੇ ਜਾ ਰਹੇ ਇਸ ਉਪਰਾਲੇ ਨੂੰ ਉਨ੍ਹਾਂ ਦੇ ਸਪੁੱਤਰ ਰਿਸ਼ੀ ਸਰੋਏ ਨੇ ਇਸ ਵਾਰ ਵੀ ਬਰਕਰਾਰ ਰੱਖਿਆ। ਉਹਨਾ ਦਾ ਕਹਿਣਾ ਸੀ ਕਿ ਲੋਹੜੀ ਧੀਆਂ ਜ਼ਰੂਰ ਮਨਾਉਣੀ ਚਾਹੀਦੀ ਹੈ ਅਤੇ ਲੋੜਵੰਦਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ। ਇਸ ਨਾਲ ਉਨ੍ਹਾਂ ਨੂੰ ਮਨ ਦੀ ਸ਼ਾਂਤੀ ਮਿਲਦੀ ਹੈ ਅਤੇ ਤਿਓਹਾਰ ਦਾ ਮਜਾ ਲੋੜਵੰਦਾਂ ਦੀ ਮਦਦ ਕਰਕੇ ਹੋਰ ਵੀ ਦੁੱਗਣਾ ਹੋ ਜਾਂਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Girl, Lohri 2023, Ludhiana