ਸ਼ਿਵਮ ਮਹਾਜਨ
ਲੁਧਿਆਣਾ: ਭਾਰਤ ਸਰਕਾਰ ਵੱਲੋਂ 15 ਜੁਲਾਈ 2022 ਨੂੰ ਬੂਸਟਰ ਡੋਜ਼ ਸਰਕਾਰੀ ਹਸਪਤਾਲ ਅਤੇ ਸਿਹਤ ਕੇਂਦਰਾਂ ਵਿੱਚ ਮੁਫ਼ਤ ਲਗਾਈ ਜਾ ਰਹੀ ਹੈ। ਜਿਸ ਦਾ ਲਾਹਾ ਤੁਸੀਂ ਜ਼ਰੂਰ ਲੈ ਸਕਦੇ ਹੋ,ਪਰ ਉਸ ਲਈ ਇਹ ਜ਼ਰੂਰੀ ਹੈ ਕਿ, ਤੁਸੀਂ ਆਪਣੀ ਕੋਰੋਨਾ ਦੀ ਪਹਿਲੀ ਅਤੇ ਦੂਸਰੀ ਡੋਜ਼ ਜ਼ਰੂਰ ਲਗਵਾਈ ਹੋਵੇ ਲੁਧਿਆਣਾ ਜ਼ਿਲ੍ਹੇ ਵਿੱਚ ਕਰੋਨਾ ਦੇ ਅੰਕੜੇ ਵਧ ਰਹੇ ਹਨ।
ਸਰਕਾਰੀ ਸਿਵਲ ਹਸਪਤਾਲ ਦੇ ਐਸਐਮਓ ਨੇ ਗੱਲਬਾਤ ਦੌਰਾਨ ਕਿਹਾ ਕਿ ਵਸਨੀਕਾਂ ਨੂੰ ਆਪਣੀ ਕੋਵਿਡ ਦੀ ਵੈਕਸੀਨੇਸ਼ਨ ਜ਼ਰੂਰ ਲਗਵਾਉਣੀ ਚਾਹੀਦੀ ਹੈ ਅਤੇ ਬਾਅਦ ਵਿੱਚ ਬੂਸਟਰ ਡੋਜ਼ ਵੀ ਜ਼ਰੂਰ ਲਗਾਉਣੀ ਚਾਹੀਦੀ ਹੈ।
ਸਿਵਲ ਹਸਪਤਾਲ ਲੁਧਿਆਣਾ ਵਿੱਚ ਚੰਗੀ ਮਾਤਰਾ ਵਿੱਚ ਬੂਸਟਰ ਡੋਜ਼ ਮੌਜੂਦ ਹੈ ਅਤੇ ਲੁਧਿਆਣਾ ਵਾਸੀ ,ਸਰਕਾਰੀ ਸਿਵਲ ਹਸਪਤਾਲ ਵਿੱਚ ਆ ਕੇ ਮੁਫ਼ਤ ਟੀਕਾਕਰਨ ਕਰਵਾ ਕੇ ਬੂਸਟਰ ਡੋਜ਼ ਦਾ ਲਾਹਾ ਲੈ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corona vaccine, Ludhiana, Punjab