Home /ludhiana /

ਲੁਧਿਆਣਾ ਵਿੱਚ 5 ਹਿੰਦੂ ਨੇਤਾਵਾਂ ਨੂੰ ਦਿੱਤੀਆਂ ਬੁਲੇਟ ਪਰੂਫ ਜੈਕਟਾਂ, ਸੁਰੱਖਿਆ ਸਮੀਖਿਆ ਤੋਂ ਬਾਅਦ ਲਿਆ ਫੈਸਲਾ

ਲੁਧਿਆਣਾ ਵਿੱਚ 5 ਹਿੰਦੂ ਨੇਤਾਵਾਂ ਨੂੰ ਦਿੱਤੀਆਂ ਬੁਲੇਟ ਪਰੂਫ ਜੈਕਟਾਂ, ਸੁਰੱਖਿਆ ਸਮੀਖਿਆ ਤੋਂ ਬਾਅਦ ਲਿਆ ਫੈਸਲਾ

ਲੁਧਿਆਣਾ ਵਿੱਚ 5 ਹਿੰਦੂ ਨੇਤਾਵਾਂ ਨੂੰ ਦਿੱਤੀਆਂ ਬੁਲੇਟ ਪਰੂਫ ਜੈਕਟਾਂ,ਸੁਰੱਖਿਆ ਸਮੀਖਿਆ ਤੋਂ ਬਾ

ਲੁਧਿਆਣਾ ਵਿੱਚ 5 ਹਿੰਦੂ ਨੇਤਾਵਾਂ ਨੂੰ ਦਿੱਤੀਆਂ ਬੁਲੇਟ ਪਰੂਫ ਜੈਕਟਾਂ,ਸੁਰੱਖਿਆ ਸਮੀਖਿਆ ਤੋਂ ਬਾ

ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਸਮੀਖਿਆ ਰਿਪੋਰਟ ਭੇਜੇ ਜਾਣ ਤੋਂ ਬਾਅਦ ਐਤਵਾਰ ਨੂੰ ਪੁਲਿਸ ਹੈੱਡਕੁਆਰਟਰ ਤੋਂ ਸੁਨੇਹਾ ਆਇਆ ਕਿ ਇਨ੍ਹਾਂ ਆਗੂਆਂ ਨੂੰ ਬੁਲੇਟ ਪਰੂਫ਼ ਜੈਕਟਾਂ ਦਿੱਤੀਆਂ ਜਾਣ। ਇਸ ਮਗਰੋਂ ਇਨ੍ਹਾਂ ਸਾਰੇ ਆਗੂਆਂ ਨੂੰ ਪੁਲਿਸ ਲਾਈਨਜ਼ ਵਿੱਚ ਬੁਲਾਇਆ ਗਿਆ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਜੈਕਟਾਂ ਮੁ?

ਹੋਰ ਪੜ੍ਹੋ ...
  • Share this:

ਸ਼ਿਵਮ ਮਹਾਜਨ

ਲੁਧਿਆਣਾ: ਪੰਜਾਬ ਵਿੱਚ ਸ਼ਿਵ ਸੈਨਾ ਆਗੂ ਦੇ ਕਤਲ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ। ਅੰਮ੍ਰਿਤਸਰ ਵਿੱਚ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਯਕੀਨੀ ਬਣਾਉਣ ਲਈ ਲੁਧਿਆਣਾ ਦੇ ਪੰਜ ਹਿੰਦੂ ਆਗੂਆਂ ਨੂੰ ਬੁਲੇਟ ਪਰੂਫ਼ ਜੈਕਟਾਂ ਦਿੱਤੀਆਂ ਹਨ।

ਇਨ੍ਹਾਂ ਪੰਜ ਆਗੂਆਂ ਦੇ ਵਿਚਾਲੇ ਰਾਜੀਵ ਟੰਡਨ, ਯੋਗੇਸ਼ ਬਖਸ਼ੀ, ਅਮਿਤ ਅਰੋੜਾ, ਨੀਰਜ ਭਾਰਦਵਾਜ ਅਤੇ ਹਰਕੀਰਤ ਖੁਰਾਣਾ ਤੋਂ ਇਲਾਵਾ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਬੁਲੇਟ ਪਰੂਫ ਜੈਕਟ ਪ੍ਰਾਪਤ ਕਰਨ ਵਾਲਿਆਂ ਵਿੱਚ ਸ਼ਾਮਲ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਸਮੀਖਿਆ ਰਿਪੋਰਟ ਭੇਜੇ ਜਾਣ ਤੋਂ ਬਾਅਦ ਐਤਵਾਰ ਨੂੰ ਪੁਲਿਸ ਹੈੱਡਕੁਆਰਟਰ ਤੋਂ ਸੁਨੇਹਾ ਆਇਆ ਕਿ ਇਨ੍ਹਾਂ ਆਗੂਆਂ ਨੂੰ ਬੁਲੇਟ ਪਰੂਫ਼ ਜੈਕਟਾਂ ਦਿੱਤੀਆਂ ਜਾਣ। ਇਸ ਮਗਰੋਂ ਇਨ੍ਹਾਂ ਸਾਰੇ ਆਗੂਆਂ ਨੂੰ ਪੁਲਿਸ ਲਾਈਨਜ਼ ਵਿੱਚ ਬੁਲਾਇਆ ਗਿਆ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਜੈਕਟਾਂ ਮੁਹੱਈਆ ਕਰਵਾਈਆਂ ਗਈਆਂ।

ਇਨ੍ਹਾਂ ਆਗੂਆਂ ਨੂੰ ਪਹਿਲਾਂ ਹੀ ਪੁਲਿਸ ਸੁਰੱਖਿਆ ਦਿੱਤੀ ਜਾ ਚੁੱਕੀ ਹੈ। ਅਮਿਤ ਅਰੋੜਾ ਨੇ ਪੁਲਿਸ ਪ੍ਰਸ਼ਾਸਨ ਦੀ ਪਹਿਲਕਦਮੀ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਸ ਨਾਲ ਹਿੰਦੂ ਆਗੂਆਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਨਹੀਂ ਹੋਵੇਗੀ।

Published by:Drishti Gupta
First published:

Tags: BJP, Ludhiana, Punjab, Security alert