ਸ਼ਿਵਮ ਮਹਾਜਨ
ਲੁਧਿਆਣਾ: ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਦੇ ਵਿਚਾਲੇ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ 'ਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਅੱਜ ਦੀ ਸਵੇਰ ਦੇ ਸਮੇਂ ਗੁਰੂ ਨਾਨਕ ਸਟੇਡੀਅਮ ਦੇ ਬਾਹਰ ਮੈਰਾਥਨ ਕਰਵਾਇਆ ਗਿਆ। ਇਹ ਮੈਰਾਥਨ ਏਬੀਵੀਪੀ ਦੇ ਵਰਕਰਾਂ ਵੱਲੋਂ ਕਰਵਾਇਆ ਗਿਆ। ਇਸ ਮੈਰਾਥਨ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ ਅਤੇ ਸ਼ਹੀਦ ਭਗਤ ਸਿੰਘ ਦੇ ਸਿਧਾਂਤਾਂ ਉੱਤੇ ਚੱਲਣ ਲਈ ਪ੍ਰੇਰਿਤ ਕਰਨਾ ਸੀ।
ਇਸ ਮੈਰਾਥਨ ਵਿੱਚ ਨੌਜਵਾਨਾਂ ਨੇ ਭਾਰੀ ਮਾਤਰਾ ਵਿੱਚ ਹਿੱਸਾ ਲਿਆ। ਇਸ ਮੈਰਾਥਨ ਦੇ ਵਿਚ ਨਕਦ ਪੁਰਸਕਾਰ ਵੀ ਰੱਖੇ ਗਏ ਸਨ, ਜਿਸ ਵਿਚਾਲੇ ਪਹਿਲਾ ਇਨਾਮ 5,100₹ ਦੂਸਰਾ 3,100₹ ਅਤੇ ਤੀਸਰਾ 2,100₹ ਦਾ ਨਾਮ ਰੱਖਿਆ ਗਿਆ ਸੀ ਅਤੇ ਇਸ ਮੈਰਾਥਨ ਵਿੱਚ ਭਾਗ ਲੈਣ ਵਾਲੇ ਹਰ ਪ੍ਰਤੀਭਾਗੀ ਨੂੰ ਸ਼ਹੀਦ ਭਗਤ ਸਿੰਘ ਦੀ ਫੋਟੋ ਵਾਲੀ ਟੀ ਸ਼ਰਟ ਵੀ ਦਿੱਤੀ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagat singh, Birthday, Ludhiana, Punjab